Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਜ਼ਮੀਨੀ ਪੱਧਰ ’ਤੇ ਸਰਕਾਰ ਦੀ ਕਾਰਵਾਈ ਤੇਜ਼, ਬਰਸਾਤੀ ਤਿਆਰੀਆਂ ਦਾ ਸਿਹਤ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ*

May 29, 2026 08:56 PM
Rozana Sehaj times
ਪਟਿਆਲਾ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਕੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੀ ਡੀ ਏ ਦੇ ਮੁੱਖ ਪ੍ਰਸ਼ਾਸ਼ਕ ਮਿਸ ਅਪਰਨਾ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ। ਸਿਹਤ ਮੰਤਰੀ ਨੇ ਟਿਵਾਣਾ ਚੌਂਕ, 100 ਫੁੱਟ ਰੋਡ, ਵੱਡੀ ਨਦੀ, ਛੋਟੀ ਨਦੀ, ਦੌਲਤਪੁਰ ਪੁਲ ਅਤੇ ਸ਼ਾਂਤੀ ਨਗਰ ਇਲਾਕੇ ਦਾ ਦੌਰਾ ਕਰਦਿਆਂ ਨਿਕਾਸੀ ਪ੍ਰਣਾਲੀ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ ’ਤੇ ਜਾ ਕੇ ਸੁਣਨ ਅਤੇ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਦੇ ਬੰਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਅਰਬਨ ਅਸਟੇਟ, ਬਾਬਾ ਦੀਪ ਸਿੰਘ ਨਗਰ, ਫਰੈਂਡਜ ਕਲੋਨੀ, ਕੋਹਿਨੂਰ ਐਨਕਲੇਵ ਅਤੇ ਤੇਜਬਾਗ ਕਲੋਨੀ ਵਰਗੇ ਇਲਾਕਿਆਂ ਵਿੱਚ ਪਹਿਲਾਂ ਆਉਣ ਵਾਲੀ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਨੂੰ ਬਰਸਾਤ ਦੌਰਾਨ ਵੱਡੀ ਰਾਹਤ ਮਿਲੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਨਿਗਮ, ਡਰੇਨੇਜ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਪੂਰੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਸੰਵੇਦਨਸ਼ੀਲ ਇਲਾਕੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਪਹਿਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਅਤੇ ਅੰਦਰੂਨੀ ਸੜਕਾਂ ਦੀ ਮੁਰੰਮਤ, ਸੀਵਰੇਜ ਪ੍ਰਣਾਲੀ ਦੇ ਸੁਧਾਰ, ਵੱਡੀ ਅਤੇ ਛੋਟੀ ਨਦੀਆਂ ਦੀ ਸਫਾਈ ਅਤੇ ਸ਼ਹਿਰ ਦੀ ਸੁੰਦਰਤਾ ਨਾਲ ਜੁੜੇ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰੇ ਕਰਨ ਲਈ ਟੀਮਾਂ ਲਗਾਤਾਰ ਮੈਦਾਨ ਵਿੱਚ ਡਟੀਆਂ ਹੋਈਆਂ ਹਨ। ਇਸ ਮੌਕੇ ਇੰਪਰੂਵਮੇਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਸੁਰੇਸ਼ ਰਾਏ, ਮੋਹਿਤ ਕੁਮਾਰ, ਤੋਂ ਇਲਾਵਾ ਡਰੇਂਨ , ਨਗਰ ਨਿਗਮ, ਫੋਰੈਸਟ,ਸੀਵਰੇਜ ਵਿਭਾਗਾਂ ਤੋ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Malwa

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ