Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਕਲਮ ਦੇ ਸਿਪਾਹੀਆਂ ਨੇ ਦਿੱਤਾ ਹਰਿਆਵਲ ਦਾ ਸੰਦੇਸ਼ ਪ੍ਰੈੱਸ ਕਲੱਬ ਦੇ ਮੈਂਬਰਾਂ ਨੇ ਪੌਦੇ ਲਗਾ ਕੇ ਮਨਾਇਆ ਜਨਮਦਿਨ

May 28, 2026 09:59 PM
Rozana Sehaj times
ਨਵਾਂਸ਼ਹਿਰ : ਸਮਾਜ ਨੂੰ ਆਪਣੀ ਕਲਮ ਦੇ ਜ਼ਰੀਏ ਜਾਗਰੂਕ ਕਰਨ ਵਾਲੇ ਪੱਤਰਕਾਰਾਂ ਨੇ ਇਸ ਵਾਰ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਪੌਦੇ ਲਗਾ ਕੇ ਜਨਮਦਿਨ ਮਨਾਇਆ। ਜ਼ਿਕਰਯੋਗ ਹੈ ਕਿ ਐੱਸ.ਬੀ.ਐੱਸ. ਪ੍ਰੈੱਸ ਕਲੱਬ ਵੱਲੋਂ ਆਪਣੇ ਸਾਰੇ ਪੱਤਰਕਾਰ ਮੈਂਬਰਾਂ ਦੇ ਜਨਮਦਿਨ 'ਤੇ ਪੌਦੇ ਲਗਾਉਣ ਦੀ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਕੜੀ ਤਹਿਤ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਰਿੰਦਰ ਤ੍ਰਿਪਾਠੀ ਅਤੇ ਜਨਰਲ ਸਕਤਰ ਜਗਤਾਰ ਸਿੰਘ ਨੇ ਬਾਰਾਦਰੀ ਗਾਰਡਨ ਵਿਖੇ ਗੁੜ੍ਹਲ ਦਾ ਪੌਦਾ ਲਗਾ ਕੇ ਲੋਕਾਂ ਨੂੰ ਕੁਦਰਤ ਨਾਲ ਜੁੜਨ ਦਾ ਸੰਦੇਸ਼ ਦਿੱਦੇ ਹੋਏ ਮਨਾਇਆ ।ਇਹ ਪੌਦੇ ਲਗਾਉਣ ਦਾ ਪ੍ਰੋਗਰਾਮ ਐੱਸ.ਕੇ.ਟੀ. ਪਲਾਂਟੇਸ਼ਨ ਟੀਮ ਦੇ ਸਹਿਯੋਗ ਨਾਲ ਉਲੀਕਿਆ ਗਿਆ। ਇਸ ਮੌਕੇ ਐੱਸ.ਕੇ.ਟੀ. ਪਲਾਂਟੇਸ਼ਨ ਟੀਮ ਦੇ ਸੰਸਥਾਪਕ ਅਤੇ ਸੰਚਾਲਕ ਅੰਕੁਸ਼ ਨਿਝਾਵਨ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਪ੍ਰੋਗਰਾਮ ਦੌਰਾਨ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਵਧਾਉਣ ਸਬੰਧੀ ਸਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਐੱਸ.ਬੀ.ਐੱਸ. ਪ੍ਰੈੱਸ ਕਲੱਬ ਦੇ ਚੇਅਰਮੈਨ ਜਸਬੀਰ ਸਿੰਘ ਨੂਰਪੁਰ ਨੇ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੇ ਜਨਮਦਿਨ, ਵਿਆਹ ਦੀ ਵਰ੍ਹੇਗੰਢ ਜਾਂ ਕਿਸੇ ਵੀ ਹੋਰ ਖ਼ਾਸ ਮੌਕੇ 'ਤੇ ਇੱਕ ਪੌਦਾ ਲਗਾਉਣ ਦਾ ਸੰਕਲਪ ਲੈ ਲਵੇ, ਤਾਂ ਆਉਣ ਵਾਲੇ ਸਮੇਂ ਵਿੱਚ ਵਾਤਾਵਰਨ ਦੀ ਸਥਿਤੀ ਨੂੰ ਕਾਫ਼ੀ ਹੱਦ ਤੱਕ ਸੁਧਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸੇ ਸੋਚ ਦੇ ਨਾਲ ਪ੍ਰੈੱਸ ਕਲੱਬ ਨੇ ਇਹ ਸ਼ਲਾਘਾਯੋਗ ਮੁਹਿੰਮ ਸ਼ੁਰੂ ਕੀਤੀ ਹੈ, ਤਾਂ ਜੋ ਸਮਾਜ ਵਿੱਚ ਵਾਤਾਵਰਨ ਪ੍ਰਤੀ ਚੇਤਨਾ ਪੈਦਾ ਕੀਤੀ ਜਾ ਸਕੇ। ਐੱਸ.ਕੇ.ਟੀ. ਪਲਾਂਟੇਸ਼ਨ ਟੀਮ ਦੇ ਸੰਸਥਾਪਕ ਅੰਕੁਸ਼ ਨਿਝਾਵਨ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਲਗਾਤਾਰ 'ਹਰ ਜਨਮਦਿਨ 'ਤੇ ਇੱਕ ਪੌਦਾ' ਮੁਹਿੰਮ ਰਾਹੀਂ ਲੋਕਾਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਤ ਕਰ ਰਹੀ ਹੈ। ਇਸੇ ਤਰ੍ਹਾਂ ਜਗਤਾਰ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਇਹ ਹੈ ਕਿ ਹਰ ਵਿਅਕਤੀ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝੇ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਆਪਣਾ ਯੋਗਦਾਨ ਪਾਵੇ। ਇਸ ਦੌਰਾਨ ਹਾਜ਼ਰ ਸਾਰੇ ਮੈਂਬਰਾਂ ਨੇ ਲਗਾਏ ਗਏ ਪੌਦਿਆਂ ਦੀ ਨਿਯਮਿਤ ਦੇਖਭਾਲ ਕਰਨ ਅਤੇ ਹੋਰ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਦਾ ਹਲਫ਼ ਲਿਆ।
 

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ