Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸ੍ਰੀ ਸੱਤਿਆ ਨਰਾਇਣ ਮੰਦਰ ਬੀਬੀ ਜੀ ਵਾਲਾ ਦੀ ਕਮੇਟੀ ਵਲੋਂ ਲੇਖਕ ਕਾਲਾ ਸਿੰਘ ਸੈਣੀ ਨੂੰ ਕੀਤਾ ਸਨਮਾਨਿਤ

May 28, 2026 11:04 PM
Rozana Sehaj times

ਖਰੜ : ਖਰੜ ਦੇ ਜੰਮਪਲ  ਲੇਖਕ ਕਾਲਾ ਸਿੰਘ ਸੈਣੀ ਵਲੋਂ ਸ਼ਹਿਰ ਦੀ ਵਿਰਾਸਤ ‘ਸ਼ਹਿਰ ਮੇਰੇ ਦੀਆਂ ਯਾਦਾਂ’ ਅਤੇ ‘ਪੂਜਣਯੋਗ ਥਾਵਾਂ ਮੇਰੇ ਸ਼ਹਿਰ ਦੀਆਂ’ ਸ਼ੁਰੂ ਕੀਤੇ ਕਾਲਮ ਨੂੰ ਦੇਖਦੇ ਹੋਏ ਅੱਜ ਸ੍ਰੀ ਸੱਤਿਆ ਨਰਾਇਣ ਮੰਦਰ ਬੀਬੀ ਜੀ ਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਪਵਨ ਕੁਮਾਰ ਅਗਰਵਾਲ ਅਤੇ ਸਕੱਤਰ ਅਸੋਕ ਕੁਮਾਰ ਤੇ ਅਨਿਲ ਕੌਂਸਲ ਨੇ ਕਿਹਾ ਕਿ ਕਾਲਾ ਸਿੰਘ ਸੈਣੀ ਵਲੋਂ ‘ਪੂਜਣਯੋਗ ਥਾਵਾਂ ਮੇਰੇ ਸ਼ਹਿਰ ਦੀਆਂ’ ਹਫ਼ਤਾਵਾਰੀ ਕਾਲਮ ਰਾਹੀ ਸ਼ਹਿਰ ਦੇ ਪ੍ਰਾਚੀਨ ਮੰਦਰਾਂ ਅਤੇ ਹੋਰ ਧਾਰਮਿਕ ਅਸਥਾਨਾਂ ਬਾਰੇ ਜਾਣੂੰ ਕਰਵਾਉਣ ਦਾ ਜੋ ਉਪਰਾਲਾ ਕੀਤਾ ਗਿਆ ਹੈ ਉਹ ਬਹੁਤ ਹੀ ਸਲਾਘਾਯੋਗ ਹੈ। ‘ਪੂਜਣਯੋਗ ਥਾਵਾਂ ਮੇਰੇ ਸ਼ਹਿਰ ਦੀਆਂ’ ਸ਼ਹਿਰ ਦਾ ਇੱਕ ਸੰਭਾਲਣਯੋਗ ਇਤਿਹਾਸਕ ਪੰਨਾ ਬਣਦਾ ਜਾ ਰਿਹਾ ਹੈ। ਜਿਸ ਨਾਲ ਅਜੋਕੀ ਪੀੜ੍ਹੀ ਨੂੰ ਵੀ ਜਾਣਕਾਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਬਦਾਂ ਦੀ ਖੁਸ਼ਬੋ ਵੰਡ ਕੇ ਦੁਨੀਆਂ ਨੂੰ ਮਹਿਕਾਉਣਾ ਕਿਸ਼ੇ ਕਿਸ਼ੇ ਦੇ ਹੀ ਹਿੱਸੇ ਆਉਂਦਾ ਹੈ। ਇਸ ਮੌਕੇ ਲੇਖਕ ਕਾਲਾ ਸਿੰਘ ਸੈਣੀ ਵਲੋਂ ਮੰਦਰ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਇਸ ਸਨਮਾਨ ਨਾਲ ਉਸ ਦੀ ਸ਼ਹਿਰ ਪ੍ਰਤੀ ਹੋ ਜ਼ਿੰਮੇਵਾਰੀ ਵਧ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਮੇਰੇ ਨਹੀਂ ਮੇਰੇ ਸ਼ਹਿਰ ਖਰੜ ਦਾ ਹੋਇਆ ਹੈ। ਇਸ ਮੌਕੇ ਸੀਨੀਅਰ ਮੈਂਬਰ ਅਨਿਲ ਕੌਸ਼ਲ,ਮੰਦਰ ਪੁਜਾਰੀ ਮਨੋਜ ਸ਼ਾਸਤਰੀ, ਸੁਭਾਸ ਚੰਦ,ਕੁਲਵੰਤ ਚੌਧਰੀ ਅਤੇ ਸ਼ਹਿਰ ਦੇ  ਪਤਵੰਤੇ ਸੱਜਣ ਹਾਜ਼ਰ ਸਨ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ