Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ

May 30, 2026 09:26 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਤੰਬਰ ਤੋਂ ਪਹਿਲਾਂ ਬੁਨਿਆਦੀ ਢਾਂਚਾ ਦੇ ਸਮੁੱਚੇ ਕਾਰਜਾਂ ਸਮੇਤ ਹੋਰ ਸਾਰੇ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਟੂਰਨਾਮੈਂਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਰਹੇ।
ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮਾਹਿਰਾਂ, ਖਿਡਾਰੀਆਂ ਅਤੇ ਹੋਰ ਭਾਈਵਾਲਾਂ ਦੀ ਸ਼ਮੂਲੀਅਤ ਵਾਲੀ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾਵੇ, ਜੋ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਨੇ ਜਲੰਧਰ ਅਤੇ ਮੋਹਾਲੀ ਵਿਖੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ-ਤਾਕਤੀ ਕਮੇਟੀ ਦੇ ਗਠਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ।
ਵਿਸ਼ਵ ਪੱਧਰੀ ਸਹੂਲਤਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਰੇ ਪ੍ਰਬੰਧਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਮਾਹਿਰਾਂ, ਖਿਡਾਰੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਪ੍ਰਬੰਧਕੀ ਕਮੇਟੀ ਬਣਾਈ ਜਾਵੇ। ਇਸ ਵੱਕਾਰੀ ਟੂਰਨਾਮੈਂਟ ਨਾਲ ਸਬੰਧਤ ਹਰ ਕੰਮ ਸਤੰਬਰ ਤੋਂ ਪਹਿਲਾਂ ਪੂਰਾ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਸਮਾਗਮ ਦੀ ਸ਼ਾਨਦਾਰ ਸਫ਼ਲਤਾ ਵਿੱਚ ਕੋਈ ਕਸਰ ਨਾ ਬਾਕੀ ਨਾ ਰਹੇ।"
ਬੁਨਿਆਦੀ ਢਾਂਚੇ ਦੀਆਂ ਲੋੜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਦਿੱਤੇ ਕਿ ਜਲੰਧਰ ਅਤੇ ਮੋਹਾਲੀ ਦੇ ਸਟੇਡੀਅਮਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਨਵੀਨਤਮ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇ। ਭਾਰਤੀ ਹਾਕੀ ਫੈਡਰੇਸ਼ਨ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਸ ਪੱਧਰ ਦੇ ਪਲੇਠੇ ਟੂਰਨਾਮੈਂਟ ਦੇ ਸਫ਼ਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਾਕੀ ਦੇ ਖਿਡਾਰੀ ਪੈਦਾ ਹੁੰਦੇ ਰਹੇ ਹਨ ਹੈ ਅਤੇ ਸਾਡੀ ਧਰਤੀ 'ਤੇ ਅਜਿਹੇ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਪ੍ਰੇਰਿਤ ਕਰੇਗੀ।
ਸਮਾਗਮ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੈਂਪੀਅਨਸ਼ਿਪ ਦੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ, ਲੌਜਿਸਟਿਕਸ ਅਤੇ ਖਿਡਾਰੀਆਂ ਦੀਆਂ ਸਹੂਲਤਾਂ ਨਾਲ ਸਬੰਧਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵਿਸ਼ਵ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, " ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਵਧੀਆ ਪ੍ਰਦਸ਼ਨ ਕਰਨ ਵਾਲੀਆਂ ਹਾਕੀ ਦੀਆਂ 6 ਟੀਮਾਂ ਹਿੱਸਾ ਲੈਣਗੀਆਂ। ਪਹਿਲੀ ਵਾਰ ਪੰਜਾਬ ਨੂੰ ਇਸ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜੋ ਕਿ ਖੇਡਾਂ ਦੇ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਹੈ।"
ਇਸ ਸਮਾਗਮ ਨੂੰ ਪੰਜਾਬ ਲਈ ਇਤਿਹਾਸਕ ਪਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਸਾਡੇ ਸੂਬੇ ਨੂੰ ਚੁਣਿਆ ਗਿਆ, ਜਿਸ ਨਾਲ ਪੰਜਾਬ ਭਰ ਵਿੱਚ ਹਾਕੀ ਅਤੇ ਖੇਡ ਸੱਭਿਆਚਾਰ ਨੂੰ ਭਰਪੂਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ, "ਇਹ ਬਹੁਤ ਖ਼ੁਸ਼ੀ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਇਸ ਵਿਆਪਕ ਕੌਮਾਂਤਰੀ ਖੇਡ ਸਮਾਗਮ ਦੀ ਮੇਜ਼ਬਾਨੀ ਕਰੇਗਾ। ਇਹ ਸੂਬੇ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਵਿੱਚ ਬਹੁਤ ਸਹਾਈ ਹੋਵੇਗਾ।"
ਭਾਰਤੀ ਹਾਕੀ ਵਿੱਚ ਪੰਜਾਬ ਦੇ ਵਡਮੁੱਲੇ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, "ਦਹਾਕਿਆਂ ਤੋਂ ਹਾਕੀ ਵਿੱਚ ਪੰਜਾਬੀ ਦੀ ਮਜ਼ਬੂਤ ਨੁਮਾਇੰਦਗੀ ਦੇ ਬਾਵਜੂਦ, ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਇਸ ਚੈਂਪੀਅਨਸ਼ਿਪ ਦਾ ਸੂਬੇ ਵਿੱਚ ਹੋਣਾ ਇੱਕ ਵੱਡਾ ਸੁਪਨਾ ਸਾਕਾਰ ਹੋਣ ਵਾਂਗ ਹੈ।"
ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
-----------
 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ: ਹਰਦੀਪ ਸਿੰਘ ਮੁੰਡੀਆਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ