Monday, June 16, 2025

Chandigarh

ਆਮ ਘਰਾਂ ਦੇ ਨਹੀਂ, ਕੈਪਟਨ ਨੂੰ ਕਾਂਗਰਸੀ ਪੁੱਤ ਭਤੀਜਿਆਂ ਦੀ ਫ਼ਿਕਰ: ਹਰਪਾਲ ਸਿੰਘ ਚੀਮਾ

June 25, 2021 06:06 PM
SehajTimes

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਘਰਾਂ ਦੇ ਪੜ੍ਹੇ-ਲਿਖੇ, ਹੋਣਹਾਰ ਅਤੇ ਕਾਬਲ ਧੀਆਂ ਪੁੱਤ ਕੈਪਟਨ ਅਮਰਿੰਦਰ ਸਿੰਘ ਦੇ ਏਜੰਡੇ 'ਤੇ ਨਹੀਂ ਹਨ, ਜੋ ਰੋਜ਼ਗਾਰ (ਨੌਕਰੀਆਂ) ਲਈ ਸਾਲਾਂ ਤੋਂ ਖੱਜਲ ਖ਼ੁਆਰ ਹੋ ਰਹੇ ਹਨ। ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਨੂੰ ਵੀ ਆਪਣੇ ਵਿਧਾਇਕਾਂ, ਮੰਤਰੀਆਂ ਅਤੇ ਆਗੂਆਂ ਦੇ ਧੀਆਂ ਪੁੱਤ ਹੀ ਕਾਬਲ ਦਿਖਾਈ ਦਿੰਦੇ ਹਨ, ਜਦੋਂਕਿ ਸੱਤਾ 'ਘਰ ਘਰ ਨੌਕਰੀ' ਦੇ ਵਾਅਦੇ ਨਾਲ ਸਾਂਭੀ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੇਰਾ ਗੁਨਾਹ ਕਿ ਮੈਂ ਦੋ ਕਰੋੜ ਲੋਕਾਂ ਦੇ ਸਾਹਾਂ ਖ਼ਾਤਰ ਲੜਿਆ : ਕੇਜਰੀਵਾਲ

 

ਸ਼ੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ 2022 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਨਿਯਮ ਕਾਨੂੰਨ ਅਤੇ ਮੈਰਿਟ ਤੋੜ ਕੇ ਕਾਂਗਰਸੀ ਵਿਧਾਇਕਾਂ, ਮੰਤਰੀਆਂ ਤੇ ਹੋਰ ਲੀਡਰਾਂ ਦੇ ਪੁੱਤ ਭਤੀਜਿਆਂ ਨੂੰ ਵੰਡੀਆਂ ਗਈਆਂ ਨੌਕਰੀਆਂ ਦੀ ਜਾਂਚ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਏਨਾਂ ਹੀ ਨਹੀਂ ਲੋਕਾਂ ਦੇ ਟੈਕਸਾਂ ਨਾਲ ਭਰਦੇ ਸਰਕਾਰੀ ਖ਼ਜ਼ਾਨੇ 'ਚੋਂ ਤਨਖਾਹਾਂ ਦੇ ਰੂਪ 'ਚ ਲੁੱਟਿਆ ਪੈਸਾ ਵੀ ਇਹਨਾਂ ਤੋਂ ਵਿਆਜ ਸਮੇਤ ਵਸੂਲਿਆ ਜਾਵੇਗਾ। ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੁਨੀਆਂ 'ਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਮੈਡਲ ਜੇਤੂ ਪੈਰਾ ਓਲੰਪਿਕ ਖਿਡਾਰੀਆਂ ਨੂੰ ਨੌਕਰੀਆਂ ਨਾਲ ਨਿਵਾਜੇ ਜਾਣ ਦੀ ਥਾਂ ਡਾਂਗਾ ਨਾਲ ਬੇਤਹਾਸ਼ਾ ਕੁੱਟਿਆ ਜਾ ਰਿਹਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਗਾਲਾਂ ਕੱਢਣ ਕਾਰਨ ਗ੍ਰਿਫ਼ਤਾਰ ਹੋਈ ਅਦਾਕਾਰਾ ਪਾਇਲ ਰੋਹਤਗੀ

 

ਦੂਜੇ ਪਾਸੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਰਾ ਨੂੰ ਸਿੱਧਾ ਡੀ.ਐਸ.ਪੀ, ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੇ ਪੁੱਤ ਨੂੰ ਸਿੱਧਾ ਇੰਸਪੈਕਟਰ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਨਾਇਬ ਤਹਿਸੀਲਦਾਰ ਵਰਗੀਆਂ ਅਫ਼ਸਰੀਆਂ ਬਖਸ਼ੀਆਂ ਜਾ ਰਹੀਆਂ ਹਨ। ਜਦੋਂ ਕਿ ਸੁਨੀਲ ਜਾਖੜ ਦੇ ਭਤੀਜੇ ਅਜੇ ਵੀਰ ਜਾਖੜ ਨੂੰ ਪੰਜਾਬ ਫਾਰਮਰਜ਼ ਕਮਿਸ਼ਨ ਦਾ ਚੇਅਰਮੈਨ, ਤ੍ਰਿਪਤ ਰਜਿੰਦਰ ਬਾਜਵਾ ਦੇ ਪੁੱਤ ਅਤੇ ਸੁੱਖ ਸਰਕਾਰੀਆ ਦੇ ਭਤੀਜੇ ਨੂੰ ਜ਼ਿਲਾ ਪ੍ਰੀਸ਼ਦਾਂ ਦੇ ਚੇਅਰਮੈਨ, ਬਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਤੇ ਬਲਬੀਰ ਸਿੰਘ ਸਿੱਧੂ ਦੇ ਭਰਾ ਨੂੰ ਨਗਰ ਨਿਗਮਾਂ ਦੇ ਮੇਅਰ, ਰਾਣਾ ਗੁਰਮੀਤ ਸੋਢੀ ਦੇ ਪੁੱਤਰ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨਰ, ਦੀਪਇੰਦਰ ਢਿੱਲੋਂ ਦੇ ਪੁੱਤਰ ਨੂੰ ਨਗਰ ਕੌਸਲ ਦਾ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਕਾਂਗੜ ਦੇ ਪੁੱਤਰ ਨੂੰ ਬਠਿੰਡਾ ਸੈਂਟਰਲ ਕੋ ਆਪ੍ਰੇਟਿਵ ਬੈਂਕ ਦੇ ਬੋਰਡ ਆਫ਼ ਡਾਇਰੈਕਟਰ ਦਾ ਮੈਂਬਰ ਬਣਾਇਆ ਗਿਆ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਹਿਲਾਂ ਪੂਰਨ ਰਾਜ ਦਾ ਦਰਜਾ ਬਹਾਲ ਕੀਤਾ ਜਾਵੇ ਅਤੇ ਫਿਰ ਚੋਣ ਪੀ ਚਿਦੰਬਰਮ

 

ਕੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੋਤੀ ਮਹਿਲ 'ਚੋਂ  ਪਟਿਆਲਾ ਵਿੱਚ ਰੁਜ਼ਗਾਰ ਲਈ ਟਾਵਰ 'ਤੇ ਬੈਠੇ ਹੋਣਹਾਰ ਯੋਗ ਨੌਜਵਾਨ ਨਜ਼ਰ ਨਹੀਂ ਆ ਰਹੇ? ਕੀ ਕੈਪਟਨ ਨੂੰ ਸੰਗਰੂਰ 'ਚ ਮਹੀਨਿਆਂ ਤੋਂ ਪੱਕੇ ਮੋਰਚੇ 'ਤੇ ਬੈਠੇ ਆਮ ਘਰਾਂ ਦੇ ਬੇਹੱਦ ਲਾਇਕ ਅਤੇ ਯੋਗ ਧੀਆਂ ਪੁੱਤ ਨਜ਼ਰ ਨਹੀਂ ਆਉਂਦੇ? ਜੋ ਹਰ ਤੀਜੇ ਦਿਨ ਸਰਕਾਰੀ ਅਤਿਆਚਾਰ ਦਾ ਸ਼ਿਕਾਰ ਹੁੰਦੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਦੇ ਘਰ ਅੱਗੇ ਨੌਕਰੀਆਂ ਦੀ ਮੰਗ ਕਰ ਰਹੇ ਪੈਰਾ ਓਲੰਪਿਕ ਖਿਡਾਰੀਆਂ ਅਤੇ ਉਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਏ ਆਪ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ 'ਤੇ ਪੁਲੀਸ ਨੇ ਡਾਂਗਾ ਮਾਰੀਆਂ ਅਤੇ ਗ੍ਰਿਫ਼ਤਾਰ ਕਰਕੇ ਥਾਣੇ ਵਿੱਚ ਬੰਦ ਕੀਤਾ।

 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ