Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਬਕਰ ਈਦ ਮੌਕੇ ਡਾ. ਅਜੇ ਗੁਪਤਾ ਅਤੇ ਡਾ. ਇੰਦਰ ਪਾਲ ਦਾ ਵਿਸ਼ੇਸ਼ ਸਨਮਾਨ

May 28, 2026 10:19 PM
Rozana Sehaj times
ਅੰਮ੍ਰਿਤਸਰ : ਈਦ-ਉਲ-ਅਧਾ (ਬਕਰ ਈਦ) ਦਾ ਪਵਿੱਤਰ ਤਿਉਹਾਰ ਹਾਲ ਗੇਟ ਸਥਿਤ ਮਸਜਿਦ ਸਿਕੰਦਰ ਖਾਨ, ਗੋਲ ਹੱਟੀ ਚੌਕ ਵਿਖੇ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਖੁਰਸ਼ੀਦ ਅਹਿਮਦ ਅਤੇ ਅਬਦੁਲ ਨੂਰ ਵੱਲੋਂ ਕੀਤੀ ਗਈ। ਸਮਾਗਮ ਦੌਰਾਨ ਨਮਾਜ ਅਦਾ ਕਰਨ ਉਪਰੰਤ ਦੇਸ਼ ਅਤੇ ਸਮਾਜ ਵਿੱਚ ਅਮਨ-ਸ਼ਾਂਤੀ, ਤਰੱਕੀ ਅਤੇ ਭਾਈਚਾਰਕ ਸਾਂਝ ਲਈ ਵਿਸ਼ੇਸ਼ ਦੁਆ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਵਿਧਾਇਕ ਡਾ. ਅਜੇ ਗੁਪਤਾ ਅਤੇ ਐਸਸੀ ਵਿੰਗ ਦੇ ਪ੍ਰਧਾਨ ਡਾ. ਇੰਦਰ ਪਾਲ ਹਾਜ਼ਰ ਹੋਏ। ਮਸਜਿਦ ਪ੍ਰਬੰਧਕਾਂ ਵੱਲੋਂ ਦੋਵਾਂ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਡਾ. ਅਜੇ ਗੁਪਤਾ ਅਤੇ ਡਾ. ਇੰਦਰ ਪਾਲ ਨੇ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਅਧਾ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਆਪਸੀ ਪਿਆਰ, ਸਾਂਝ ਅਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾਂ ਹੀ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਦੀ ਮਿਸਾਲ ਰਹੀ ਹੈ ਅਤੇ ਸਾਰੇ ਧਰਮਾਂ ਦੇ ਲੋਕ ਮਿਲਜੁਲ ਕੇ ਤਿਉਹਾਰ ਮਨਾਉਂਦੇ ਹਨ। ਇਸ ਮੌਕੇ ਅਬਦੁੱਲਾ ਸਬੌਰ, ਹਮਜ਼ਾ ਹਸਨ, ਸਲਮਾਨ, ਰਮੇਸ਼ ਥਾਪਾ ਅਤੇ ਰਵਿੰਦਰ ਹੰਸ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਮੁਸਲਿਮ ਭਾਈਚਾਰੇ ਦੇ ਲੋਕ ਮੌਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ