Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਮੈਗਾ ਪੀਟੀਐਮ ਦਾ ਆਯੋਜਨ

May 30, 2026 08:34 PM
Rozana Sehaj times
ਕੋਟਕਪੂਰਾ  : ਸਥਾਨਕ ਮੁਕਤਸਰ ਰੋਡ ’ਤੇ ਮੁਹੱਲਾ ਸੁਰਗਾਪੁਰੀ ਵਿਖੇ ਸਥਿੱਤ ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਵਿਖੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਅਤੇ ਸਹਾਇਤਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹੈੱਡਮਾਸਟਰ ਮਨੀਸ਼ ਛਾਬੜਾ ਦੀ ਅਗਵਾਈ ਅਤੇ ਸਮੂਹ ਅਧਿਆਪਕਾਂ ਤੇ ਐਸ.ਐਮ.ਸੀ. ਮੈਂਬਰਾਂ ਦੇ ਸਹਿਯੋਗ ਨਾਲ ‘ਸਿੱਖਿਆ ਦਾ ਮਹਾ ਸਨਮਾਨ’ ਮੈਗਾ ਪੀ.ਟੀ.ਐੱਮ. ਅਤੇ ਮਾਪਿਆਂ ਦੀ ਵਰਕਸ਼ਾਪ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਮਾਪਿਆ ਨੇ ਸ਼ਿਰਕਤ ਕਰਕੇ ਸਮਾਗਮ ਦੀ ਸ਼ਾਨ ਵਧਾਈ। ਹਰ ਕਲਾਸ ਦੀਆਂ ਮਾਪਿਆਂ ਨਾਲ ਅਲੱਗ ਬੈਠਕਾਂ ਕਰਕੇ ਵਿਭਾਗ ਵੱਲੋਂ ਭੇਜੇ ਸੈਸ਼ਨ ਪਲਾਨ ਅਤੇ ਪੀ.ਪੀ.ਟੀ. ਅਨੁਸਾਰ ਬੱਚਿਆਂ ਦੀ ਰੋਜ਼ਾਨਾ ਹਾਜ਼ਰੀ, ਘਰ ਵਿੱਚ ਪੜ੍ਹਾਈ ਦਾ ਮਾਹੌਲ ਬਣਾਉਣ, ਛੁੱਟੀਆਂ ਤੋਂ ਬਾਅਦ ਸਕੂਲ ਵਾਪਸੀ ਅਤੇ ਉਹਨਾਂ ਦੀ ਭੂਮਿਕਾ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਰਚਨਾਤਮਕ ਅਤੇ ਸਿੱਖਣ-ਅਧਾਰਿਤ ਛੁੱਟੀਆਂ ਦਾ ਕੰਮ ਵੀ ਵੰਡਿਆ ਗਿਆ, ਤਾਂ ਜੋ ਛੁੱਟੀਆਂ ਦੌਰਾਨ ਬੱਚੇ ਸਿੱਖਿਆ ਨਾਲ ਜੁੜੇ ਰਹਿਣ ਅਤੇ ਨਵੇਂ ਹੁਨਰ ਸਿੱਖ ਸਕਣ। ਪੰਜਾਬ ਦੇ ਬੋਰਡ ਪ੍ਰੀਖਿਆਵਾਂ ਦੇ ਟਾਪਰ, 100 ਫੀਸਦੀ ਹਾਜ਼ਰੀ ਅਤੇ 8ਵੀਂ ਤੋਂ ਬਾਅਦ ਹੁਨਰ ਸਿਖਿਆ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਭੇਜੇ ਗਏ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਵਿਸ਼ਾ ਸੈਮੀਨਾਰ ਅਤੇ ਵਿੰਟਰ ਕੈਂਪ ਦੌਰਾਨ ਬਣਾਏ ਗਏ ਪੰਜਾਬੀ, ਹਿੰਦੀ, ਅੰਗਰੇਜ਼ੀ, ਗਣਿਤ, ਵਿਗਿਆਨ ਅਤੇ ਸਮਾਜਿਕ ਵਿਗਿਆਨ ਦੇ ਰਚਨਾਤਮਕ ਮਾਡਲ ਤੇ ਚਾਰਟਾਂ ਦੀ ਪ੍ਰਦਰਸ਼ਨੀ ਲਾਈ ਗਈ, ਜਿਸ ਨੂੰ ਵੇਖ ਕੇ ਮਾਪਿਆਂ ਨੇ ਆਪਣੇ ਬੱਚਿਆਂ ਦੀ ਮਿਹਨਤ ਅਤੇ ਆਤਮ-ਵਿਸ਼ਵਾਸ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਸਮਾਪਤੀ ’ਤੇ ਐਸ.ਐਮ.ਸੀ. ਮੈਂਬਰਾਂ ਨੇ ਮਾਪਿਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ/ਵਿਦਿਆਰਥਣਾ ਅਤੇ ਉਹਨਾਂ ਦੇ ਮਾਪਿਆਂ ਵੀ ਹਾਜਰ ਸਨ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ