Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ.ਮਿ.ਸ. ਖੇੜੀ ਗੁੱਜਰਾਂ ਵਿਖੇ ਨਵੇਂ ਜੂਡੋ ਹਾਲ ਅਤੇ ਈ-ਸਪੋਰਟਸ ਮੈਗਜ਼ੀਨ ਦਾ ਕੀਤਾ ਗਿਆ ਉਦਘਾਟਨ

May 28, 2026 10:38 PM
Rozana Sehaj times

ਪਟਿਆਲਾ : ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਵਿਖੇ ਨਵੇਂ ਜੂਡੋ ਹਾਲ ਅਤੇ ਈ-ਸਪੋਰਟਸ ਮੈਗਜ਼ੀਨ ਦਾ ਉਦਘਾਟਨ ਸ਼੍ਰੀ ਦਲਜੀਤ ਸਿੰਘ (ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਪਟਿਆਲਾ) ਵੱਲੋਂ ਕੀਤਾ ਗਿਆ। ਇਸ ਮੌਕੇ ਸ਼੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਪਟਿਆਲਾ-2) ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ। ਸ਼੍ਰੀ ਦਲਜੀਤ ਸਿੰਘ (ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਪਟਿਆਲਾ) ਨੇ ਨਵੇਂ ਜੂਡੋ ਹਾਲ ਅਤੇ ਈ-ਸਪੋਰਟਸ ਮੈਗਜ਼ੀਨ ਦੇ ਉਦਘਾਟਨ ਸਮੇਂ ਸ਼੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ.) ਅਤੇ ਸਕੂਲ ਇੰਚਾਰਜ ਸ਼੍ਰੀਮਤੀ ਰਵਿੰਦਰਪਾਲ ਕੌਰ ਜੀ ਨੂੰ ਵਧਾਈ ਦਿੱਤੀ। ਸ਼੍ਰੀ ਦਲਜੀਤ ਸਿੰਘ ਜੀ ਨੇ ਕਿਹਾ ਕਿ ਸ਼੍ਰੀਮਤੀ ਮਮਤਾ ਰਾਣੀ ਜੀ ਬਹੁਤ ਹੀ ਮਿਹਨਤੀ ਅਧਿਆਪਕ ਹਨ ਅਤੇ ਉਹਨਾਂ ਦਾ ਇਹ ਉਪਰਾਲਾ ਬੱਚਿਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ। ਸ਼੍ਰੀ ਬਲਵਿੰਦਰ ਸਿੰਘ ਜੱਸਲ ਜੀ ਨੇ ਕਿਹਾ ਕਿ ਸ਼੍ਰੀਮਤੀ ਮਮਤਾ ਰਾਣੀ ਜੀ ਆਪ ਵੀ ਜੂਡੋ ਵਿੱਚ ਨੈਸ਼ਨਲ ਲੈਵਲ ਮੈਡਲਿਸਟ ਹਨ ਅਤੇ ਇਸ ਨਵੇਂ ਬਣੇ ਜੂਡੋ ਹਾਲ ਨਾਲ ਸਕੂਲ ਦੇ ਬੱਚਿਆਂ ਨੂੰ ਵੀ ਜੂਡੋ ਵਿੱਚ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ।  ਸ਼੍ਰੀਮਤੀ ਮਮਤਾ ਰਾਣੀ ਜੀ ਨੇ ਦੱਸਿਆ ਕਿ ਸਕੂਲ ਦੀਆਂ ਪ੍ਰਾਪਤੀਆਂ ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਯੂ ਟਿਊਬ ਆਦਿ ਤੇ ਵੀ ਅਪਲੋਡ ਕੀਤੀਆਂ ਜਾਂਦੀਆਂ ਹਨ। ਇਸ ਮੌਕੇ ਤੇ ਸ਼੍ਰੀਮਤੀ ਗੁਰਪ੍ਰੀਤ ਕੌਰ, ਸ਼੍ਰੀਮਤੀ ਜਸਵੀਰ ਕੌਰ, ਸ਼੍ਰੀ ਸਤਵਿੰਦਰ ਸਿੰਘ, ਸ਼੍ਰੀ ਸੁਰਿੰਦਰ ਸਿੰਘ, ਸ਼੍ਰੀ ਮਨਪ੍ਰੀਤ ਸਿੰਘ, ਸ਼੍ਰੀ ਬਲਕਾਰ ਸਿੰਘ, ਸ਼੍ਰੀਮਤੀ ਕਿਰਨਜੀਤ ਕੌਰ, ਸ਼੍ਰੀਮਤੀ ਕੁਲਦੀਪ ਕੌਰ, ਸ਼੍ਰੀਮਤੀ ਪੂਨਮ ਰਾਣੀ, ਸ਼੍ਰੀ ਗੁਰਪ੍ਰੀਤ ਸਿੰਘ, ਸ਼੍ਰੀ ਹਰੀਸ਼ ਸਿੰਘ, ਸ਼੍ਰੀ ਯਸ਼ਦੀਪ ਸਿੰਘ, ਸ਼੍ਰੀ ਬਿਕਰਮ ਸਿੰਘ, ਸ਼੍ਰੀਮਤੀ ਇੰਦੂ ਬਾਲਾ, ਸ਼੍ਰੀ ਦੀਪਇੰਦਰ ਸਿੰਘ, ਸ਼੍ਰੀ ਮਨਦੀਪ ਸਿੰਘ, ਸ਼੍ਰੀਮਤੀ ਯਾਦਵਿੰਦਰ ਕੌਰ, ਸ਼੍ਰੀਮਤੀ ਅਮਨਦੀਪ ਕੌਰ, ਸ਼੍ਰੀਮਤੀ ਮੋਨਿਕਾ ਅਰੌੜਾ, ਸ਼੍ਰੀਮਤੀ ਮੀਨੂੰ ਯਾਦਵ, ਸ਼੍ਰੀਮਤੀ ਨੀਤੂ ਅਤੇ ਹੋਰ ਮੌਜੂਦ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ