Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ

May 30, 2026 04:39 PM
Rozana Sehaj times
ਸੰਗਰੂਰ  : ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਵੱਡੀ ਜਿੱਤ ਸਬੰਧੀ ਅੱਜ ਸੰਗਰੂਰ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ। ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 1977 ਵਾਰਡਾਂ ਵਿੱਚ ਚੋਣ ਹੋਈ ਸੀ। ਪ੍ਰੈੱਸ ਕਾਨਫਰੰਸ ਹੋਣ ਤੱਕ 1667 ਵਾਰਡਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਸਨ, ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ 50 ਫ਼ੀਸਦ ਤੋਂ ਵੱਧ ਵੋਟਾਂ ਪ੍ਰਾਪਤ ਕਰਦੇ ਹੋਏ 831 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਪੰਜਾਬ ਦੇ ਲੋਕਾਂ ਵੱਲੋਂ ਆਪ ਸਰਕਾਰ ਦੇ ਕੰਮਾਂ ਨੂੰ ਦਿੱਤਾ ਗਿਆ ਸਿੱਧਾ ਸਮਰਥਨ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਨੂੰ 305, ਸ਼੍ਰੋਮਣੀ ਅਕਾਲੀ ਦਲ ਨੂੰ 168, ਭਾਰਤੀ ਜਨਤਾ ਪਾਰਟੀ ਨੂੰ 96 ਅਤੇ ਬਹੁਜਨ ਸਮਾਜ ਪਾਰਟੀ ਨੂੰ 08 ਸੀਟਾਂ ਪ੍ਰਾਪਤ ਹੋਈਆਂ ਹਨ, ਜਦਕਿ 227 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ। ਮੀਡੀਆ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਰੋੜਾ ਨੇ ਕਿਹਾ ਕਿ ਸੁਨਾਮ ਸਮੇਤ ਸਾਰੇ ਖੇਤਰਾਂ ਵਿੱਚ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸੰਪੰਨ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਵਿਰੋਧੀ ਧਿਰਾਂ ਦੇ ਆਗੂ ਵੀ ਮੰਨ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਵਿੱਚ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਕੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਮੈਦਾਨ ਵਿੱਚ ਉਤਰੀਆਂ ਸਨ, ਪਰ ਲੋਕਾਂ ਦੇ ਭਾਰੀ ਸਮਰਥਨ ਕਾਰਨ ਉਹ ਮਜ਼ਬੂਤ ਉਮੀਦਵਾਰ ਖੜ੍ਹੇ ਕਰਨ ਵਿੱਚ ਵੀ ਅਸਫਲ ਰਹੀਆਂ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ਇਮਾਨਦਾਰ ਅਤੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਹੀ ਅੱਗੇ ਲੈ ਕੇ ਜਾਣਾ ਚਾਹੁੰਦੇ ਹਨ।
ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ