Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਔੜ 'ਚ ਨੌਜਵਾਨ ਨਿਸ਼ਾਨ ਸਿੰਘ 'ਤੇ ਤਾਬੜਤੋੜ 11 ਫ਼ਾਇਰ ਕਰਕੇ ਬੇਰਹਿਮੀ ਨਾਲ ਕਤਲ

May 30, 2026 08:40 PM
Rozana Sehaj times
ਨਵਾਂਸ਼ਹਿਰ 30 ਮਈ ( ਮੋਹਿਤ ਕੁਮਾਰ /ਹਰਵਿੰਦਰ ਸਿੰਘ): ਹਲਕਾ ਨਵਾਂਸ਼ਹਿਰ ਦੇ ਅਧੀਨ ਆਉਂਦੇ ਕਸਬਾ ਔੜ ਵਿਖੇ ਬੀਤੀ ਰਾਤ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾਉਂਦਿਆਂ ਅਣਪਛਾਤੇ ਹਮਲਾਵਰਾਂ ਵੱਲੋਂ ਨਿਸ਼ਾਨ ਸਿੰਘ ਨਾਮ ਦੇ ਇੱਕ ਨੌਜਵਾਨ 'ਤੇ ਤਾਬੜਤੋੜ 11 ਫ਼ਾਇਰ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਖ਼ੂਨੀ ਵਾਰਦਾਤ ਦੌਰਾਨ ਨੌਜਵਾਨ ਦੇ ਸਰੀਰ 'ਤੇ 7 ਗੋਲੀਆਂ ਲੱਗੀਆਂ, ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਹੈ। ਸੂਤਰਾ ਮੁਤਾਬਕ ਨਿਸ਼ਾਨ ਸਿੰਘ ਜਦੋਂ ਆਪਣੇ ਘਰ ਜਾ ਰਿਹਾ ਸੀ, ਤਾਂ ਰਸਤੇ ਵਿੱਚ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਉੱਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਸਥਾਨ ਦੇ ਕੋਲੋਂ ਲੰਘ ਰਹੇ ਇੱਕ ਰਾਹਗੀਰ ਨੇ ਵੱਡਾ ਹੌਸਲਾ ਦਿਖਾਉਂਦਿਆਂ ਖ਼ੂਨ ਨਾਲ ਲੱਥਪੱਥ ਨਿਸ਼ਾਨ ਸਿੰਘ ਨੂੰ ਤੁਰੰਤ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਪਹੁੰਚਾਇਆ, ਪਰ ਉੱਥੇ ਮੌਜੂਦ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਸਾਥੀ ਸਮਿੰਦਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਿਸ਼ਾਨ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੇ ਫ਼ੋਨ ਆ ਰਹੇ ਸਨ। ਇੰਨਾ ਹੀ ਨਹੀਂ, ਕੁਝ ਮਹੀਨੇ ਪਹਿਲਾਂ ਵੀ ਨਿਸ਼ਾਨ ਸਿੰਘ 'ਤੇ ਜਿੰਮ ਦੇ ਅੰਦਰ ਜਾਨਲੇਵਾ ਹਮਲਾ ਹੋਇਆ ਸੀ। ਸਮਿੰਦਰ ਮੁਤਾਬਕ ਇਨ੍ਹਾਂ ਧਮਕੀਆਂ ਅਤੇ ਹਮਲੇ ਸਬੰਧੀ ਲਿਖਤੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਸੀ ਪੀੜਤ ਪਰਿਵਾਰ ਨੇ ਰੋਸ ਪ੍ਰਗਟ ਕਰਦਿਆਂ ਦੋ-ਟੁੱਕ ਸ਼ਬਦਾਂ ਵਿੱਚ ਐਲਾਨ ਕੀਤਾ ਹੈ ਕਿ ਜਦੋਂ ਤੱਕ ਨਿਸ਼ਾਨ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਇਲਾਕੇ ਦੇ ਲੋਕਾਂ ਨੇ ਵੀ ਵਧ ਰਹੇ ਅਪਰਾਧਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਫੜਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।
 

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ