ਕੋਟਕਪੂਰਾ : ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ ਦੇਸ਼ ਵਿੱਚ ਦਿਨੋ ਦਿਨ ਵੱਧ ਰਹੀ ਮਹਿੰਗਾਈ ਤੇ ਬੇਰੋਜ਼ਗਾਰੀ ਨੂੰ ਠੱਲ੍ਹ ਪਾਉਣ, ਰਾਜਨੀਤਿਕ, ਆਰਥਿਕ ਅਤੇ ਵੱਖ-ਵੱਖ ਸਮਾਜਿਕ ਮੁੱਦਿਆਂ ਨੂੰ ਲੈ ਕੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਦਿਆਂ ਜ਼ਿਲ੍ਹਾ ਫਰੀਦਕੋਟ ਵੱਲੋਂ ਇੱਕ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਮਿਤੀ 31 ਮਈ ਦਿਨ ਐਤਵਾਰ ਨੂੰ ਸਵੇਰੇ ਠੀਕ 10:30 ਵਜੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਫਰੀਦਕੋਟ ਵਿਖੇ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ, ਗੁਰਚਰਨ ਸਿੰਘ ਮਾਨ, ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਸੁਖਜਿੰਦਰ ਸਿੰਘ ਤੂੰਬੜਭੰਨ, ਵੀਰ ਸਿੰਘ ਕੰਮੇਆਣਾ, ਗੋਰਾ ਪਿਪਲੀ, ਬੋਹੜ ਸਿੰਘ ਔਲਖ, ਜਗਤਾਰ ਸਿੰਘ ਭਾਣਾ ਸਾਬਕਾ ਸਰਪੰਚ, ਸੁਖਦਰਸ਼ਨ ਰਾਮ ਸ਼ਰਮਾ, ਗੁਰਦੀਪ ਸਿੰਘ ਦੀਪ ਸਿੰਘ ਵਾਲਾ, ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ, ਬਲਕਾਰ ਸਿੰਘ ਸਹੋਤਾ, ਚਰਨਜੀਤ ਸਿੰਘ ਚਮੇਲੀ, ਰੇਸ਼ਮ ਸਿੰਘ ਮੱਤਾ ਅਤੇ ਜਸਵੰਤ ਸਿੰਘ ਨਿੱਕਾ ਔਲਖ ਨੇ ਦੱਸਿਆ ਕਿ ਇਸ ਕਨਵੈਨਸ਼ਨ ਨੂੰ ਸੰਬੋਧਨ ਕਰਨ ਲਈ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਅਤੇ ਕਾਮਰੇਡ ਹਰਦੇਵ ਅਰਸ਼ੀ ਸਾਬਕਾ ਵਿਧਾਇਕ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਹਨਾਂ ਅੱਗੇ ਦੱਸਿਆ ਕਿ ਕਨਵੈਨਸ਼ਨ ਤੋਂ ਬਾਅਦ ਫਰੀਦਕੋਟ ਸ਼ਹਿਰ ਦੇ ਬਜ਼ਾਰਾਂ ਵਿੱਚ ਰੋਸ ਮਾਰਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਾਰਟੀ ਦੇ ਪੁਰਾਣੇ ਆਗੂ ਸਵ. ਕਾਮਰੇਡ ਸੁਮਿੱਤਰ ਸਿੰਘ ਬਰਾੜ ਵਾਸੀ ਪਿੰਡ ਲੰਡੇ ਦੇ ਪਰਿਵਾਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ।