Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

May 28, 2026 10:06 PM
Rozana Sehaj times
ਅੰਮ੍ਰਿਤਸਰ :  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਮੰਗਿਆ ਗਿਆ ਰਿਕਾਰਡ ਪੂਰੀ ਪਾਰਦਰਸ਼ਤਾ ਨਾਲ ਸੌਂਪਿਆ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਸਿੱਟ ਦਾ ਪੂਰਾ ਸਹਿਯੋਗ ਕਰ ਰਹੀ ਹੈ। ਇਹ ਪ੍ਰਗਟਾਵਾ ਅੱਜ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਸਿੱਟ ਨੂੰ ਮੰਗੇ ਗਏ ਦਸਤਾਵੇਜ਼ਾਂ ਦੀਆਂ ਕਾਪੀਆਂ ਦੇਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਇਸ ਮਾਮਲੇ ਦੀ ਪੜਤਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਗਰਾਨੀ ਹੇਠ ਹੋਈ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਦੁਆਰਾ ਬਣਾਈ ਜਾਂਚ ਟੀਮ ਨੂੰ ਸਹਿਯੋਗ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ ਅਨੁਸਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 328 ਪਾਵਨ ਬੀੜਾਂ ਦੇ ਮਾਮਲੇ ਵਿਚ 7 ਦਸੰਬਰ 2025 ਨੂੰ ਐਫਆਈਆਰ ਦਰਜ ਕਰਨ ਉਪਰੰਤ ਪਹਿਲੀ ਵਾਰ ਜਾਂਚ ਟੀਮ ਦੁਆਰਾ 13 ਜਨਵਰੀ 2026 ਨੂੰ ਸ਼੍ਰੋਮਣੀ ਕਮੇਟੀ ਨੂੰ ਪੱਤਰ ਪ੍ਰਾਪਤ ਹੋਇਆ ਸੀ ਅਤੇ ਸ਼੍ਰੋਮਣੀ ਕਮੇਟੀ ਨੇ ਮੰਗਿਆ ਰਿਕਾਰਡ 29 ਜਨਵਰੀ 2026 ਨੂੰ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਸੌਂਪ ਦਿੱਤਾ ਸੀ। ਇਸ ਮਗਰੋਂ 17 ਫ਼ਰਵਰੀ 2026 ਨੂੰ ਮੁੜ ਪੱਤਰ ਪ੍ਰਾਪਤ ਹੋਇਆ, ਜਿਸ ਵਿਚ 8 ਮੱਦਾਂ ਬਾਰੇ ਮੰਗੀ ਗਈ ਜਾਣਕਾਰੀ 11 ਮਾਰਚ 2026 ਨੂੰ ਜਾਂਚ ਟੀਮ ਨੂੰ ਮੁਹੱਈਆ ਕਰਵਾ ਦਿੱਤੀ ਗਈ ਸੀ। ਇਸੇ ਤਰ੍ਹਾਂ 3 ਅਪ੍ਰੈਲ 2026 ਨੂੰ ਜਾਂਚ ਟੀਮ ਵੱਲੋਂ ਤੀਜਾ ਪੱਤਰ ਭੇਜਿਆ ਗਿਆ, ਜਿਸ ਰਾਹੀਂ ਮੰਗੀਆਂ ਗਈਆਂ 18 ਮੱਦਾਂ ਬਾਰੇ ਰਿਕਾਰਡ 27 ਅਪ੍ਰੈਲ 2026 ਨੂੰ ਜਾਂਚ ਟੀਮ ਦੇ ਸਪੁਰਦ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਚ ਪੂਰਾ ਸਹਿਯੋਗ ਕਰ ਰਹੀ ਹੈ, ਪ੍ਰੰਤੂ ਜਾਂਚ ਟੀਮ ਵੱਲੋਂ ਜੋ ਜਾਣਕਾਰੀਆਂ ਇਸ ਮਾਮਲੇ ਤੋਂ ਵੱਖਰੀਆਂ ਮੰਗੀਆਂ ਜਾ ਰਹੀਆਂ ਹਨ, ਉਸ ਬਾਰੇ ਕੋਈ ਸਹਿਯੋਗ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਪਰਮਜੀਤ ਸਿੰਘ ਲੱਖੇਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਲਖਬੀਰ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼