Sunday, May 12, 2024

Chandigarh

ਬਾਦਲ ਪਰਿਵਾਰ ਦਾ ਜੇਲ੍ਹ ਜਾਣਾ ਪਹਿਲਾਂ ਹੀ ਤੈਅ ਹੋ ਚੁਕੈ : ਮਜੀਠੀਆ

June 25, 2021 12:10 PM
SehajTimes

ਚੰਡੀਗੜ੍ਹ : ਬਹਿਬਲ ਕਲਾਂ ਗੋਲੀ ਕਾਂਡ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਜਿਸ ਦੀ ਜਾਂਚ ਅੱਜ ਵੀ ਚਲ ਰਹੀ ਹੈ। ਇਸ ਸੱਭ ਵਿਚ ਪੰਜਾਬ ਵਿਚ ਸਿਆਸੀ ਤੌਰ ਉਤੇ ਕਾਫੀ ਹਲਚਲ ਹੋਈ ਹੈ। ਪਿਛਲੇ ਦਿਨੀ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਸਿੱਟ ਨੇ ਪੁੱਛਗਿਛ ਕੀਤੀ ਸੀ। ਇਸੇ ਸੰਧਰਭ ਵਿਚ ਹੁਣ ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਆਉਂਦੇ ਇਕ-ਦੋ ਮਹੀਨਿਆਂ ਵਿਚ ਬਾਦਲ ਪਰਿਵਾਰ ਨੂੰ ਜੇਲ੍ਹ ਭੇਜਿਆ ਜਾ ਸਕਦਾ ਹੈ। ਉਨਾ ਕਿਹਾ ਕਿ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ 18 ਨੁਕਤਿਆਂ ਵਿਚ ਹੁਕਮ ਦਿੱਤਾ ਕਿ ਜੇਕਰ ਉਨ੍ਹਾਂ ਮੁੱਖ ਮੰਤਰੀ ਦੀ ਕੁਰਸੀ ਬਚਾਉਣੀ ਹੈ ਤਾਂ ਬਾਦਲ ਪਰਿਵਾਰ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਜਾਣ। ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿਚ ਉਨ੍ਹਾਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਭਵਿੱਖਬਾਣੀ ਕੀਤੀ ਸੀ ਜੋ ਸੱਚ ਸਾਬਤ ਹੋਈ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਮੌਕੇ ਵੱਡੇ ਬਾਦਲ ਸਾਹਿਬ ਨੂੰ ਜੇਲ੍ਹ ਭੇਜਿਆ ਸੀ ਤੇ ਹੁਣ ਕਾਂਗਰਸ ਦੀ ਮਨਸ਼ਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਦੀ ਬਦਨਾਮੀ ਕਰਨਾ ਹੈ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਆਪਣੀ ਸਾਖ਼ ਬਚਾਉਣ ਲਈ ਬਾਦਲ ਨੂੰ ਜੇਲ੍ਹ ਭੇਜ ਸਕਦੀ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਵੀ ਕਾਂਗਰਸ ਸਰਕਾਰ ਨੇ ਬਾਦਲ ਨੂੰ ਜੇਲ੍ਹ ਭੇਜਿਆ ਹੈ ਤਾਂ ਉਹ ਜੇਲ੍ਹ ਵਿਚੋਂ ਹੀ ਮੁੱਖ ਮੰਤਰੀ ਬਣ ਕੇ ਆਏ ਹਨ। ਉਨ੍ਹਾਂ ਕੋਟਕਪੂਰਾ ਗੋਲੀ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਅੱਗੇ ਬੇਅਦਬੀ ਦੀ ਸਾਜ਼ਿਸ਼ ਵਿਚ ਕਾਂਗਰਸ ਤੇ ਆਪ ਦੀ ਭੂਮਿਕਾ ਦੀ ਜਾਂਚ ਕਰਨ ਦੀ ਮੰਗ ਕੀਤੀ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਪਹਿਲਾਂ ਹਾਈ ਕੋਰਟ ਵੱਲੋਂ ਜਾਂਚ ਦਾ ਸਿਆਸੀਕਰਨ ਕਰਨ ਲਈ ਕੁੰਵਰ ਵਿਜੇ ਪ੍ਰਤਾਪ ਨੂੰ ਦੋਸ਼ੀ ਠਹਿਰਾਉਣਾ ਤੇ ਹੁਣ ਕਾਂਗਰਸ ਹਾਈ ਕਮਾਨ ਵੱਲੋਂ ਐੱਸਆਈਟੀ ਜਾਂਚ ਇਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦੇ ਹੁਕਮ ਅਕਾਲੀਆਂ ਖਿਲਾਫ ਸਾਜ਼ਿਸ਼ ਦਾ ਪ੍ਰਤੁੱਖ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਨਵਜੋਤ ਸਿੱਧੂ ਨੇ ਖੁਦ ਮੰਨਿਆ ਸੀ ਕਿ ਕੈਪਟਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਬੇਅਦਬੀ ਦੀ ਜਾਂਚ ਨੂੰ ਲਟਕਾਇਆ ਜਾਵੇ ਅਤੇ ਚੋਣਾਂ ਵਿਚ ਇਸ ਨੂੰ ਮੁੱਦਾ ਬਣਾਉਣ ਦੀ ਗੱਲ ਕਹੀ ਸੀ।

Have something to say? Post your comment

 

More in Chandigarh

ਅਦਾਲਤੀ ਹੁਕਮਾਂ ਤੇ ਕੋਹਲੀ ਮਾਜਰਾ ਵਿਖੇ 14 ਮਈ ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚੀ ਜਾਵੇਗੀ ਜ਼ਮੀਨ : ਐੱਸ ਡੀ ਐਮ 

ਐਸ.ਡੀ.ਐਮ. ਵੱਲ਼ੋਂ ਚੋਣ ਅਮਲ ਦੌਰਾਨ ਵੱਖ ਵੱਖ ਟੀਮਾਂ ਦੇ ਕੰਮਾਂ ਦੀ ਸਮੀਖਿਆ

ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ : ਐਸਐਸਪੀ ਮੋਹਾਲੀ ਸੰਦੀਪ ਗਰਗ

 ਵੋਟਰ ਰਜਿਸਟ੍ਰੇਸ਼ਨ ਵਿੱਚ ਮੋਹਾਲੀ ਜ਼ਿਲ੍ਹੇ ਚ ਡੇਰਾਬੱਸੀ ਸਭ ਤੋਂ ਅੱਗੇ 

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

1 ਜੂਨ ਨੂੰ ਹੋਣ ਵਾਲੇ ਮਤਦਾਨ ਨੂੰ ਦਰਸਾਉਂਦਾ ਕੰਧ ਚਿੱਤਰ ਕੀਤਾ ਲੋਕ ਅਰਪਣ

ਰਾਜ ਚੈਕ ਪੋਸਟ 'ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ