ਖਰੜ : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਿਬਿਨ ਜੀ ਵੱਲੋਂ ਸ. ਕੇਵਲ ਸਿੰਘ ਢਿੱਲੋਂ ਜੀ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਉਹਨਾਂ ਨਾਲ ਮੁਲਾਕਾਤ ਕਰਕੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਰਣਜੀਤ ਸਿੰਘ ਗਿੱਲ ਜੀ ਨੇ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸ. ਕੇਵਲ ਸਿੰਘ ਢਿੱਲੋਂ ਜੀ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤੀ ਨਾਲ ਲੋਕਾਂ ਵਿਚਕਾਰ ਆਪਣੀ ਪਹੁੰਚ ਬਣਾਵੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਰਾਸ਼ਟਰ ਪਹਿਲਾਂ, ਵਿਕਾਸ, ਸੁਸ਼ਾਸਨ, ਗਰੀਬ ਕਲਿਆਣ ਅਤੇ “ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ”ਵਾਲੀ ਸੋਚ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ।ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਪੰਜਾਬ ਦੀ ਤਰੱਕੀ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਦੀ ਭਲਾਈ, ਉਦਯੋਗ ਦੇ ਵਿਕਾਸ ਅਤੇ ਦੇਸ਼ ਦੀ ਏਕਤਾ ਲਈ ਵਚਨਬੱਧ ਰਹੀ ਹੈ। “ਭਾਜਪਾ ਫ਼ਾਰ ਪੰਜਾਬ”ਦੀ ਸੋਚ ਤਹਿਤ ਪਾਰਟੀ ਪੰਜਾਬ ਨੂੰ ਵਿਕਾਸ, ਨਿਵੇਸ਼, ਰੋਜ਼ਗਾਰ, ਰਾਸ਼ਟਰਵਾਦ ਅਤੇ ਸੁਸ਼ਾਸਨ ਦੇ ਰਾਹ ‘ਤੇ ਹੋਰ ਮਜ਼ਬੂਤੀ ਨਾਲ ਅੱਗੇ ਲੈ ਕੇ ਜਾਣ ਲਈ ਨਿਰੰਤਰ ਕੰਮ ਕਰਦੀ ਰਹੇਗੀ।ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਪੰਜਾਬ ਦੇ ਲੋਕਾਂ ਲਈ ਇੱਕ ਮਜ਼ਬੂਤ, ਭਰੋਸੇਯੋਗ ਅਤੇ ਵਿਕਾਸਮੁੱਖ ਵਿਕਲਪ ਵਜੋਂ ਹੋਰ ਵੱਡੇ ਪੱਧਰ ‘ਤੇ ਉਭਰੇਗੀ ਅਤੇ ਪਾਰਟੀ ਦੀ ਸੋਚ ਅਤੇ ਨੀਤੀਆਂ ਨੂੰ ਲੋਕਾਂ ਦੇ ਦਿਲਾਂ ਤੱਕ ਪਹੁੰਚਾਇਆ ਜਾਵੇਗਾ।