Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵੜਿੰਗ ਨੇ ਡਟ ਕੇ ਮੁਕਾਬਲਾ ਕਰਨ ਲਈ ਕਾਂਗਰਸੀ ਵਰਕਰਾਂ ਦੀ ਸ਼ਲਾਘਾ ਕੀਤੀ

May 30, 2026 04:19 PM
Rozana Sehaj times
ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਭਰ ਵਿੱਚ ਹੋਈਆਂ ਮਿਊਂਸਪਲ ਚੋਣਾਂ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਸੱਤਾ ਦੀ ਦੁਰਵਰਤੋਂ ਅਤੇ ਸਰਕਾਰੀ ਮਸ਼ੀਨਰੀ ਦੇ ਗਲਤ ਇਸਤੇਮਾਲ ਦੇ ਬਾਵਜੂਦ ਡਟ ਕੇ ਮੁਕਾਬਲਾ ਕਰਨ ਲਈ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੱਤਾਧਾਰੀ ਪਾਰਟੀ ਵੱਲੋਂ ਤਾਕਤ ਦੀ ਦੁਰਵਰਤੋਂ ਕਰਨ ਦਾ ਜ਼ਿਕਰ ਕਰਦਿਆਂ, ਕਿਹਾ ਕਿ ਪੰਜਾਬ ਭਰ ਵਿੱਚ ਹੋਈਆਂ ਮਿਊਂਸਪਲ ਚੋਣਾਂ ਦੌਰਾਨ ‘ਸਾਮ, ਦਾਮ, ਦੰਡ, ਭੇਦ’ ਦੀ ਨੀਤੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਹੈ। ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਇਹ ਨਤੀਜੇ ਪੰਜਾਬ ਦੀ ਜ਼ਮੀਨੀ ਹਕੀਕਤ ਦਾ ਅਸਲ ਦਰਪਣ ਨਹੀਂ ਹਨ, ਕਿਉਂਕਿ ਲੋਕ ਪੂਰੀ ਤਰ੍ਹਾਂ ਸੱਤਾਧਾਰੀ ਪਾਰਟੀ ਦੇ ਖ਼ਿਲਾਫ਼ ਹਨ। ਉਨ੍ਹਾਂ ਨੇ ਕਿਹਾ ਕਿ ਅਸਲੀ ਮੁਕਾਬਲਾ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਹੋਵੇਗਾ ਅਤੇ ਉਸ ਵੇਲੇ ਆਪ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ। ਵੜਿੰਗ ਨੇ ਫਿਰ ਤੋਂ ਦੁਹਰਾਇਆ ਕਿ 2027 ਦੇ ਅਸਲ ਚੋਣਾਂ ਦੇ ਮੁਕਾਬਲੇ ਵਿੱਚ ਆਪ ਦਹਾਈ ਦਾ ਅੰਕੜਾ ਵੀ ਨਹੀਂ ਛੂਹ ਸਕੇਗੀ। ਉਨ੍ਹਾਂ ਕਿਹਾ ਕਿ ਉਹ ਫਿਰ ਤੋਂ ਫਿਰ ਦੁਹਰਾਉਂਦੇ ਹਨ ਕਿ 2027 ਵਿੱਚ ਆਪ 10 ਸੀਟਾਂ ਵੀ ਨਹੀਂ ਜਿੱਤ ਸਕੇਗੀ। ਉਨ੍ਹਾਂ ਨੇ ਕਿਹਾ ਕਿ ਆਪ ਭਾਵੇਂ ਮਿਊਂਸਪਲ ਚੋਣਾਂ ਦੀ “ਚੋਰੀ ਕੀਤੀ ਜਿੱਤ” ਦਾ ਜਸ਼ਨ ਮਨਾ ਰਹੀ ਹੋਵੇ, ਲੇਕਿਨ ਇਹ ਜਸ਼ਨ ਬਹੁਤ ਥੋੜ੍ਹੇ ਸਮੇਂ ਲਈ ਹੋਵੇਗਾ ਅਤੇ ਇਸਦੀ ਮਿਆਦ ਫਰਵਰੀ 2027 ਤੱਕ ਹੀ ਰਹੇਗੀ।
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ