Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਰਕਾਰੀ ਹਾਈ ਸਕੂਲ ਵਿੱਚ ਵਿਸ਼ਾ ਸੈਮੀਨਾਰ ਸਫਲਤਾਪੂਰਵਕ ਸੰਪੰਨ

May 30, 2026 06:55 PM
Rozana Sehaj times
ਕੋਟਕਪੂਰਾ : ਸਥਾਨਕ ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਹੈੱਡਮਾਸਟਰ ਮਨੀਸ਼ ਛਾਬੜਾ ਦੀ ਅਗਵਾਈ ਹੇਠ ਵਿਸ਼ਾ ਸੈਮੀਨਾਰ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ, ਜਿਸ ਵਿੱਚ ਐਸ.ਐਮ.ਸੀ. ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਨੋਡਲ ਅਧਿਆਪਕਾ ਸ਼੍ਰੀਮਤੀ ਅਮਿਤਾ ਚਾਵਲਾ ਅਤੇ ਸ਼੍ਰੀਮਤੀ ਆਰਤੀ ਛਾਬੜਾ ਨੇ ਨਵੀਨ ਅਧਿਆਪਨ ਤਕਨੀਕਾਂ ਅਤੇ ਐਨ.ਈ.ਪੀ.-2020 ਦੇ ਟੀਚਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਸੈਮੀਨਾਰ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਦੀ ਸ਼ਾਨਦਾਰ ਮਿਹਨਤ ਰਹੀ, ਜਿੰਨ੍ਹਾਂ ਨੇ ਸਾਰੇ ਵਿਸ਼ਿਆਂ, ਪੰਜਾਬੀ, ਹਿੰਦੀ, ਅੰਗਰੇਜ਼ੀ, ਗਣਿਤ, ਵਿਗਿਆਨ ਅਤੇ ਸਮਾਜਿਕ ਵਿਗਿਆਨ ਦੇ ਰਚਨਾਤਮਕ ਮਾਡਲ ਤੇ ਚਾਰਟ ਤਿਆਰ ਕੀਤੇ। ਵਿਦਿਆਰਥੀਆਂ ਨੇ ਆਪਣੇ ਮਾਡਲਾਂ ਦੀ ਆਤਮ-ਵਿਸ਼ਵਾਸ ਨਾਲ ਪੇਸ਼ਕਾਰੀ ਵੀ ਦਿੱਤੀ ਅਤੇ ਉਨ੍ਹਾਂ ਪਿੱਛੇ ਲੁਕੇ ਸੰਕਲਪਾਂ ਨੂੰ ਸਰਲ ਭਾਸ਼ਾ ਵਿੱਚ ਸਮਝਾਇਆ। ਸੈਮੀਨਾਰ ਦੇ ਅੰਤ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਭਾਗੀਦਾਰੀ, ਮਿਹਨਤ ਅਤੇ ਰਚਨਾਤਮਕਤਾ ਲਈ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ। ਐਸ.ਐਮ.ਸੀ. ਮੈਂਬਰਾਂ ਨੇ ਖੁਦ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਆਤਮ-ਵਿਸ਼ਵਾਸ ਤੇ ਸਪੱਸ਼ਟ ਪੇਸ਼ਕਾਰੀ ਦੀ ਦਿਲੋਂ ਪ੍ਰਸ਼ੰਸਾ ਕੀਤੀ। ਨਾਲ ਹੀ ਅਧਿਆਪਕਾਂ ਦੀ ਮਿਹਨਤ ਦੀ ਵੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਹ ਸੈਮੀਨਾਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਅਤੇ ਅਧਿਆਪਕਾਂ ਲਈ ਨਵੀਂ ਊਰਜਾ ਦਾ ਸੰਚਾਰ ਬਣਿਆ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ