Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਲਾਪਤਾ ਸਰੂਪਾਂ ਦੇ ਮਾਮਲੇ 'ਚ ਦੋਸ਼ੀਆਂ ਨੂੰ ਅਜੇ ਵੀ ਬਚਾ ਰਹੀ ਸ਼੍ਰੋਮਣੀ ਕਮੇਟੀ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

May 30, 2026 06:22 PM
Rozana Sehaj times
 ਅੰਮ੍ਰਿਤਸਰ : ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ 328 ਪਾਵਨ ਸਰੂਪਾਂ ਨੂੰ ਲਾਪਤਾ ਕਰਨ ਦੇ ਮਾਮਲੇ 'ਚ ਕਲੰਕ ਲਵਾ ਕੇ ਵੀ ਸ਼੍ਰੋਮਣੀ ਕਮੇਟੀ ਬਾਜ ਨਹੀਂ ਆ ਰਹੀ, ਉਹ ਦੋਸ਼ੀਆਂ ਨੂੰ ਅਜੇ ਵੀ ਹਰ ਹੀਲੇ ਬਚਾਉਣ ਲਈ ਟਿਲ ਤੱਕ ਜ਼ੋਰ ਲਾ ਰਹੀ ਹੈ। ਫੈਡਰੇਸ਼ਨ ਆਗੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਰਫ਼ ਬਾਦਲ ਪਰਿਵਾਰ ਦੀ ਭਗਤ ਹੈ ਉਸਦਾ ਗੁਰੂ ਗ੍ਰੰਥ ਤੇ ਗੁਰੂ ਪੰਥ ਨਾਲ ਕੋਈ ਵਾਸਤਾ ਨਹੀਂ ਹੈ। ਜੇ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦੇ ਸਤਿਕਾਰ ਲਈ ਗੰਭੀਰ ਹੁੰਦੀ ਤਾਂ ਇਸ ਮਾਮਲੇ ਨੂੰ ਛੇ ਸਾਲ ਪਹਿਲਾਂ ਹੀ ਹੱਲ ਕੀਤਾ ਜਾ ਸਕਦਾ ਸੀ ਪਰ ਉਲਟਾ ਸੁਖਬੀਰ ਬਾਦਲ ਦੇ ਸੀ.ਏ. ਸਤਿੰਦਰ ਕੋਹਲੀ ਤੇ ਹੋਰ ਦੋਸ਼ੀਆਂ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਇਸ ਮੁੱਦੇ ਨੂੰ ਏਨਾ ਉਲਝਾ ਲਿਆ ਕਿ ਖ਼ੁਦ ਆਪਣੇ ਸਿਰ 'ਚ ਸਵਾਹ ਪਾ ਲਈ। ਹੁਣ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਸਿੱਟ ਨੂੰ ਸਹੀ ਢੰਗ ਨਾਲ ਸਹਿਯੋਗ ਨਾ ਕਰਕੇ ਸ਼੍ਰੋਮਣੀ ਕਮੇਟੀ ਬੇਈਮਾਨੀ ਕਰ ਰਹੀ ਹੈ ਤੇ ਉਲ਼ਟਾ ਬੜੀ ਹੀ ਚਲਾਕੀ ਨਾਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੋਂ ਆਪਣੇ ਹੱਕ 'ਚ ਫੈਸਲਾ ਕਰਵਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਜਿੱਥੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਰਗੇ ਬੈਠੇ ਹੋਣ ਉਸ ਸੰਸਥਾ ਤੋਂ ਸਿੱਖ ਕੌਮ ਦੇ ਭਲੇ ਦੀ ਆਸ ਕੀਤੀ ਹੀ ਨਹੀਂ ਜਾ ਸਕਦੀ ਕਿਉਂਕਿ ਧਾਮੀ ਸਾਬ੍ਹ ਆਪਣੇ ਆਪ ਨੂੰ ਗੁਰੂ ਸਾਹਿਬ ਦਾ ਸਿੱਖ ਅਖਵਾਉਣ ਦੀ ਬਜਾਏ ਸੁਖਬੀਰ ਬਾਦਲ ਦਾ ਸਿਪਾਹੀ ਦੱਸਦੇ ਹਨ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਅਜੋਕੇ ਸ਼੍ਰੋਮਣੀ ਕਮੇਟੀ ਬਾਦਲਕਿਆਂ ਦੇ ਆਗੂਆਂ 'ਚ ਭ੍ਰਿਸ਼ਟ ਮਹੰਤਾਂ ਤੇ ਮਸੰਦਾਂ ਦੀ ਬਦਕਾਰ ਰੂਹ ਵੜੀ ਹੋਈ ਹੈ। ਪ੍ਰਧਾਨ ਧਾਮੀ ਸ਼ਰੇਆਮ ਕਹਿੰਦੇ ਨੇ ਕਿ ਸਾਡੇ ਵਿੱਚ ਦਸ-ਵੀਹ ਘਪਲੇ ਰੋਜ਼ ਦੇ ਹੁੰਦੇ ਹਨ। ਭਾਈ ਰਣਜੀਤ ਸਿੰਘ ਨੇ ਕਿਹਾ ਕਿ 24 ਅਕਤੂਬਰ 2020 ਨੂੰ ਲਾਪਤਾ ਸਰੂਪਾਂ ਦੇ ਮਾਮਲੇ 'ਚ ਇਨਸਾਫ਼ ਮੰਗ ਰਹੇ ਸਿੰਘਾਂ-ਸਿੰਘਣੀਆਂ ਉੱਤੇ ਸ਼੍ਰੋਮਣੀ ਕਮੇਟੀ ਦੇ ਗੁੰਡਿਆਂ ਨੇ ਅਥਾਹ ਤਸ਼ੱਦਦ ਢਾਹਿਆ ਅਤੇ ਕੇਸਾਂ-ਕਕਾਰਾਂ ਤੇ ਦਸਤਾਰਾਂ ਦੀ ਬੇਅਦਬੀ ਕੀਤੀ ਸੀ ਤੇ ਉਲਟਾ ਸੰਗਤਾਂ ਉੱਤੇ ਹੀ ਕੇਸ ਦਰਜ ਕਰਵਾ ਦਿੱਤੇ ਸਨ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਸਤਿਕਾਰ ਕਮੇਟੀਆਂ ਨੇ ਪੰਜ ਸਾਲਾਂ ਤੋਂ ਵਧੇਰੇ ਲੰਬਾ ਸੰਘਰਸ਼ ਕਰਕੇ ਦੋਸ਼ੀਆਂ ਉੱਤੇ ਕੇਸ ਦਰਜ ਕਰਵਾਏ ਹਨ ਜਿਸ ਤੋਂ ਬਾਦਲਕੇ ਡਰੇ ਤੇ ਘਬਰਾਏ ਹੋਏ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੁਝ ਹੋਸ਼ ਕਰੇ ਤੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨੀ ਬੰਦ ਕਰੇ ਤੇ ਸਾਰੇ ਦੋਸ਼ੀਆਂ ਨੂੰ ਜੇਲ੍ਹਾਂ ਵਿੱਚ ਭੇਜਣ ਅਤੇ ਸੱਚ ਸਾਹਮਣੇ ਲਿਆਉਣ ਲਈ ਸਿੱਟ ਦਾ ਬਣਦਾ ਪੂਰਨ ਸਹਿਯੋਗ ਕਰੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼