ਅੰਮ੍ਰਿਤਸਰ : ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ ਬਲਜਿੰਦਰ ਸਿੰਘ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਨੂੰ ਰੁਹਾਨੀਅਤ ਦਾ ਸੰਦੇਸ਼ ਦੇਣ ਵਾਲੇ ਸਿੱਖੀ ਦੇ ਕੇਂਦਰੀ ਸਥਾਨ ਸ੍ਰੀ ਦਰਬਾਰ ਸਾਹਿਬ 'ਤੇ ਭਾਰਤੀ ਫੌਜ ਵਲੋਂ ਕੀਤੇ ਹਮਲੇ ਦੀ ਚੀਸ ਅੱਜ ਵੀ ਸੁਣੀ ਜਾ ਸਕਦੀ ਹੈ। ਜਿਸਦੇ ਚੱਲਦਿਆਂ ਜੂਨ 84 ਦੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਵਾਲੇ, ਜਨਰਲ ਸ਼ਬੇਗ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਤੇ ਸਮੂਹ ਸ਼ਹੀਦਾਂ ਦੀ ਮਿੱਠੀ ਯਾਦ'ਚ ਸ੍ਰੀ ਅੰਖਡ ਪਾਠ ਸਾਹਿਬ ਦੀ ਅੰਰਭਤਾ 30 ਮਈ ਨੂੰ ਗੁ ਬਾਬਾ ਅਟੱਲ ਰਾਏ ਸਾਹਿਬ ਅੰਮ੍ਰਿਤਸਰ ਵਿੱਖੇ ਸਵੇਰੇ 9 ਵਜੇ ਹੋਵੇਗੀ ਅਤੇ ਭੋਗ 1ਜੂਨ ਸੋਮਵਾਰ ਸਵੇਰੇ 7 ਵਜੇ ਪਾਏ ਜਾਣਗੇ। ਕੀਰਤਨ ਉਪਰੰਤ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੀਆਂ। ਹਵਾਰਾ ਕਮੇਟੀ ਦੇ ਪ੍ਰੋਫੈਸਰ ਬਲਜਿੰਦਰ ਸਿੰਘ, ਬੇਅੰਤ ਸਿੰਘ ਭਰਾਤਾ ਜਰਨਲ ਸ਼ਾਬੇਗ ਸਿੰਘ, ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਤਰਲੋਕ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਡਾ ਸੁਖਦੇਵ ਸਿੰਘ ਬਾਬਾ, ਬਲਦੇਵ ਸਿੰਘ ਨਵਾਂਪਿੰਡ, ਰਘਬੀਰ ਸਿੰਘ ਭੁੱਚਰ, ਗੁਰਮੀਤ ਸਿੰਘ ਬਾਬਾ, ਬਲਵਿੰਦਰ ਸਿੰਘ ਸਾਂਘਣਾ ਅਤੇ ਦਲਜੀਤ ਸਿੰਘ ਗਿੱਲ ਆਦਿ ਨੇ ਸਮੂਹ ਪੰਥਕ ਜਥੇਬੰਦੀਆਂ ਅਤੇ ਨਾਨਕ ਨਾਮ ਲੇਵਾ ਸੰਗਤਾ ਨੂੰ ਬੇਨਤੀ ਕੀਤੀ ਕਿ ਸ਼ਹੀਦਾਂ ਨਮਿਤ 1 ਜੂਨ ਦੇ ਪ੍ਰੋਗਰਾਮ ਵਿੱਚ ਸਾਥੀਆਂ ਸਮੇਤ ਹਾਜ਼ਰੀਆਂ ਭਰਨ।