ਲੁਧਿਆਣਾ : ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੋਧ ਐਕਟ ਦੇ ਸਬੰਧੀ ਜੋ ਵਿਸ਼ਾਲ ਪੰਥਕ ਕਾਨਫਰੰਸ ਮਿਤੀ 31 ਮਈ 2026 ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਗਈ ਹੈ ਇਸ ਵਿੱਚ ਸ਼ਾਮਿਲ ਹੋਣ ਲਈ ਅਤੇ ਇਸ ਸੋਧ ਐਕਟ ਤੋਂ ਜਾਗਰੂਤ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਅਤੇ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਦੀ ਅਗਵਾਈ ਹੇਠ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਇੱਕ ਅਹਿਮ ਮੀਟਿੰਗ ਹੋਈ ਮੀਟਿੰਗ ਦੌਰਾਨ ਸਾਂਝੇ ਤੌਰ ਤੇ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਸੰਗਤਾਂ ਇਸ ਪੰਥਕ ਕਾਨਫਰੰਸ ਵਿੱਚ ਵੱਡੀ ਗਿਣਤੀ ਵਿਚ ਪਹੁੰਚਣ ਅਤੇ ਸੰਗਤਾਂ ਦੇ ਜਾਣ ਲਈ ਬੱਸਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਇਸ ਬਿੱਲ ਸਬੰਧੀ ਸੰਗਤਾਂ ਨੂੰ ਜਾਣੂ ਹੋਣਾ ਬਹੁਤ ਜਰੂਰੀ ਹੈ ਅਤੇ ਇਸ ਸੋਧ ਬਿੱਲ ਦੀ ਹੋਰ ਸੋਧ ਕਰਵਾਉਣ ਲਈ ਇਸ ਇਕੱਠ ਦੇ ਵਿੱਚ ਪਹੁੰਚ ਕੇ ਸੰਗਤਾਂ ਗੁਰੂ ਸਾਹਿਬ ਦੇ ਸਤਿਕਾਰ ਲਈ ਆਪਣਾ ਯੋਗਦਾਨ ਪਾਉਣ
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਜਥੇਦਾਰ ਚਰਨ ਸਿੰਘ ਆਲਮਗੀਰ, ਜਥੇਦਾਰ ਹਰਪਾਲ ਸਿੰਘ ਜੱਲਾ,ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਦੀਪ ਸਿੰਘ ਗਿੱਲ ਮੈਨੇਜਰ, ਗਿਆਨੀ ਬਲਵਿੰਦਰ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ, ਭਾਈ ਕੁਲਦੀਪ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ, ਸਰਦਾਰ ਨਵਰੂਪ ਸਿੰਘ ਪ੍ਰਚਾਰਕ, ਕੁਲਵੰਤ ਸਿੰਘ ਪ੍ਰਚਾਰਕ,ਭਾਈ ਹਰਵਿੰਦਰ ਸਿੰਘ ਗ੍ਰੰਥੀ, ਪਰਵਿੰਦਰ ਸਿੰਘ ਗਿੱਦੜਵਿੰਡੀ, ਮਲਕੀਤ ਸਿੰਘ, ਪਰਮਿੰਦਰ ਸਿੰਘ ਬੱਗਾ ਅਤੇ ਵੱਖ ਵੱਖ ਸ਼ਹਿਰ ਦੇ ਮਹੱਲਿਆਂ ਦੇ ਵੱਖ ਵੱਖ ਪਿੰਡਾਂ ਦੇ ਗ੍ਰੰਥੀ ਸਿੰਘ ਗ੍ਰੰਥੀ ਸਭਾਵਾ ਧਰਮ ਪ੍ਰਚਾਰ ਕਮੇਟੀਆਂ, ਸ੍ਰੀ ਸੁਖਮਨੀ ਸਾਹਿਬ ਪ੍ਰਬੰਧਕ ਕਮੇਟੀਆਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਆਦਿ ਮੀਟਿੰਗ ਵਿਚ ਹਾਜਰ ਸਨ