ਕੋਟਕਪੂਰਾ : ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਸਵ: ਇੰਦਰਜੀਤ ਸਿੰਘ ਜੀ ਖਾਲਸਾ ਚੇਅਰਮੈਨ ਬਾਬਾ ਫਰੀਦ ਸੰਸਥਾਵਾਂ ਦੀ ਸੋਚ ਨੂੰ ਅੱਗੇ ਵਧਾਉਂਦਿਆਂ ਸਿਮਰਜੀਤ ਸਿੰਘ ਸੇਖੋਂ, ਮੌਜੂਦਾ ਚੇਅਰਮੈਨ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਅਸਿਸਟੈਂਟ ਪ੍ਰੋਫੈਸਰਾਂ ਦੀਆਂ ਰੈਗੂਲਰ ਪਦ ਉੱਪਰ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਗੁਰਜਾਪ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਨਰਿੰਦਰਪਾਲ ਸਿੰਘ ਬਰਾੜ ਅਤੇ ਕੁਲਜੀਤ ਸਿੰਘ ਮੋਂਗੀਆ ਵਿਸ਼ੇਸ਼ ਤੌਰ ’ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਉਮੀਦਵਾਰਾਂ ਦੀ ਇੰਟਰਵਿਊ ਕਰਵਾਉਣ ਲਈ ਪਹੁੰਚੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਿੰਗ ਕਮੇਟੀ ਦੇ ਜਨਰਲ ਸਕੱਤਰ ਨੇ ਦੱਸਿਆ ਕਿ ਕਾਲਜ ਵੱਲੋਂ ਰੈਗੂਲਰ ਅਸਿਸਟੈਂਟ ਪ੍ਰੋਫੈਸਰਾਂ ਦੀਆਂ ਭਰਤੀਆਂ ਸਬੰਧੀ ਵੱਖ-ਵੱਖ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ ਜਿਸ ਉਪਰੰਤ ਯੋਗ ਉਮੀਦਵਾਰਾਂ ਦੀਆਂ ਪ੍ਰਾਪਤ ਅਰਜੀਆਂ ਨੂੰ ਵਿਚਾਰਦੇ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਨਿਯੁਕਤ ਸਲੈਕਸ਼ਨ ਪੈਨਲ ਵਿੱਚ ਵੀ.ਸੀ. ਨੋਮਨੀ ਅਤੇ ਵਿਸ਼ਾ ਮਾਹਿਰਾਂ ਦੁਆਰਾ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਇਸ ਉਪਰੰਤ ਮੈਰਿਟ ਵਿੱਚ ਆਏ ਉਮੀਦਵਾਰਾਂ ਦੀਆਂ ਰੈਗੂਲਰ ਨਿਯੁਕਤੀਆਂ ਕਰ ਲਈਆ ਗਈਆਂ। ਕਾਲਜ ਦੇ ਪ੍ਰਿੰਸੀਪਲ ਵੱਲੋਂ ਚੇਅਰਮੈਨ ਸਾਹਿਬ ਅਤੇ ਸਮੁੱਚੀ ਮੈਨੇਜਮੈਂਟ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੀ ਅਗਵਾਈ ਵਿੱਚ ਟੀਚਰ ਸਾਹਿਬਾਨਾਂ ਦੀਆਂ ਨਿਯੁਕਤੀਆਂ ਨੂੰ ਨੇਪਰੇ ਚਾੜ੍ਹਿਆ ਜਾ ਸਕਿਆ। ਇਸ ਮੌਕੇ ਨਵ-ਨਿਯੁਕਤ ਅਸਿਸਟੈਂਟ ਪ੍ਰੋਫੈਸਰ ਸਾਹਿਬਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਉਨ੍ਹਾਂ ਨੂੰ ਵਧਾਈਆ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮੌਜੂਦਾ ਕਾਲਜ ਦੀ ਮੈਨੇਜਮੈਂਟ ਕਮੇਟੀ ਕਾਲਜ ਦੀ ਜ਼ਰੂਰਤ ਲਈ ਹਰ ਸੁਵਿਧਾ ਮੁਹੱਈਆ ਕਰਵਾ ਰਹੀ ਹੈ, ਜਿਸ ਨਾਲ ਕਾਲਜ ਹੋਰ ਤਰੱਕੀ ਦੀਆਂ ਬੁਲੰਦੀਆਂ ਨੂੰ ਛੂੰਹਦਾ ਰਹੇਗਾ।