Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

May 30, 2026 09:33 PM
Rozana Sehaj times
ਚੰਡੀਗੜ੍ਹ : ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ, ਜਿਸ ਵਿੱਚ ਰਾਜ ਭਰ ਵਿੱਚ ਭਾਗੀਦਾਰੀ ਵਾਲੀ ਸਿੱਖਿਆ ਦਾ ਜੀਵੰਤ ਮਾਹੌਲ ਦੇਖਣ ਨੂੰ ਮਿਲਿਆ। 'ਸਿੱਖਿਆ ਦਾ ਮਹਾਂ ਜਸ਼ਨ' ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਨਦਾਰ ਸਮਾਗਮ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਦੀ ਨੰਬਰ ਵਨ ਰੈਂਕਿੰਗ ਸਬੰਧੀ ਕਰਵਾਏ ਗਏ, ਜਿਸ ਵਿੱਚ ਪੰਜਾਬ ਨੇ ਬੁਨਿਆਦੀ ਸਿੱਖਿਆ ਦੇ ਮੁੱਖ ਮਾਪਦੰਡਾਂ 'ਤੇ ਕੇਰਲਾ, ਜਿਸਨੂੰ ਸਕੂਲ ਸਿੱਖਿਆ ਵਿੱਚ ਲੰਬੇ ਸਮੇਂ ਤੋਂ ਭਾਰਤ ਦੇ ਸੁਨਹਿਰੀ ਮਿਆਰ ਵਾਲਾ ਸੂਬਿਆ ਮੰਨਿਆ ਜਾਂਦਾ ਰਿਹਾ ਹੈ, ਨੂੰ ਪਛਾੜ ਦਿੱਤਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਸਾਰੀਆਂ ਸਬੰਧਤ ਧਿਰਾਂ ਦੀ ਸਾਂਝੀ ਸਫ਼ਲਤਾ ਦੇ ਸਨਮਾਨ ਵਿੱਚ ਅੱਜ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਬੋਰਡ ਪ੍ਰੀਖਿਆਵਾਂ ਦੇ ਟਾਪਰ, ਇੰਗਲਿਸ਼ ਐਜ ਪ੍ਰੋਗਰਾਮ ਦੇ ਅਚੀਵਰਜ਼ ਅਤੇ ਜੇਈਈ ਕੁਆਲੀਫਾਇਰਜ਼ ਸਮੇਤ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮਾਨਤਾ ਦਿੱਤੀ ਗਈ ਅਤੇ ਸਰਟੀਫਿਕੇਟ ਵੰਡੇ ਗਏ।

ਇਸ ਸਫ਼ਲਤਾ ਨੂੰ ਬਰਕਰਾਰ ਰੱਖਣ ਵਿੱਚ ਮੁੱਖ ਭਾਗੀਦਾਰਾਂ ਵਜੋਂ ਮਾਪਿਆਂ ਦੀ ਭੂਮਿਕਾ ਨੂੰ ਮਜ਼ਬੂਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਗਾ ਪੀ.ਟੀ.ਐਮ. ਅਤੇ ਪੇਰੈਂਟਸ ਵਰਕਸ਼ਾਪ ਵਿੱਚ 20 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ। ਇਹ ਵਿਆਪਕ ਸਮਾਗਮ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਵਿੱਚ ਸਿੱਖਣ ਦੀ ਨਿਰੰਤਰਤਾ ਬਰਕਰਾਰ ਰੱਖਣ, ਛੁੱਟੀਆਂ ਦੇ ਹੋਮਵਰਕ ਪ੍ਰਬੰਧਨ ਅਤੇ ਸਕਾਰਾਤਮਕ ਰੁਟੀਨ ਬਣਾਉਣ 'ਤੇ ਕੇਂਦ੍ਰਿਤ ਸੀ।

ਇਸ ਵਿਆਪਕ ਸਮਾਗਮ ਦੇ ਉੱਚ-ਗੁਣਵੱਤਾ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਲਾਈਵ ਯੂਟਿਊਬ ਸੈਸ਼ਨ ਰਾਹੀਂ ਸਿਖਲਾਈ ਦਿੱਤੀ ਗਈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਸਹਿਯੋਗੀ ਸਟਾਫ਼ ਅਤੇ ਸਰਗਰਮ ਸਕੂਲ ਪ੍ਰਬੰਧਨ ਕਮੇਟੀਆਂ ਨੇ ਮਾਪਿਆਂ ਦੀ ਲਾਮਬੰਦੀ, ਤਾਲਮੇਲ ਅਤੇ ਗਤੀਵਿਧੀਆਂ ਦਾ ਜ਼ਮੀਨੀ ਪੱਧਰ 'ਤੇ ਲਾਗੂਕਰਨ ਵਿੱਚ ਭਰਪੂਰ ਸਮਰਥਨ ਦਿੱਤਾ।

ਸ. ਹਰਜੋਤ ਸਿੰਘ ਬੈਂਸ ਨੇ ਇਸ ਉਪਲਬਧੀ ਨੂੰ 'ਪੰਜਾਬ ਸਿੱਖਿਆ ਕ੍ਰਾਂਤੀ' ਦਾ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ, "ਇਹ ਨੰਬਰ 1 ਰੈਂਕ ਸਿਰਫ਼ ਸਰਕਾਰ ਦਾ ਨਹੀਂ ਹੈ, ਸਗੋਂ ਹਰ ਮਾਂ-ਬਾਪ ਦਾ ਹੈ ਜਿਸ ਨੇ ਸਰਕਾਰੀ ਸਕੂਲਾਂ ਉੱਤੇ ਵਿਸ਼ਵਾਸ ਜਤਾਇਆ, ਹਰ ਵਿਦਿਆਰਥੀ ਜਿਸ ਨੇ ਮਿਹਨਤ ਕੀਤੀ ਅਤੇ ਹਰ ਅਧਿਆਪਕ ਜਿਸ ਨੇ ਕਿਤਾਬਾਂ ਤੋਂ ਪਰ੍ਹੇ ਜਾ ਕੇ ਸਿੱਖਿਆ ਦਿੱਤੀ। ਅਸੀਂ ਸਰਕਾਰੀ ਸਕੂਲਾਂ ਨੂੰ ਆਖਰੀ ਵਿਕਲਪ ਤੋਂ ਪਹਿਲੀ ਪਸੰਦ ਵਿੱਚ ਤਬਦੀਲ ਕੀਤਾ। ਦਹਾਕਿਆਂ ਤੋਂ ਇਹ ਮੰਨਿਆ ਜਾਂਦਾ ਸੀ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਸੰਭਵ ਨਹੀਂ ਹੈ ਪਰ ਪੰਜਾਬ ਨੇ ਇਸ ਨੂੰ ਗਲਤ ਸਾਬਤ ਕਰਕੇ ਦਿਖਾਇਆ। ਇਹ ਰੈਂਕ ਸਾਡੇ ਕਲਾਸਰੂਮਾਂ ਤੋਂ ਉਤਪੰਨ ਹੋਈ ਸਿੱਖਿਆ ਕ੍ਰਾਂਤੀ ਨੂੰ ਦਰਸਾਉਂਦਾ ਹੈ।"
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ