Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸੁੱਚਾ ਸਿੰਘ ਲੰਗਾਹ ਨੇ ਮੁੜ ਕੀਤੀ ਇਹ ਅਪੀਲ

June 25, 2021 12:59 PM
SehajTimes

ਅੰਮ੍ਰਿਤਸਰ : ਇਕ ਵਾਰ ਫਿਰ ਕੋਸਿ਼ਸ਼ ਕਰਦੇ ਹੋਏ ਸਾਬਕਾ ਅਕਾਲੀ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਫਿਰ ਅਪੀਲ ਕੀਤੀ ਹੈ ਉਨ੍ਹਾਂ ਨੂੰ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ । ਸੁੱਚਾ ਸਿੰਘ ਲੰਗਾਹ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚੇ ਸਨ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਬਜ਼ੁਰਗ ਮਾਤਾ ਪਿਤਾ ਕਈ ਵਾਰ ਜਥੇਦਾਰ ਅਕਾਲ ਤਖ਼ਤ ਨੂੰ ਲਿਖਤੀ ਬੇਨਤੀਆਂ ਕਰ ਚੁੱਕੇ ਹਨ ਕਿ ਉਸ ਵਲੋਂ ਜਾਣੇ-ਅਨਜਾਣੇ ਹੋਈਆਂ ਭੁੱਲਾਂ ਨੂੰ ਮੁਆਫ਼ ਕਰਦਿਆਂ, ਉਨ੍ਹਾਂ ਨੂੰ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਮੁੜ ਸਿੱਖ ਪੰਥ ਵਿਚ ਸ਼ਾਮਿਲ ਕਰਨਗੇ। ਜਿ਼ਕਰਯੋਗ ਹੈ ਕਿ ਸੁੱਚਾ ਸਿੰਘ ਲੰਗਾਹ ਦੀ ਇਕ ਇਤਰਾਜ਼ਯੋਗ ਵੀਡੀਓ ਵਾਇਰਲ ਹੋਈ ਸੀ। ਵਾਇਰਲ ਵੀਡੀਓ ਵਿੱਚ ਉਹ ਕਿਸੇ ਔਰਤ ਨਾਲ ਸਰੀਰਕ ਸਬੰਧ ਬਣਾ ਰਹੇ ਸਨ। ਇਸ ਸਭ ਦੇ ਮੱਦੇਨਜ਼ਰ ਹੀ ਉਨ੍ਹਾਂ ਨੂੰ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ। ਇਸ ਦੌਰਾਨ ਉਸ ਔਰਤ ਨੇ ਸੁੱਚਾ ਸਿੰਘ ਲੰਗਾਹ ਉੱਤੇ ਜਬਰੀ ਸਬੰਧ ਬਣਾਉਣ ਦਾ ਕੇਸ ਕਰ ਦਿੱਤਾ ਸੀ । ਬਾਅਦ ਵਿਚ ਇਸ ਕੇਸ ਵਿਚੋਂ ਸੁੱਚਾ ਸਿੰਘ ਲੰਗਾਹ ਬਰੀ ਹੋ ਗਏ ਸਨ ਕਿਉਂਕਿ ਉਸ ਔਰਤ ਨੇ ਕੇਸ ਵਾਪਸ ਲੈ ਲਿਆ ਸੀ। ਇਥੇ ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸੁੱਚਾ ਸਿੰਘ ਲੰਗਾਹ ਕਈ ਕੋਸਿ਼ਸ਼ਾਂ ਕਰ ਚੁੱਕਿਆ ਹੈ ਕਿ ਉਸ ਨੂੰ ਪੰਥ ਵਿਚ ਵਾਪਸ ਲਿਆ ਜਾਵੇ ਪਰ ਉਸ ਦੀ ਗੱਲ ਬਣੀ ਨਹੀਂ ਸੀ, ਇਸ ਵਾਰ ਵੇਖਣਾ ਹੋਵੇਗਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੀ ਫ਼ੈਸਲਾ ਲੈਂਦੇ ਹਨ।

 

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ