Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ ਪਟਿਆਲਾ ਵੱਲੋਂ ਸਮਾਣਾ ਅਦਾਲਤਾਂ ਦਾ ਦੌਰਾ

May 30, 2026 05:49 PM
Rozana Sehaj times
ਸਮਾਣਾ : ਸਮਾਣਾ ਦੀਆਂ ਜੁਡੀਸ਼ੀਅਲ ਅਦਾਲਤਾਂ ਵਿਖੇ ਅੱਜ ਉਸ ਵੇਲੇ ਰੌਣਕਾਂ ਦੇਖਣ ਨੂੰ ਮਿਲੀਆਂ, ਜਦੋਂ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਸ੍ਰੀ ਅਵਤਾਰ ਸਿੰਘ ਵਿਸ਼ੇਸ਼ ਤੌਰ 'ਤੇ ਇੱਥੇ ਪਹੁੰਚੇ। ਅਦਾਲਤ ਕੰਪਲੈਕਸ ਵਿਖੇ ਪਹੁੰਚਣ 'ਤੇ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਮੂਹ ਵਕੀਲ ਸਾਹਿਬਾਨਾਂ ਵੱਲੋਂ ਉਨ੍ਹਾਂ ਦਾ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਅਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨ ਸਮਾਣਾ ਸ੍ਰੀ ਮਨਦੀਪ ਸਿੰਘ, ਜੱਜ ਮੈਡਮ ਸਵੇਤਾ, ਜੱਜ ਮੈਡਮ ਰਾਜਵਿੰਦਰ ਕੌਰ, ਜੱਜ ਮੈਡਮ ਜਸਲੀਨ ਕੌਰ ਬਵੇਜਾ, ਜੱਜ ਮੈਡਮ ਮੋਹਣੀ ਗੋਇਲ ਅਤੇ ਜੱਜ ਮੈਡਮ ਡਿੰਪਲ ਗਰਗ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।  ਸਮਾਗਮ ਦੀ ਸ਼ੁਰੂਆਤ ਵਿੱਚ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਢਿੱਲੋਂ ਅਤੇ ਮੀਤ ਪ੍ਰਧਾਨ ਐਡਵੋਕੇਟ ਸੰਦੀਪ ਜਿੰਦਲ ਨੇ ਆਏ ਹੋਏ ਮੁੱਖ ਮਹਿਮਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ ਅਤੇ ਹੋਰ ਜੱਜ ਸਾਹਿਬਾਨਾਂ ਨੂੰ ਜੀ-ਆਇਆਂ ਆਖਿਆ। ਇਸ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਰਦਾਰ  ਢਿੱਲੋਂ ਅਤੇ ਸੀਨੀਅਰ ਐਡਵੋਕੇਟ ਰਾਜ ਕੁਮਾਰ ਭਾਨ ਨੇ ਵਕੀਲ ਭਾਈਚਾਰੇ ਨੂੰ ਰੋਜ਼ਾਨਾ ਦੇ ਕੰਮਕਾਜ ਦੌਰਾਨ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਨੂੰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਧਿਆਨ ਵਿੱਚ ਲਿਆਂਦਾ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਦੀ ਮੰਗ ਕੀਤੀ।  ਸਮਾਗਮ ਦੇ ਅਖੀਰ ਵਿੱਚ ਬਾਰ ਐਸੋਸੀਏਸ਼ਨ ਸਮਾਣਾ ਵੱਲੋਂ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ ਨੂੰ ਉਨ੍ਹਾਂ ਦੀਆਂ ਬਿਹਤਰੀਨ ਸੇਵਾਵਾਂ ਲਈ ਇੱਕ ਵਿਸ਼ੇਸ਼ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਮਹਿਲਾ ਵਕੀਲਾਂ ਵੱਲੋਂ ਵੀ ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਨੂੰ ਵੱਖਰੇ ਤੌਰ 'ਤੇ ਸਨਮਾਨ ਚਿੰਨ੍ਹ ਦੇ ਕੇ ਅਦਾਲਤਾਂ ਵਿੱਚ ਪਹੁੰਚਣ 'ਤੇ ਸ਼ੁਕਰਾਨਾ ਕਰਦਿਆਂ ਸਨਮਾਨਿਤ ਕੀਤਾ ਗਿਆ। 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ