Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਡਾ. ਬਲਬੀਰ ਸਿੰਘ ਨੇ ਫਸਟ ਏਡ ਸਿਖਲਾਈ ਕੇਂਦਰ ਦਾ ਕੀਤਾ ਉਦਘਾਟਨ

May 30, 2026 06:13 PM
Rozana Sehaj times
ਪਟਿਆਲਾ : ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨੋਲੋਜੀ, ਪਟਿਆਲਾ ਵਿੱਚ ਇੱਕ ਗੌਰਵਮਈ ਅਤੇ ਯਾਦਗਾਰ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿੱਥੇ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਵੇਂ ਸਥਾਪਿਤ ਫਰਸਟ ਏਡ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਹ ਸਮਾਗਮ ਵਿਦਿਆਰਥੀਆਂ ਅਤੇ ਸਮਾਜ ਵਿੱਚ ਸਿਹਤ ਜਾਗਰੂਕਤਾ ਅਤੇ ਐਮਰਜੈਂਸੀ ਪ੍ਰਤੀਕਿਰਿਆ ਸਿੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ। ਗੁਰੂ ਨਾਨਕ ਇੰਸਟੀਚਿਊਟ ਪਿਛਲੇ 35 ਸਾਲਾਂ ਤੋਂ ਐਲਾਈਡ ਹੈਲਥ ਐਜੂਕੇਸ਼ਨ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇੰਸਟੀਚਿਊਟ ਵੱਲੋਂ ਵੱਖ-ਵੱਖ ਪ੍ਰੋਫੈਸ਼ਨਲ ਸਿਹਤ ਸੰਬੰਧੀ ਕੋਰਸ ਸਫਲਤਾਪੂਰਵਕ ਚਲਾਏ ਜਾ ਰਹੇ ਹਨ, ਜਿਵੇਂ ਕਿ ਫਿਜ਼ੀਓਥੈਰੇਪੀ, ਰੇਡੀਓਲੋਜੀ, ਮੈਡੀਕਲ ਲੈਬੋਰੇਟਰੀ ਟੈਕਨੋਲੋਜੀ, ਓਪਰੇਸ਼ਨ ਥੀਏਟਰ ਟੈਕਨੋਲੋਜੀ, ਹਸਪਤਾਲ ਮੈਨੇਜਮੈਂਟ, ਆਪਟੋਮੈਟਰੀ, ਡਾਇਲਿਸਿਸ ਟੈਕਨੋਲੋਜੀ, ਹਸਪਤਾਲ ਸਟੀਰਿਲਾਈਜ਼ੇਸ਼ਨ ਟੈਕਨੋਲੋਜੀ, ਕਾਰਡਿਏਕ ਕੇਅਰ ਟੈਕਨੋਲੋਜੀ, CMSED, PCM ਅਤੇ MPHW ਆਦਿ। ਇਸ ਤੋਂ ਬਾਅਦ ਸਿਹਤ ਮੰਤਰੀ ਨੇ ਇੰਸਟੀਚਿਊਟ ਦੀਆਂ ਲੈਬੋਰਟਰੀਆਂ ਅਤੇ ਵਿਭਾਗਾਂ ਦਾ ਦੌਰਾ ਕੀਤਾ ਅਤੇ ਫਰਸਟ ਏਡ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ। ਸਮਾਗਮ ਦੇ ਅੰਤ ਵਿੱਚ ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨੋਲੋਜੀ ਦੇ ਮੈਨੇਜਮੈਂਟ, ਡਾਇਰੈਕਟਰ ਅਤੇ ਪ੍ਰਿੰਸੀਪਲ ਡਾ. ਸ਼ੁਭਾਸ਼ ਡਾਵਰ, ਕੋਆਰਡੀਨੇਟਰ ਰਸ਼ਮੀ ਸ਼ਰਮਾ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਡਾ. ਬਲਬੀਰ ਸਿੰਘ ਦਾ ਉਨ੍ਹਾਂ ਦੇ ਪ੍ਰੇਰਣਾਦਾਇਕ ਦੌਰੇ, ਕੀਮਤੀ ਮਾਰਗਦਰਸ਼ਨ ਅਤੇ ਸਿਹਤ ਸਿੱਖਿਆ ਅਤੇ ਸਕਿਲ ਡਿਵੈਲਪਮੈਂਟ ਨੂੰ ਉਤਸ਼ਾਹਿਤ ਕਰਨ ਲਈ ਦਿਲੋਂ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਸੁਭਾਸ਼ ਡਾਵਰ ਨੇ ਮੁੱਖ ਮਹਿਮਾਨ ਡਾ. ਬਲਬੀਰ ਸਿੰਘ, ਸਾਰੇ ਮੀਡੀਆ ਮੈਂਬਰਾਂ, ਪਤ੍ਰਕਾਰ ਅਤੇ ਵਿਦਿਆਰਥੀਆਂ ਦਾ ਦਿਲੋਂ ਧੰਨਵਾਦ ਕੀਤਾ ਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ।
 
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ