Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ

May 28, 2026 10:36 PM
Rozana Sehaj times
ਪਟਿਆਲਾ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਆਮ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਪੀਆਰਟੀਸੀ ਬੁਢਲਾਡਾ ਡਿਪੂ ਅਤੇ ਵਰਕਸ਼ਾਪ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੱਸ ਸਟੈਂਡ ਅਤੇ ਡਿਪੂ ‘ਚ ਮੌਜੂਦ ਯਾਤਰੀਆਂ, ਆਮ ਲੋਕਾਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਗੰਭੀਰਤਾ ਨਾਲ ਸੁਣੇ। ਚੇਅਰਮੈਨ ਐਡਵੋਕੇਟ ਜੁਨੇਜਾ ਨੇ ਚੈਕਿੰਗ ਦੌਰਾਨ ਵਰਕਸ਼ਾਪ ਅਤੇ ਡਿਪੂ ਸਟਾਫ਼ ਵੱਲੋਂ ਰੱਖੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਚੇਅਰਮੈਨ ਹਰਪਾਲ ਜੁਨੇਜਾ ਨੇ ਡਿਪੂ ਅੰਦਰ ਸਫ਼ਾਈ ਪ੍ਰਬੰਧਾਂ ਦੀ ਮੰਦਹਾਲੀ, ਬਾਥਰੂਮਾਂ ਦੀ ਖ਼ਰਾਬ ਸਥਿਤੀ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਕਮੀ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ। ਚੇਅਰਮੈਨ ਨੇ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਆਉਣ ਵਾਲੇ 15 ਦਿਨਾਂ ਦੇ ਅੰਦਰ ਡਿਪੂ, ਵਰਕਸ਼ਾਪ, ਪਖਾਨਿਆਂ ਅਤੇ ਵਾਟਰ ਕੂਲਰਾਂ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਮੁਕੰਮਲ ਤੌਰ ‘ਤੇ ਦਰੁਸਤ ਕਰਨ ਦੀ ਕਾਰਵਾਈ ਕੀਤੀ ਜਾਵੇ ਅਤੇ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਦੀਆਂ ਸਹੂਲਤਾਂ ਅਤੇ ਕਰਮਚਾਰੀਆਂ ਲਈ ਵਧੀਆ ਕਾਰਜਕਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਰਧਾਰਤ ਸਮੇਂ ਮਗਰੋਂ ਮੁੜ ਸਮੀਖਿਆ ਕੀਤੀ ਜਾਵੇਗੀ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ