Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਵਿਧਾਇਕ ਕੋਹਲੀ ਵੱਲੋਂ ਖੇੜੀ ਗੁਜਰਾਂ ਤੋਂ ਤੀਰਥ ਯਾਤਰੀਆਂ ਦੀ ਬੱਸ ਰਵਾਨਾ

May 28, 2026 11:00 PM
Rozana Sehaj times
ਪਟਿਆਲਾ  :  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖੇੜੀ ਗੁਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸ਼ਰਧਾਲੂ ਮੌਜੂਦ ਰਹੇ। ਵਿਧਾਇਕ ਕੋਹਲੀ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰ ਰਹੀ ਹੈ ਅਤੇ ਇਸੇ ਮਕਸਦ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਤਾਂ ਜੋ ਹਰ ਵਰਗ ਦੇ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਸਰਪੰਚ ਬਲਵਿੰਦਰ ਸੰਧੂ ਅਤੇ ਹਰਵਿੰਦਰਪਾਲ ਸਿੰਘ ਵਿੰਟੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਵੀ ਸਰਕਾਰ ਦੀ ਇਸ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਧਾਰਮਿਕ ਯਾਤਰਾ ਕਰਨ ਦਾ ਸੁਨੇਹਰਾ ਮੌਕਾ ਮਿਲ ਰਿਹਾ ਹੈ। ਪਿੰਡ ਵਾਸੀਆਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕੀਤਾ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ