Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਮ ਆਦਮੀ ਪਾਰਟੀ ਦੀ ਸ਼ਹਿਰੀ ਦੰਗਲ 'ਚ ਚੜ੍ਹਤ 

May 30, 2026 05:34 PM
ਦਰਸ਼ਨ ਸਿੰਘ ਚੌਹਾਨ
ਅਜ਼ਾਦ ਉਮੀਦਵਾਰਾਂ ਨੂੰ ਪਈਆਂ 34 ਫੀਸਦੀ ਵੋਟਾਂ 
 
ਭਾਜਪਾ , ਕਾਂਗਰਸ ਤੇ ਅਕਾਲੀ ਦਲ ਨਹੀਂ ਲੈ ਸਕੇ ਸਨਮਾਨਯੋਗ ਵੋਟ
 
 
ਸੁਨਾਮ : ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀਆਂ ਪਈਆਂ ਵੋਟਾਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੀ ਚੜ੍ਹਤ ਰਹੀ, ਅਜ਼ਾਦ ਉਮੀਦਵਾਰ ਦੂਜੇ ਨੰਬਰ ਤੇ ਰਹੇ, ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਸਨਮਾਨਯੋਗ ਵੋਟ ਹਾਸਲ ਨਹੀਂ ਕਰ ਸਕੀਆਂ, ਉਂਜ ਦੱਸ ਦੇਈਏ ਕਿ ਸੁਨਾਮ ਦੇ 23 ਵਾਰਡਾਂ ਵਿੱਚ ਅਕਾਲੀ ਦਲ ਬਾਦਲ ਨੂੰ ਛੱਡਕੇ ਬਾਕੀ ਰਾਜਸੀ ਪਾਰਟੀਆਂ ਭਾਜਪਾ , ਕਾਂਗਰਸ ਅਤੇ ਪੁਨਰ ਸੁਰਜੀਤ ਅਕਾਲੀ ਦਲ ਨੇ ਹਾਕਮ ਧਿਰ ਆਮ ਆਦਮੀ ਪਾਰਟੀ ਨੂੰ ਸਿੱਧੀ ਟੱਕਰ ਦੇਣ ਲਈ ਇੱਕ ਇੱਕ  ਉਮੀਦਵਾਰ ਖੜ੍ਹੇ ਕੀਤੇ ਸਨ ਲੇਕਿਨ ਇਸ ਫਾਰਮੂਲੇ ਦੇ ਬਾਵਜੂਦ  ਭਾਜਪਾ ਅਤੇ ਕਾਂਗਰਸ ਨੇ ਕੁੱਝ ਇੱਕ ਵਾਰਡਾਂ ਵਿੱਚ ਆਪਣੇ ਪੱਧਰ ਤੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਸਨ। ਇਕੱਤਰ ਕੀਤੇ ਅੰਕੜਿਆਂ ਮੁਤਾਬਕ ਸੁਨਾਮ ਨਗਰ ਕੌਂਸਲ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ 51 ਫੀਸਦੀ ਵੋਟ ਹਾਸਲ ਕੀਤੀ ਹੈ, ਅਜ਼ਾਦ ਉਮੀਦਵਾਰ 34 ਫੀਸਦੀ, ਭਾਜਪਾ 7, ਅਕਾਲੀ ਦਲ ਬਾਦਲ 4.6 , ਕਾਂਗਰਸ 1.11 ਅਤੇ ਹੋਰ ਨੂੰ 2.16 ਫੀਸਦੀ ਵੋਟ ਹਾਸਲ ਹੋਏ। ਸ਼ਹਿਰ ਦੀ ਕੁੱਲ ਵੋਟ ਵਿੱਚੋਂ ਪੋਲ ਹੋਈ 70 ਫੀਸਦੀ ਵੋਟ ਚੋਂ ਆਮ ਆਦਮੀ ਪਾਰਟੀ ਨੂੰ 17435, ਅਜ਼ਾਦ ਉਮੀਦਵਾਰਾਂ ਨੂੰ 11500, ਭਾਜਪਾ 2500, ਅਕਾਲੀ ਦਲ ਬਾਦਲ 1500, ਕਾਂਗਰਸ 390 ਨੂੰ ਵੋਟਾਂ ਪਈਆਂ । ਸੁਨਾਮ ਨਗਰ ਕੌਂਸਲ ਚੋਣਾਂ ਦੇ ਆਏ ਨਤੀਜਿਆਂ ਮੁਤਾਬਕ ਰਾਜ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਪੋਲ ਵੋਟਾਂ ਦੇ ਅੱਧ ਨੂੰ ਪਾਰ ਕਰ ਗਈ ਹੈ ਜਦਕਿ ਅਜ਼ਾਦ ਸਮੇਤ ਦੂਜੀਆਂ ਰਾਜਸੀ ਪਾਰਟੀਆਂ ਅੱਧ ਤੱਕ ਨਹੀਂ ਅੱਪੜ ਸਕੀਆਂ। ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਬਿਆਨ ਵਿੱਚ ਆਖਿਆ ਕਿ ਸ਼ਹਿਰੀ ਵੋਟਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਨੂੰ ਵੋਟਾਂ ਪਾਈਆਂ ਹਨ। ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਸੂਬੇ ਦੀ ਜਨਤਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਵੇਗੀ। ਉਧਰ ਜੇਕਰ ਪਿਛੋਕੜ ਤੇ ਝਾਤ ਮਾਰੀਏ ਤਾਂ ਪੰਜਾਬ ਦੀ ਸਿਆਸਤ ਦਾ ਸੱਚ ਇਹ ਵੀ ਹੈ ਕਿ ਸਥਾਨਕ ਚੋਣਾਂ ਦੇ ਨਤੀਜੇ ਕਦੇ ਵੀ ਆਮ ਚੋਣਾਂ ਵਿਧਾਨ ਸਭਾ ਦਾ ਭਵਿੱਖ ਤੈਅ ਨਹੀਂ ਕਰਦੇ। ਜ਼ਿਕਰਯੋਗ ਹੈ ਕਿ ਸੁਨਾਮ ਨਗਰ ਕੌਂਸਲ ਦੇ 23 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ 19 ਵਾਰਡਾਂ ਵਿੱਚ ਜੇਤੂ ਰਹੀ ਹੈ ਜਦਕਿ ਇੱਕ ਵਾਰਡ ਤੋਂ ਭਾਜਪਾ ਦਾ ਅਧਿਕਾਰਤ ਉਮੀਦਵਾਰ ਅਤੇ ਤਿੰਨ ਵਾਰਡਾਂ ਤੋਂ ਸਾਂਝੇ ਤਿੰਨ ਉਮੀਦਵਾਰ ਜੇਤੂ ਰਹੇ ਹਨ। ਕੌਂਸਲ ਚੋਣਾਂ ਵਿੱਚ ਖਾਸ ਗੱਲ ਇਹ ਰਹੀ ਕਿ ਹਾਕਮ ਧਿਰ ਨੇ ਵਿਰੋਧੀ ਤਾਕਤਵਾਰ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਇਤਰਾਜ਼ ਲਾਕੇ ਰੱਦ ਕਰਵਾ ਦਿੱਤੇ ਸਨ ਜਦਕਿ ਵਿਰੋਧੀ ਉਮੀਦਵਾਰਾਂ ਵੱਲੋਂ ਹਾਕਮ ਧਿਰ ਦੇ ਚੋਣ ਲੜ ਰਹੇ ਉਮੀਦਵਾਰਾਂ ਖਿਲਾਫ ਦਿੱਤੇ ਇਤਰਾਜ਼ਾਂ ਨੂੰ ਮੁੱਢੋਂ ਵਿਸਾਰ ਦਿੱਤਾ ਗਿਆ। ਚੋਣਾਂ ਦਾ ਅਮਲ ਸੰਪੰਨ ਹੋਣ ਤੋਂ ਬਾਅਦ ਹੁਣ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈਕੇ ਚਰਚਾ ਸ਼ੁਰੂ ਹੋ ਗਈ ਹੈ ਹੁਣ ਦੇਖਣਾ ਹੋਵੇਗਾ ਕਿ ਸੁਨਾਮ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖਕੇ ਆਏ ਕੌਂਸਲਰ ਬਣੇ ਕਿਸੇ ਪ੍ਰਧਾਨਗੀ ਦਾ ਤਾਜ ਦੇਣਗੇ ਜਾਂ ਫਿਰ ਆਪਣੇ ਕਿਸੇ ਖਾਸ ਵਿਸ਼ਵਾਸ ਪਾਤਰ ਨੂੰ ਪ੍ਰਧਾਨਗੀ ਦੀ ਕੁਰਸੀ ਤੇ ਬਿਠਾਉਣਗੇ। 
 
 

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ