Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Doaba

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

May 29, 2026 08:27 PM
Rozana Sehaj times

ਜਲੰਧਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੋਤ ਸਿੰਘ ਵਾਸੀ ਪਿੰਡ ਢੇਸੀਆਂ, ਗੁਰਦਾਸਪੁਰ; ਸੰਦੀਪ ਸਿੰਘ ਵਾਸੀ ਪਿੰਡ ਜਾਗੋਵਾਲ, ਗੁਰਦਾਸਪੁਰ ਅਤੇ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਭੈਣੀ ਪਸਵਾਲ, ਗੁਰਦਾਸਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਮੁਕੰਮਲ ਖਾਤਮਾ ਕਰਨ ਲਈ ਹੋਰ ਜਾਂਚ ਜਾਰੀ ਹੈ। ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮ ਨੇ ਸ਼ੱਕੀ ਮਨਜੋਤ ਸਿੰਘ ਨੂੰ ਬੱਸ ਸਟੈਂਡ ਜਲੰਧਰ ਨੇੜਿਓਂ ਇੱਕ .32 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਮਨਜੋਤ ਨੇ ਆਪਣੇ ਖੁਲਾਸੇ ਦੌਰਾਨ ਇਸ ਮਾਡਿਊਲ ਵਿੱਚ ਸ਼ਾਮਲ ਆਪਣੇ ਦੋ ਸਾਥੀਆਂ - ਸੰਦੀਪ ਅਤੇ ਅਮਨਦੀਪ - ਬਾਰੇ ਜਾਣਕਾਰੀ ਦਿੱਤੀ।  ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ਤੋਂ ਉਕਤ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਮਨਦੀਪ ਦੇ ਖੁਲਾਸੇ ਦੇ ਅਧਾਰ 'ਤੇ, ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ਵਿਖੇ ਧੁੱਸੀ ਬੰਨ੍ਹ ਨੇੜੇ ਛੁਪਾਏ ਗਏ ਚਾਰ ਹੋਰ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਅੱਠ ਮੈਗਜ਼ੀਨਾਂ ਅਤੇ 18 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ, ਐਫਆਈਆਰ ਨੰਬਰ 153 ਮਿਤੀ 25/5/2026 ਨੂੰ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਡਿਵੀਜ਼ਨ-6 ਵਿਖੇ ਅਸਲਾ ਐਕਟ ਦੀ ਧਾਰਾ 25 (1-ਬੀ)ਏ ਤਹਿਤ ਦਰਜ ਕੀਤੀ ਗਈ ਹੈ।

Have something to say? Post your comment

More in Doaba

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ