Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

May 29, 2026 08:23 PM
Rozana Sehaj times

ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ। ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਜੋ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਦੱਖਣੀ ਨੇਵਲ ਕਮਾਂਡ ਹਨ, ਵੱਲੋਂ ਕੀਤਾ ਗਿਆ। ਭਾਰਤੀ ਨੇਵੀ ਦੀ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੀ ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਸ੍ਰੀ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਪ੍ਰਤੀ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰਾਪਰੇਟਰੀ ਵਿੰਗ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਪ੍ਰਾਪਤ ਕਰ ਰਿਹਾ ਹੈ। ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਸਬ ਲੈਫਟੀਨੈਂਟ ਨਿਸ਼ਾ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਕਰਨ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਨੇ ਨਵੀਂ ਕਮਿਸ਼ਨਡ ਅਫਸਰ ਨੂੰ ਭਾਰਤੀ ਜਲ ਸੈਨਾ ਵਿੱਚ ਉੱਜਵਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ