ਲੁਧਿਆਣਾ : ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਢਿੱਲੋਂ ਦਾ ਨਾਮ ਜਿਵੇਂ ਹੀ ਪੰਜਾਬ ਵਿੱਚ ਐਲਾਨ ਹੋਇਆ ਤਾਂ ਪੰਜਾਬਦੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਪੈਦਾ ਹੋ ਗਿਆ। ਹਰ ਪਾਸੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦਿਖਾਈ ਦੇ ਰਹੀ ਹੈ ਥਾਂ ਥਾਂ ਤੇ ਲੱਡੂ ਵੰਡੇ ਜਾ ਰਹੇ ਹਨ ਇਸੇ ਲੜੀ ਤਹਿਤ ਅੱਜ ਹਲਕਾ ਗਿੱਲ ਵਿਚ ਐਡਵੋਕੇਟ ਪਰਗਟ ਸਿੰਘ ਨੇ ਪੰਜਾਬ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਆਪਣੇ ਦਫਤਰ ਵਿਖੇ ਇਕੱਤਰ ਹੋਏ ਪਾਰਟੀ ਵਰਕਰਾਂ ਨੇ ਲੱਡੂ ਵੰਡੇ ਅਤੇ ਹਾਈ ਕਮਾਂਡ ਦਾ ਵੀ ਧੰਨਵਾਦ ਕੀਤਾ ਐਡਵੋਕੇਟ ਪਰਗਟ ਸਿੰਘ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਹਾਈ ਕਮਾਂਡ ਨੇ ਬਹੁਤ ਹੀ ਵਧੀਆ ਫੈਸਲਾ ਲੈ ਕੇ ਇੱਕ ਬਹੁਤ ਹੀ ਸੂਝਵਾਨ ਅਤੇ ਪੜਿਆ ਲਿਖੇ ਇੰਨਸਾਨ ਨੂੰ ਪੰਜਾਬ ਦਾ ਪ੍ਰਧਾਨ ਬਣਾ ਕੇ ਨਵੀਂ ਲਹਿਰ ਪੈਦਾ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਹੋਰ ਉੱਚੀਆਂ ਬੁਲੰਦੀਆਂ ਤੇ ਜਾਵੇਗੀ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਭਾਜਪਾ ਵੱਡੀ ਲੀਡ ਹਾਸਲ ਕਰੇਗੀ
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਪਰਗਟ ਸਿੰਘ, ਲਖਵਿੰਦਰ ਸਿੰਘ ਜੀ ਐਸ, ਅਮਰਿੰਦਰ ਸਿੰਘ, ਜਸਵਿੰਦਰ ਸਿੰਘ, ਐਡਵੋਕੇਟ ਜਸਵੰਤ ਸਿੰਘ, ਵਰਿੰਦਰ ਕੁਮਾਰ, ਓਮ ਪ੍ਰਕਾਸ਼, ਸਿਮਰਪ੍ਰੀਤ ਸਿੰਘ, ਰੋਸਨ ਲਾਲ,ਖੁਸਲਪ੍ਰੀਤ ਸਿੰਘ, ਅਮਿਤ ਓਵਰਾਏ, ਕੁਲਦੀਪ ਸਰਮਾਂ, ਸੰਤੋਖ ਸਿੰਘ, ਅਸ਼ਵਨੀ ਸ਼ਰਮਾ, ਭਰਪੂਰ ਸਿੰਘ, ਸੁਨੀਲ ਮੋਦਗਿੱਲ, ਪੰਮਾ ਸਿੰਘ,ਐਚਐਨ ਪਾਂਡੇ, ਹਨੀ ਬੈਂਸ,ਆਦਿ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜਰ ਸਨ