Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਗਰ ਨਿਗਮ/ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਨੇ ‘ਆਪ’ ਦੇ ਕੰਮਾਂ ਤੇ ਲਾਈ ਮੋਹਰ: ਹਰਚੰਦ ਸਿੰਘ ਬਰਸਟ

May 29, 2026 06:28 PM
Rozana Sehaj times
ਸਮਾਣਾ : ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ/ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਦਰਜ ਕੀਤੀ ਗਈ ਵੱਡੀ ਅਤੇ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਮੂਹ ਪੰਜਾਬੀਆਂ, ਜੇਤੂ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ। ਸ. ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ 'ਤੇ ਸਮਾਣਾ ਦੇ ਸਮੂਹ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੀ ਜਿੱਤ ਹੈ ਅਤੇ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਇਮਾਨਦਾਰ ਰਾਜਨੀਤੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਹਿਤੈਸ਼ੀ ਕੰਮਾਂ ‘ਤੇ ਲੋਕਾਂ ਨੇ ਮੋਹਰ ਲਗਾਈ ਹੈ। ਸੂਬਾ ਜਨਰਲ ਸਕੱਤਰ ਨੇ ਸਮਾਣਾ ਦੇ ਸਾਰੇ ਜੇਤੂਆਂ ਨੂੰ ਅਪੀਲ ਕੀਤੀ ਕਿ ਉਹ ਹੁਣ ਬਿਨਾਂ ਕਿਸੇ ਦੇਰੀ ਦੇ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਵੱਧ-ਚੜ੍ਹ ਕੇ ਜੁੱਟ ਜਾਣ। ਜਿਨ੍ਹਾਂ ਉਮੀਦਾਂ ਨਾਲ ਸਮਾਣਾ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਹ ਵੱਡੀ ਜਿੱਤ ਦਵਾਈ ਹੈ, ਸਾਨੂੰ ਉਨ੍ਹਾਂ ਉਮੀਦਾਂ 'ਤੇ ਖ਼ਰਾ ਉਤਰਨਾ ਪਵੇਗਾ। ਸ. ਬਰਸਟ ਨੇ ਸਮਾਣਾ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਣਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ। ਸ਼ਹਿਰ ਅੰਦਰ ਟਰੈਫਿਕ, ਟੁੱਟੀਆਂ ਸੜਕਾਂ ਦੀ ਮੁਰੰਮਤ, ਗਲੀਆਂ-ਨਾਲੀਆਂ ਦੀ ਮੁਰੰਮਤ, ਸੀਵਰੇਜ ਪ੍ਰਣਾਲੀ ਵਿੱਚ ਸੁਧਾਰ, ਪੀਣ ਵਾਲੇ ਸਾਫ਼ ਪਾਣੀ, ਨਵੇਂ ਪਾਰਕਾਂ ਦੀ ਉਸਾਰੀ ਸਮੇਤ ਸ਼ੈਡ, ਪਬਲਿਕ ਟਾਇਲਟਸ ਸਮੇਤ ਬੁਨਿਆਦੀ ਸਹੂਲਤਾਂ ਜਲਦ ਤੋਂ ਜਲਦ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਸਥਾਨਕ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਵਿਕਾਸ ਕਰਨ ਲਈ ਵਚਨਬੱਧ ਹੈ। ਸਮਾਣਾ ਸ਼ਹਿਰ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ