Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜਨਗਣਨਾ 2026: ਪਟਿਆਲਾ ਨਗਰ ਨਿਗਮ ਦੀ ਹੱਦ ਅੰਦਰ ਪਹਿਲੇ ਪੜਾਅ ਦਾ ਕੰਮ ਜ਼ੋਰਾਂ 'ਤੇ

May 29, 2026 06:30 PM
Rozana Sehaj times

ਪਟਿਆਲਾ :  ਨਗਰ ਨਿਗਮ ਪਟਿਆਲਾ ਦੀ ਹੱਦ ਅੰਦਰ ਜਨਗਣਨਾ ਦੇ ਪਹਿਲੇ ਪੜਾਅ  ਦਾ ਕਾਰਜ ਪੂਰੀ ਸਰਗਰਮੀ ਅਤੇ ਪਾਰਦਰਸ਼ਤਾ ਨਾਲ ਚੱਲ ਰਿਹਾ ਹੈ। ਇਸ ਸਬੰਧੀ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ 15 ਮਈ ਤੋਂ 13 ਜੂਨ ਦੇ ਨਿਰਧਾਰਿਤ ਸਮੇਂ ਦੇ ਵਿੱਚ ਮੁਕੰਮਲ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਕੰਮ ਨੂੰ ਬਹੁਤ ਹੀ ਸੁਚੱਜੇ, ਆਧੁਨਿਕ ਅਤੇ ਡਿਜੀਟਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਵੱਲੋਂ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

60 ਵਾਰਡਾਂ ਲਈ ਬਣਾਏ 685 ਹਾਊਸ ਲਿਸਟਿੰਗ ਬਲਾਕ- (ਡੱਬੀ)
ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਜਨਗਣਨਾ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਅਤੇ ਕੰਮ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਨਗਰ ਨਿਗਮ ਦੇ ਅੰਤਰਗਤ ਆਉਂਦੇ ਸਾਰੇ 60 ਵਾਰਡਾਂ ਨੂੰ 685 ਹਾਊਸ ਲਿਸਟਿੰਗ ਬਲਾਕਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 685 ਬਲਾਕਾਂ ਵਿੱਚ ਇੰਨੇ ਹੀ (685) ਅਧਿਕਾਰਤ ਗਣਨਾਕਾਰ ਤਾਇਨਾਤ ਕੀਤੇ ਗਏ ਹਨ, ਜੋ ਰੋਜ਼ਾਨਾ ਹਰ ਵਾਰਡ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਬੜੀ ਜ਼ਿੰਮੇਵਾਰੀ ਨਾਲ ਕਰ ਰਹੇ ਹਨ। ਸਾਰਾ ਸਟਾਫ਼ ਪੂਰੀ ਤਰ੍ਹਾਂ ਸਿਖਲਾਈ ਪ੍ਰਾਪਤ ਹੈ ਤਾਂ ਜੋ ਅੰਕੜੇ ਇਕੱਠੇ ਕਰਨ ਵਿੱਚ ਕੋਈ ਗਲਤੀ ਨਾ ਹੋਵੇ।

ਡਿਸਟ੍ਰਿਕਟ ਕੋਆਰਡੀਨੇਟਰ ਵੱਲੋਂ ਫੀਲਡ ਦਾ ਦੌਰਾ ਅਤੇ ਚੈਕਿੰਗ -(ਡੱਬੀ)
ਜਨਗਣਨਾ ਦੇ ਕੰਮ ਦੀ ਗੁਣਵੱਤਾ ਅਤੇ ਪ੍ਰਗਤੀ ਨੂੰ ਜਾਂਚਣ ਲਈ ਅੱਜ ਸੈਂਸਸ ਦੀ ਡਿਸਟ੍ਰਿਕਟ ਕੋਆਰਡੀਨੇਟਰ ਪਟਿਆਲਾ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਗਿਆ। ਉਨ੍ਹਾਂ ਨੇ ਫੀਲਡ ਵਿੱਚ ਜਾ ਕੇ ਇਨੂਮੀਰੇਸ਼ਨ ਕਰ ਰਹੇ ਗਣਨਾਕਾਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਕੋਆਰਡੀਨੇਟਰ ਨੇ ਮੁਲਾਜ਼ਮਾਂ ਵੱਲੋਂ ਦਰਜ ਕੀਤੇ ਜਾ ਰਹੇ ਵੇਰਵਿਆਂ ਨੂੰ ਖ਼ੁਦ ਦੇਖਿਆ ਅਤੇ ਫੀਲਡ ਸਟਾਫ਼ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕੰਮ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਸ਼ਹਿਰ ਵਾਸੀਆਂ ਨੂੰ ਵਿਸ਼ੇਸ਼ ਅਪੀਲ - (ਡੱਬੀ)
ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ, "ਜਨਗਣਨਾ ਦੇ ਸਹੀ ਅੰਕੜੇ ਹੀ ਭਵਿੱਖ ਵਿੱਚ ਦੇਸ਼ ਅਤੇ ਸ਼ਹਿਰ ਦੇ ਵਿਕਾਸ ਦੀਆਂ ਯੋਜਨਾਵਾਂ, ਸਕੂਲ, ਹਸਪਤਾਲ ਅਤੇ ਸੜਕਾਂ ਬਣਾਉਣ ਦਾ ਮੁੱਖ ਆਧਾਰ ਬਣਦੇ ਹਨ।" ਉਨ੍ਹਾਂ ਕਿਹਾ ਕਿ ਜਦੋਂ ਵੀ ਜਨਗਣਨਾ ਵਿਭਾਗ ਦੇ ਕਰਮਚਾਰੀ ਤੁਹਾਡੇ ਘਰ ਆਉਣ, ਤਾਂ ਉਨ੍ਹਾਂ ਨੂੰ ਪਰਿਵਾਰ ਸਬੰਧੀ ਬਿਲਕੁਲ ਸਹੀ ਅਤੇ ਪੁਖ਼ਤਾ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਇਸ ਸੂਚੀ ਵਿੱਚੋਂ ਵਾਂਝਾ ਨਾ ਰਹੇ।

ਇਸ ਮੌਕੇ ਨਗਰ ਨਿਗਮ ਦੇ ਸੁਪਰਵਾਈਜ਼ਰ, ਜਨਗਣਨਾ ਸੈੱਲ ਦੇ ਸੀਨੀਅਰ ਅਧਿਕਾਰੀ ਅਤੇ ਸੁਪਰਵਾਈਜ਼ਰੀ ਸਟਾਫ਼ ਵੀ ਫੀਲਡ ਚੈਕਿੰਗ ਦੌਰਾਨ ਮੌਜੂਦ ਸੀ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ