ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਿਕ੍ਰਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਸਾਲ 2025-26 ਦੇ ਸੀ.ਬੀ.ਐਸ.ਈ. ਬੋਰਡ ਦੇ ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ ਵਿਿਦਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਵਿਿਦਆਰਥੀਆਂ ਵੱਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ ਜਿਸ ਦਾ ਆਏ ਹੋਏ ਮਹਿਮਾਨਾਂ ਨੇ ਖੂਬ ਆਨੰਦ ਮਾਣਿਆ। ਉਪਰੰਤ ਸਾਲ 2025-26 ਦੇ ਬਾਰ੍ਹਵੀਂ ਜਮਾਤ ਦੇ ਮੈਡੀਕਲ, ਕਾਮਰਸ, ਨਾਨ-ਮੈਡੀਕਲ ਅਤੇ ਆਰਟਸ ਗਰੁੱਪ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਅਤੇ 85% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਅਤੇ ਦੱਸਵੀਂ ਜਮਾਤ ਦੇ 95% ਤੋਂ ਵੱਧ ਤੱਕ ਅੰਕ ਪ੍ਰਾਪਤ ਕਰਨ ਵਾਲੇ ਵਿਿਦਆਰਥੀਆਂ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਉਹਨਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਟਰਾਫੀਆਂ, ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਸਕੂਲ ਦੇ 372 ਵਿਿਦਆਰਥੀਆਂ ਨੇ +2 ਦੀ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ 20 ਵਿਿਦਆਰਥੀਆਂ ਨੇ 95% ਅਤੇ ਇਸ ਤੋਂ ਵੱਧ ਅੰਕ ਅਤੇ 46 ਵਿਿਦਆਰਥੀਆਂ ਨੇ 90% ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕੀਤੇ। ਸਕੂਲ ਦੀ ਜਪਜੀਤ ਕੌਰ ਮੈਡੀਕਲ ਗਰੁੱਪ ਵਿੱਚ 99.2% ਅੰਕ ਪ੍ਰਾਪਤ ਕਰਕੇ ਸਟੇਟ ਟਾਪਰ ਰਹੀ। ਪ੍ਰੋਗਰਾਮ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ, ਮੀਤ ਪ੍ਰਧਾਨ ਸ੍ਰ. ਸੰਤੋਖ ਸਿੰਘ ਸੇਠੀ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸੱਕਤਰ ਸ੍ਰ. ਸਵਿੰਦਰ ਸਿੰਘ ਕੱਥੁਨੰਗਲ, ਆਨਰੇਰੀ ਸੱਕਤਰ ਸ੍ਰ. ਰਮਣੀਕ ਸਿੰਘ, ਐਡੀ: ਆਨਰੇਰੀ ਸੱਕਤਰ ਸ੍ਰ. ਜਸਪਾਲ ਸਿੰਘ ਢਿੱਲੋਂ, ਐਡੀ: ਆਨਰੇਰੀ ਸੱਕਤਰ ਸ੍ਰ. ਹਰਵਿੰਦਰਪਾਲ ਸਿੰਘ ਚੁੱਘ, ਸਕੂਲ ਮੈਂਬਰ ਇੰਚਾਰਜ ਸ੍ਰ. ਆਦਰਸ਼ ਪਿੰਦਰ ਸਿੰਘ ਮਾਨ, ਮੈਬਰ ਇੰਚਾਰਜ ਸ੍ਰ. ਰਬਿੰਦਰਬੀਰ ਸਿੰਘ ਭੱਲਾ, ਮੈਂਬਰ ਇੰਚਾਰਜ ਸ੍ਰ. ਸਰਜੋਤ ਸਿੰਘ ਸਾਹਨੀ, ਸ੍ਰ. ਭੁਪਿੰਦਰ ਸਿੰਘ, ਸ੍ਰ. ਮੋਹਨਜੀਤ ਸਿੰਘ ਭੱਲਾ, ਸ੍ਰ. ਆਤਮਜੀਤ ਸਿੰਘ ਬਸਰਾ, ਡਾਇਰੈਕਟਰ ਡਾ: ਏ.ਪੀ.ਐਸ. ਚਾਵਲਾ, ਡਿਪਟੀ ਡਾਇਰੈਕਟਰ ਸ਼੍ਰੀਮਤੀ ਉਰਮਿੰਦਰ ਕੌਰ, ਪ੍ਰਿੰਸੀਪਲ ਸ਼੍ਰੀਮਤੀ ਕਵਲਪ੍ਰੀਤ ਕੌਰ, ਮੁੱਖ ਅਧਿਆਪਕਾ ਸ਼੍ਰੀਮਤੀ ਨਿਸ਼ਚਿੰਤ ਕੌਰ, ਅਧਿਆਪਕ ਸਾਹਿਬਾਨ, ਵਿਿਦਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜਰ ਸਨ ।