Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਕਿਰਤੀ ਕਿਸਾਨ ਯੂਨੀਅਨ ਵੱਲੋਂ 2 ਜੂਨ ਨੂੰ ਡੀ.ਸੀ. ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨੇ ਦਾ ਐਲਾਨ

May 30, 2026 05:36 PM
Rozana Sehaj times
ਨਵਾਂਸ਼ਹਿਰ : ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਅਹਿਮ ਮੀਟਿੰਗ ਅੱਜ ਇੱਥੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਇਸ ਮੀਟਿੰਗ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਖ਼ਿਲਾਫ਼ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਰਾਸ਼ਟਰੀ ਸੱਦੇ ਤਹਿਤ ਆਉਂਦੀ 2 ਜੂਨ ਨੂੰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਅੱਗੇ ਇੱਕ ਵਿਸ਼ਾਲ ਅਤੇ ਇਤਿਹਾਸਕ ਰੋਸ ਧਰਨਾ ਦਿੱਤਾ ਜਾਵੇਗਾ। ਕਿਸਾਨ ਆਗੂ ਭੁਪਿੰਦਰ ਸਿੰਘ ਵੜੈਚ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੀ 15 ਜੂਨ ਨੂੰ ਮੋਹਾਲੀ ਵਿਖੇ ਕਿਸਾਨਾਂ ਵੱਲੋਂ ਪੰਜਾਬ ਦੇ ਪਾਣੀਆਂ ਦੇ ਹੱਕ ਪੰਜਾਬ ਨੂੰ ਦੇਣ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਖ਼ੋਹੀ ਗਈ ਸਥਾਈ ਮੈਂਬਰਸ਼ਿਪ ਨੂੰ ਤੁਰੰਤ ਬਹਾਲ ਕਰਵਾਉਣ, ਚੰਡੀਗੜ੍ਹ ਨੂੰ ਮੁਕੰਮਲ ਤੌਰ 'ਤੇ ਪੰਜਾਬ ਦੇ ਹਵਾਲੇ ਕਰਨ ਅਤੇ ਪੰਜਾਬ ਯੂਨੀਵਰਸਿਟੀ 'ਤੇ ਪੰਜਾਬ ਦੇ ਹੱਕ ਨੂੰ ਬਰਕਰਾਰ ਰੱਖਣ ਵਰਗੀਆਂ ਹੱਕੀ ਤੇ ਇਤਿਹਾਸਕ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਪਰ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ 'ਤੇ ਪ੍ਰਸ਼ਾਸਨ ਵੱਲੋਂ ਆਪਣੇ ਹੱਕ ਮੰਗ ਰਹੇ ਅੰਨਦਾਤੇ ਉੱਤੇ ਅੰਨ੍ਹੇਵਾਹ ਅਤੇ ਬੇਰਹਿਮੀ ਨਾਲ ਤਸ਼ੱਦਦ ਢਾਹਿਆ ਗਿਆ, ਜਿਸ ਦਾ ਸੰਯੁਕਤ ਕਿਸਾਨ ਮੋਰਚੇ ਨੇ ਬੇਹੱਦ ਗੰਭੀਰ ਨੋਟਿਸ ਲਿਆ ਹੈ। ਸ਼੍ਰੀ ਵੜੈਚ ਨੇ ਕੇਂਦਰ ਸਰਕਾਰ ਨੂੰ ਦੋ-ਟੁੱਕ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਲਾਠੀ-ਗੋਲੀ ਦੇ ਜ਼ੋਰ 'ਤੇ ਦਬਾਉਣਾ ਅਤੇ ਤਸ਼ੱਦਦ ਕਰਨਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ 2 ਜੂਨ ਦੇ ਧਰਨੇ ਵਿੱਚ ਵੱਡੀ ਪੱਧਰ 'ਤੇ ਕਾਫ਼ਲੇ ਬੰਨ੍ਹ ਕੇ ਸ਼ਾਮਲ ਹੋਣ ਦਾ ਜੋਸ਼ੀਲਾ ਸੱਦਾ ਦਿੱਤਾ।
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ