Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

May 29, 2026 08:21 PM
Rozana Sehaj times
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਗਿਆ ਸੀ। ਜਿਸ ਸਬੰਧੀ ਅੱਜ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਦੀ ਤਰਫੋਂ ਐਸ.ਪੀ. ਹੈੱਡਕੁਆਟਰ ਸ਼੍ਰੀ ਮੁਕਤਸਰ ਸਾਹਿਬ ਪੇਸ਼ ਹੋਏ ਅਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਆਡੀਓ ਦੀ ਜਾਂਚ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਮੈਟਾ ਕੰਪਨੀ ਤੋਂ ਵੀ ਜਾਣਕਾਰੀ ਮੰਗੀ ਗਈ ਹੈ, ਜਿਸ ਬਾਬਤ ਰਿਪੋਰਟ 30 ਦਿਨਾਂ ਵਿੱਚ ਪ੍ਰਾਪਤ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਸਬੰਧੀ ਐਕਸ਼ਨ ਟੇਕਨ ਰਿਪੋਰਟ ਅਤੇ ਮੈਟਾ ਦੀ ਰਿਪੋਰਟ 1 ਜੁਲਾਈ, 2026 ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।
 
 

Have something to say? Post your comment

More in Chandigarh

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ