Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਪੰਜਾਬ ਲਈ ਖਤਰੇ ਦੀ ਘੰਟੀ : ਵੜਿੰਗ ਕਿਹਾ: ਅੰਮ੍ਰਿਤਸਰ ਵਿੱਚ ਪੁਲਿਸ ਮੁਲਾਜ਼ਮ ਦੇ ਕਤਲ ਦੀ ਅੱਤਵਾਦੀਆਂ ਵੱਲੋਂ ਵੀਡੀਓ ਜਾਰੀ ਕਰਨਾ ਚਿੰਤਾਜਨਕ

May 28, 2026 10:24 PM
Rozana Sehaj times
ਚੰਡੀਗੜ੍ਹ :  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਅੰਮ੍ਰਿਤਸਰ ਵਿੱਚ ਇੱਕ ਏਐਸਆਈ ਦੇ ਕਤਲ ਨਾਲ ਸੰਬੰਧਿਤ ਦੱਸੇ ਜਾ ਰਹੇ ਵੀਡੀਓ ਫੁਟੇਜ ਨੂੰ ਅੱਤਵਾਦੀਆਂ ਵੱਲੋਂ ਜਾਰੀ ਕਰਨਾ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਖਤਰੇ ਦੀ ਘੰਟੀ ਹੈ ਅਤੇ ਅਫਸੋਸ ਜਤਾਇਆ ਕਿ ਜ਼ਿੰਮੇਵਾਰ ਲੋਕ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਅਤੇ ਡਰਾਉਣ ਵਾਲਾ ਮਾਮਲਾ ਹੈ ਕਿ ਅੱਤਵਾਦੀਆਂ ਨੇ ਪਹਿਲਾਂ ਡਿਊਟੀ ’ਤੇ ਜਾ ਰਹੇ ਇੱਕ ਪੁਲਿਸ ਮੁਲਾਜ਼ਮ ਦਾ ਕਤਲ ਕੀਤਾ, ਫਿਰ ਉਸਦੀ ਵੀਡੀਓ ਬਣਾਈ ਅਤੇ ਆਖਿਰਕਾਰ ਉਸਨੂੰ ਜਨਤਕ ਤੌਰ ’ਤੇ ਜਾਰੀ ਵੀ ਕਰ ਦਿੱਤਾ। ਉਨ੍ਹਾਂ ਨੇ ਅਫਸੋਸ ਪ੍ਰਗਟਾਇਆ ਕਿ ਪੰਜਾਬ ਪੁਲਿਸ ਪਹਿਲਾਂ ਇਸ ਘਟਨਾ ਨੂੰ ਅੱਤਵਾਦ ਨਾਲ ਜੁੜਿਆ ਮੰਨਣ ਤੋਂ ਇਨਕਾਰ ਕਰ ਰਹੀ ਸੀ। ਵੜਿੰਗ ਨੇ ਗੁਰਦਾਸਪੁਰ ਖੇਤਰ ਵਿੱਚ ਪਹਿਲਾਂ ਹੋਏ ਦੋ ਪੁਲਿਸ ਕਰਮਚਾਰੀਆਂ ਦੇ ਕਤਲਾਂ ਦਾ ਹਵਾਲਾ ਦਿੰਦਿਆਂ, ਕਿਹਾ ਕਿ ਇਸ ਤੋਂ ਸਾਫ਼ ਹੈ ਕਿ ਅੱਤਵਾਦੀਆਂ ਨੇ ਹੁਣ ਆਪਣੀ ਮਰਜ਼ੀ ਨਾਲ ਸਾਡੇ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣ ਦੀ ਸਮਰੱਥਾ ਹਾਸਲ ਕਰ ਲਈ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾਵੇ, ਕਿਉਂਕਿ ਇਹ ਪੰਜਾਬ ਦੀ ਅਮਨ-ਸ਼ਾਂਤੀ ਲਈ ਵੱਡਾ ਖਤਰਾ ਬਣ ਸਕਦਾ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਇੱਕ ਹੋਰ ਅੱਤਵਾਦ ਦੇ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ ਅਤੇ ਸੂਬੇ ਤੇ ਕੇਂਦਰ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਦੇਰ ਹੋਣ ਤੋਂ ਪਹਿਲਾਂ ਹੀ ਇਸ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾਵੇ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ