Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

May 30, 2026 06:44 PM
Rozana Sehaj times
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪੀ.ਐਸ.ਪੀ.ਸੀ.ਐਲ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ। ਇਸ ਸਬੰਧੀ ਉਹ ਆਪਣੇ ਬਕਾਏ ਲੈਣ ਲਈ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲੇ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਲੇਖਾਕਾਰ ਨੇ ਸ਼ਿਕਾਇਤਕਰਤਾ ਦੇ ਬਕਾਏ ਕਲੀਅਰ ਕਰਨ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਲੇਖਾਕਾਰ ਉਸ ਨੂੰ ਪਿਛਲੇ ਡੇਢ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਸਾਰੀ ਗੱਲਬਾਤ ਵੀ ਰਿਕਾਰਡ ਕਰ ਲਈ। ਰਿਸ਼ਵਤ ਨਾ ਦੇਣ ਦੀ ਇੱਛਾ ਸਦਕਾ ਸ਼ਿਕਾਇਤਕਰਤਾ ਨੇ ਵੀਬੀ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਲੇਖਾਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
 

Have something to say? Post your comment

More in Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ