Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅੰਮ੍ਰਿਤਸਰ ਦੇ ਰਾਮਬਾਗ ਬਾਂਸਾਂ ਵਾਲੇ ਬਾਜ਼ਾਰ ਵਿੱਚ ਭਿਆਨਕ ਅੱਗ; ਕਈ ਦੁਕਾਨਾਂ ਸੜ ਕੇ ਸੁਆਹ

May 28, 2026 10:14 PM
Rozana Sehaj times
ਅੰਮ੍ਰਿਤਸਰ : ਅੰਮ੍ਰਿਤਸਰ ਦੇ ਰਾਮਬਾਗ ਬਾਂਸਾਂ ਵਾਲੇ ਬਾਜ਼ਾਰ ਵਿੱਚ ਅੱਜ ਇੱਕ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਅਤੇ ਅਫਰਾ-ਤਫਰੀ ਦਾ ਮਾਹੌਲ ਪੈਦਾ ਹੋ ਗਿਆ। ਬਾਂਸਾਂ ਵਾਲੀ ਮਾਰਕੀਟ ਵਿੱਚ ਸੁੱਕਾ ਸਮਾਨ ਵੱਧ ਮਾਤਰਾ ਵਿੱਚ ਹੋਣ ਕਾਰਨ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਕੁਝ ਹੀ ਸਮੇਂ ਵਿੱਚ ਕਈ ਦੁਕਾਨਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਵਾਪਰਿਆ ਹੋ ਸਕਦਾ ਹੈ। ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਪ੍ਰਸ਼ਾਸਨ ਅਤੇ ਦਮਕਲ ਵਿਭਾਗ ਖ਼ਿਲਾਫ਼ ਭਾਰੀ ਰੋਸ ਦੇਖਣ ਨੂੰ ਮਿਲਿਆ। ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕਾਫੀ ਦੇਰੀ ਨਾਲ ਮੌਕੇ 'ਤੇ ਪਹੁੰਚੀਆਂ। ਲੋਕਾਂ ਮੁਤਾਬਕ ਜਦੋਂ ਉਨ੍ਹਾਂ ਨੇ ਕਮਿਸ਼ਨਰ ਨਾਲ ਸੰਪਰਕ ਕੀਤਾ ਤਾਂ ਦੱਸਿਆ ਗਿਆ ਕਿ ਬਕਰੀਦ ਦੀ ਛੁੱਟੀ ਹੋਣ ਕਾਰਨ ਕੁਝ ਦਿੱਕਤ ਆਈ ਹੈ। ਸਥਾਨਕ ਦੁਕਾਨਦਾਰ ਰਾਜੀਵ ਕੁਮਾਰ ਰਾਜੂ ਨੇ ਦੱਸਿਆ ਕਿ ਉਹ ਪਿਛਲੇ 40 ਸਾਲਾਂ ਤੋਂ ਇੱਥੇ ਕਾਰੋਬਾਰ ਕਰ ਰਹੇ ਹਨ, ਪਰ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਕਦੇ ਅਜਿਹਾ ਭਿਆਨਕ ਮੰਜ਼ਰ ਨਹੀਂ ਦੇਖਿਆ। ਹਾਲਾਂਕਿ, ਘਟਨਾ ਵਾਲੀ ਥਾਂ 'ਤੇ ਇੱਕ ਵਿਅਕਤੀ ਦੀ ਸੜੀ ਹੋਈ ਮ੍ਰਿਤਕ ਦੇਹ (ਡੈਡ ਬੋਡੀ) ਵੀ ਦੇਖੀ ਗਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਹਲਕਾ ਵਿਧਾਇਕ ਡਾ. ਅਜੇ ਗੁਪਤਾ (ਆਮ ਆਦਮੀ ਪਾਰਟੀ) ਤੁਰੰਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਫਾਇਰ ਬ੍ਰਿਗੇਡ, ਪੁਲਿਸ ਅਤੇ ਪੀ.ਐਸ.ਪੀ.ਸੀ.ਐਲ. ਦੇ ਉੱਚ ਅਧਿਕਾਰੀਆਂ ਨੂੰ ਫੋਨ ਕਰਕੇ ਤੁਰੰਤ ਪ੍ਰਬੰਧ ਕਰਵਾਏ। ਮੌਕੇ 'ਤੇ ਪਹੁੰਚੀ ਟ੍ਰੈਫਿਕ ਪੁਲਿਸ ਅਧਿਕਾਰੀ ਬਲਵਿੰਦਰ ਕੌਰ ਨੇ ਦੱਸਿਆ ਕਿ ਪਹਿਲ ਦੇ ਅਧਾਰ 'ਤੇ ਲੋਕਾਂ ਦੀ ਜਾਨ ਬਚਾਉਣ ਅਤੇ ਸੁਰੱਖਿਅਤ ਬਾਹਰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਫਿਲਹਾਲ 6 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਜਾਂਚ ਜਾਰੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼