Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Doaba

ਚੋਣਾਂ ਦੀ ਗਰਮੀ ਤੋਂ ਬਾਅਦ ਨਵਾਂਸ਼ਹਿਰ 'ਚ ਕੁਦਰਤ ਮਿਹਰਬਾਨ ਤੇਜ਼ ਬਾਰਿਸ਼ ਨਾਲ ਤਾਪਮਾਨ 'ਚ ਵੱਡੀ ਗਿਰਾਵਟ

May 30, 2026 08:44 PM
Rozana Sehaj times
ਨਵਾਂਸ਼ਹਿਰ, 30 ਮਈ (ਮੋਹਿਤ ਕੁਮਾਰ /ਹਰਵਿੰਦਰ ਸਿੰਘ) : ਨਗਰ ਕੌਂਸਲ ਚੋਣਾਂ ਦੀ ਸਿਆਸੀ ਗਰਮਾ-ਗਰਮੀ ਖ਼ਤਮ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਨਵਾਂਸ਼ਹਿਰ ਦਾ ਮੌਸਮ ਪੂਰੀ ਤਰ੍ਹਾਂ ਬਦਲਿਆ ਹੋਇਆ ਨਜ਼ਰ ਆਇਆ। 26 ਮਈ ਨੂੰ ਹੋਈਆਂ ਨਗਰ ਕੌਂਸਲ ਚੋਣਾਂ ਅਤੇ 29 ਮਈ ਨੂੰ ਐਲਾਨੇ ਗਏ ਨਤੀਜਿਆਂ ਤੋਂ ਬਾਅਦ ਜਿੱਥੇ ਇੱਕ ਪਾਸੇ ਸਿਆਸੀ ਮਾਹੌਲ ਸ਼ਾਂਤ ਹੋਇਆ, ਉੱਥੇ ਹੀ ਦੂਜੇ ਪਾਸੇ ਮੀਹ ਕਾਰਨ ਰਾਹਤ ਦੀ ਫੁਹਾਰ ਨੇ ਲੋਕਾਂ ਨੂੰ ਭਿਆਨਕ ਗਰਮੀ ਅਤੇ ਅੱਤ ਦੀ ਲੂ ਤੋਂ ਵੱਡੀ ਨਿਜਾਤ ਦਿਵਾਈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਨਵਾਂਸ਼ਹਿਰ ਖੇਤਰ ਵਿੱਚ ਦਿਨ ਭਰ ਦੌਰਾਨ ਕਰੀਬ 8 ਮਿਲੀਮੀਟਰ ਵਰਖਾ ਦਰਜ ਕੀਤੀ ਗਈ ਹੈ, ਜਿਸ ਕਾਰਨ ਤਾਪਮਾਨ ਵਿੱਚ 11 ਡਿਗਰੀ ਸੈਲਸੀਅਸ ਦੀ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਬੀਤੇ ਕੱਲ੍ਹ 29 ਮਈ ਨੂੰ ਜਿੱਥੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਸੀ, ਉੱਥੇ ਹੀ ਸ਼ਨੀਵਾਰ ਸਵੇਰੇ ਇਹ ਡਿੱਗ ਕੇ 24 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਸੜਕਾਂ 'ਤੇ ਪਾਣੀ ਭਰਨ ਕਾਰਨ ਵਾਹਨ ਚਾਲਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਲੰਘਣ ਵਿੱਚ ਭਾਰੀ ਦਿੱਕਤਾਂ ਆਈਆਂ, ਜਿਸ ਕਾਰਨ ਲੋਕਾਂ ਨੇ ਨਗਰ ਪ੍ਰਸ਼ਾਸਨ ਤੋਂ ਪਾਣੀ ਦੀ ਨਿਕਾਸੀ ਦੇ ਸਥਾਈ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਜ਼ ਗਰਮੀ ਤੋਂ ਬਾਅਦ ਅਚਾਨਕ ਮੌਸਮ ਠੰਢਾ ਹੋਣ ਨਾਲ ਵਾਇਰਲ ਇਨਫੈਕਸ਼ਨ, ਸਰਦੀ-ਜ਼ੁਕਾਮ, ਬੁਖ਼ਾਰ ਅਤੇ ਐਲਰਜੀ ਵਰਗੀਆਂ ਸਮੱਸਿਆਵਾਂ ਵਧ ਸਕਦੀਆਂ ਹਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ ਕਿ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੇ ਮਰੀਜ਼ਾਂ ਨੂੰ ਅਜਿਹੇ ਬਦਲਦੇ ਮੌਸਮ ਵਿੱਚ ਆਪਣਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ, ਬਾਰਿਸ਼ ਵਿੱਚ ਭਿੱਜਣ ਤੋਂ ਬਚਣਾ ਚਾਹੀਦਾ ਹੈ ਅਤੇ ਸਾਫ਼-ਸੁਥਰੇ ਖਾਣ-ਪੀਣ ਦਾ ਸੇਵਨ ਕਰਨਾ ਚਾਹੀਦਾ ਹੈ।
 

Have something to say? Post your comment

 

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ