Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Doaba

ਗੁਰੂ ਨਾਨਕ ਮਿਸਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਮਨਾਇਆ

May 30, 2026 06:15 PM
Rozana Sehaj times
ਬੰਗਾ :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਮੌਕੇ ਔਰਤਾਂ ਵਿਚ ਸਰੀਰਿਕ, ਮਾਨਸਿਕ ਸਿਹਤ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਅਤੇ ਤੰਦਰੁਸਤ ਰਹਿਣ ਪ੍ਰਤੀ ਹਮੇਸ਼ਾ ਚੇਤੰਨ ਰਹਿਣਾ ਚਾਹੀਦਾ ਹੈ, ਕਿਉਂਕਿ ਔਰਤ ਦਾ ਸਿਹਤਮੰਦ ਹੋਣਾ ਪੂਰੇ ਪਰਿਵਾਰ ਦੀ ਖੁਸ਼ਹਾਲੀ ਦਾ ਮੁੱਖ ਆਧਾਰ ਹੁੰਦਾ ਹੈ।  ਉਹਨਾਂ ਨੇ ਔਰਤਾਂ ਨੂੰ ਆਪਣੀ ਸਿਹਤ ਦੀ ਨਿਯਮਤ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਹਸਪਤਾਲ ਦੇ ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਸ਼ਵੇਤਾ ਬਗੜੀਆ ਨੇ ਦੱਸਿਆ ਕਿ ਔਰਤਾਂ ਵਿਚ  ਛਾਤੀ ਦਾ ਕੈਂਸਰ, ਹੱਡੀਆਂ ਦੀ ਮਜ਼ਬੂਤੀ , ਥਾਇਰਾਇਡ , ਬਲੱਡ ਪ੍ਰੈਸ਼ਰ, ਹਾਰਮੋਨ, ਮੇਨੋਪੌਜ਼, ਆਇਰਨ, ਵਿਟਾਮਿਨ ਦੀਆਂ ਕਮੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਣ ਲਈ ਸਮੇਂ-ਸਮੇਂ 'ਤੇ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਔਰਤਾਂ ਪਰਿਵਾਰ ਅਤੇ ਕੰਮ ਦੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਦੇ ਹੋਏ ਆਪਣੀ ਸਿਹਤ ਦਾ ਧਿਆਨ ਰੱਖਣ। ਉਹਨਾਂ ਨੇ ਇਸ ਮੌਕੇ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਨਰਸਿੰਗ ਸੁਪਰਡੈਂਟ ਦਵਿੰਦਰ ਕੌਰ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਨੂੰ ਸਮਰਪਿਤ ਜਾਗਰੂਕਤਾ ਪੋਸਟਰ ਵੀ ਖਿੱਚ ਦਾ ਕੇਂਦਰ ਸਨ। 
 

Have something to say? Post your comment

More in Doaba

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ : ਭਗਵੰਤ ਸਿੰਘ ਮਾਨ

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ