ਬਲਾਚੌਰ : ਆਮ ਆਦਮੀ ਪਾਰਟੀ ਦੇ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਇੱਕ ਅਹਿਮ ਮੁਲਾਕਾਤ ਕੀਤੀ ਗਈ। ਇਸ ਬੈਠਕ ਦੌਰਾਨ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਸਿਆਸੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।ਮੁਲਾਕਾਤ ਦੌਰਾਨ ਮੁੱਖ ਤੌਰ 'ਤੇ ਪਾਰਟੀ ਗਤੀਵਿਧੀਆਂ, ਜ਼ਮੀਨੀ ਪੱਧਰ 'ਤੇ ਵਰਕਰਾਂ ਨੂੰ ਹੋਰ ਮਜ਼ਬੂਤ ਕਰਨ, ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਆਉਣ ਵਾਲੀਆਂ ਰਾਜਨੀਤਿਕ ਰਣਨੀਤੀਆਂ ਬਾਰੇ ਗੰਭੀਰ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਉਨਾਂ ਨੇ ਭਰੋਸਾ ਜਤਾਇਆ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਹੋਰ ਵੀ ਮਜ਼ਬੂਤੀ ਨਾਲ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ। ਜ਼ਿਲ੍ਹੇ ਵਿੱਚ ਸੰਗਠਨ ਦੇ ਕੰਮਾਂ ਅਤੇ ਸਤਨਾਮ ਜਲਾਲਪੁਰ ਦੀ ਲੀਡਰਸ਼ਿਪ ਤੋਂ ਪ੍ਰਭਾਵਿਤ ਹੁੰਦਿਆਂ ਪਾਰਟੀ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਜਲਦੀ ਹੀ ਦੁਬਾਰਾ ਮਿਲਣ ਲਈ ਚੰਡੀਗੜ੍ਹ ਸੱਦਿਆ ਹੈ। ਚੰਡੀਗੜ੍ਹ ਵਿਖੇ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਜ਼ਿਲ੍ਹੇ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੁਝ ਵੱਡੇ ਤੇ ਅਹਿਮ ਫੈਸਲੇ ਲਏ ਜਾਣਗੇ, ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਦਰਜ ਕਰ ਸਕੇ।