Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਗਰ ਕੌਂਸਲ ਚੋਣਾਂ-2026 ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦੇ ਨਤੀਜੇ ਐਲਾਨੇ- ਦਮਨਜੀਤ ਸਿੰਘ ਮਾਨ

May 29, 2026 09:56 PM
Rozana Sehaj times

ਪਟਿਆਲਾ :  ਜ਼ਿਲ੍ਹਾ ਪਟਿਆਲਾ 'ਚ ਰਾਜਪੁਰਾ,ਨਾਭਾ,ਸਮਾਣਾ ਤੇ ਪਾਤੜਾਂ ਨਗਰ ਕੌਂਸਲ ਦੀਆਂ ਆਮ ਚੋਣਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਅੱਜ ਸਬੰਧਤ ਰਿਟਰਨਿੰਗ ਅਧਿਕਾਰੀਆਂ ਵੱਲੋਂ ਕਰਵਾਈ ਗਈ ਗਿਣਤੀ ਦੌਰਾਨ 92 ਵਾਰਡਾਂ ਵਿੱਚੋਂ 41 ਸੀਟਾਂ 'ਤੇ ਆਮ ਆਦਮੀ ਪਾਰਟੀ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਚਾਰੇ ਸ਼ਹਿਰਾਂ ਵਿੱਚ ਕੁਲ 403 ਉਮੀਦਵਾਰ ਚੋਣ ਮੈਦਾਨ ਵਿੱਚ ਸਨ, ਇਨ੍ਹਾਂ ਚੋਣਾਂ ਚੋਂ ਪਾਤੜਾਂ ਦੀਆਂ 4 ਵਾਰਡਾਂ ਵਿੱਚ ਪਹਿਲਾਂ ਹੀ ਆਪ ਦੇ 4 ਉਮੀਦਵਾਰ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਸਨ।

               ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ ਅਤੇ ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ ਦੀ ਦੇਖਰੇਖ ਹੇਠਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਇਨ੍ਹਾਂਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਇਆ ਗਿਆ ਸੀ।

               ਨਗਰ ਕੌਂਸਲ ਨਾਭਾ ਦੀਆਂ 23ਵਾਰਡਾਂ ਦੇ ਰਿਟਰਨਿੰਗ ਅਫ਼ਸਰ, ਐਸ.ਡੀ.ਐਮ ਅਰਵਿੰਦਪਾਲ ਸਿੰਘ ਸੋਮਲ ਨੇ ਦੱਸਿਆ ਕਿ ਨਾਭਾ ਵਿਖੇ 99 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਕਰਵਾਈ ਗਈ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ 11, ਕਾਂਗਰਸ ਪਾਰਟੀ ਦੇ 5, ਭਾਰਤੀ ਜਨਤਾ ਪਾਰਟੀ ਦੇ 3, ਸ੍ਰੋਮਣੀ ਅਕਾਲੀ ਦਲ ਦੇ 2 ਅਤੇ 2 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ।

               ਨਗਰ ਕੌਂਸਲ ਪਾਤੜਾਂ ਦੀਆਂ 17ਵਾਰਡਾਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਇੱਥੇ 61 ਉਮੀਦਵਾਰ ਚੋਣ ਲੜ ਰਹੇ ਸਨ, ਜਿਨ੍ਹਾਂ 'ਚੋਂ ਵਾਰਡ ਨੰਬਰ 1, 4, 12 ਤੇ 17 ਵਿੱਚ ਆਪ ਦੇ 4 ਉਮੀਦਵਾਰ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਸਨ। ਜਦੋਂਕਿ ਸਰਕਾਰੀ ਕਿਰਤੀ ਕਾਲਜ ਨਿਆਲ ਵਿਖੇ ਅੱਜ ਵੋਟਾਂ ਦੀ ਗਿਣਤੀ ਦੌਰਾਨ ਆਪ ਦੇ 6 ਹੋਰ ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਬਿਨ੍ਹਾਂ ਕਾਂਗਰਸ ਪਾਰਟੀ ਦੇ 4, ਭਾਰਤੀ ਜਨਤਾ ਪਾਰਟੀ ਦੇ 2 ਅਤੇ 1 ਆਜਾਦ ਉਮੀਦਵਾਰ ਵੀ ਜੇਤੂ ਰਿਹਾ ਹੈ।

               ਰਾਜਪੁਰਾ ਨਗਰ ਕੌਂਸਲ ਦੇ 31 ਵਾਰਡਾਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ ਸੁਖਜਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇੱਥੇ 135 ਉਮੀਦਵਾਰਾਂ ਨੇ ਚੋਣ ਲੜੀ ਸੀ ਅਤੇ ਅੱਜ ਐਸ.ਡੀ.ਐਮ. ਦਫ਼ਤਰ ਵਿਖੇ ਕਰਵਾਈ ਗਈ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ 7, ਕਾਂਗਰਸ ਪਾਰਟੀ ਦੇ 9, ਭਾਰਤੀ ਜਨਤਾ ਪਾਰਟੀ ਦੇ 9, ਸ੍ਰੋਮਣੀ ਅਕਾਲੀ ਦਲ ਦੇ 4 ਅਤੇ 2 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ।

               ਇਸੇ ਤਰ੍ਹਾਂ ਨਗਰ ਕੌਂਸਲ ਸਮਾਣਾ ਦੀਆਂ 21 ਵਾਰਡਾਂ ਦੇ ਰਿਟਰਨਿੰਗ ਅਫ਼ਸਰ ਜਲ ਸਪਲਾਈਤ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਸ਼ਪਿੰਦਰ ਸਿੰਘ ਨੇ ਦੱਸਿਆ ਕਿ ਇੱਥੇ 108 ਉਮੀਦਵਾਰਾਂ ਨੇ ਚੋਣ ਲੜੀ ਹੈ। ਉਨ੍ਹਾਂ ਦੱਸਿਆ ਕਿ ਪਬਲਿਕ ਕਾਲਜ ਵਿਖੇ ਅੱਜ ਕਰਵਾਈ ਗਈ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ 13, ਕਾਂਗਰਸ ਪਾਰਟੀ ਦੇ 2, ਭਾਰਤੀ ਜਨਤਾ ਪਾਰਟੀ ਦੇ 2, ਸ੍ਰੋਮਣੀ ਅਕਾਲੀ ਦਲ ਦੇ 3 ਅਤੇ 1 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ।

               ਇਸੇ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਏ.ਡੀ.ਸੀ ਦਮਨਜੀਤ ਸਿੰਘ ਮਾਨ ਨੇ ਇਨ੍ਹਾਂ ਚੋਣਾਂ ਨੂੰ ਸ਼ਾਂਤਮਈ ਤੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਸਮੁੱਚੇ ਚੋਣ ਅਮਲੇ ਸਮੇਤ ਉਮੀਦਵਾਰਾਂ ਤੇ ਵੋਟਰਾਂ ਦਾ ਧੰਨਵਾਦ ਕੀਤਾ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ