Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

May 30, 2026 09:46 PM
Rozana Sehaj times

ਚੰਡੀਗੜ੍ਹ/ਐਸਏਐਸ ਨਗਰ :  ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ। ਦੱਸਣਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ ਦੁਆਰਾ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ ਗਿਆ।

ਪੰਜ ਕੈਡਿਟਾਂ ਜਿਨ੍ਹਾਂ ਵਿੱਚ ਸੰਗਰੂਰ ਦੇ ਜਸਕੀਰਤਨ ਸਿੰਘ, ਜਲੰਧਰ ਦੇ ਮਨਜੋਤ ਸਿੰਘ ਵਾਲੀਆ ਅਤੇ ਧਰੁਵ ਭੰਡਾਰੀ, ਪਟਿਆਲਾ ਦੇ ਹਰਸ਼ਦੀਪ ਸਿੰਘ ਅਤੇ ਮੋਹਾਲੀ ਦੇ ਪਾਰਥ ਕਵੀ ਸ਼ਾਮਲ ਹਨ, ਨੇ ਐਮਆਰਐਸਏਐਫਪੀਆਈ ਵਿੱਚ ਦੋ ਸਾਲਾਂ ਦੀ ਬੁਨਿਆਦੀ ਸਿਖਲਾਈ ਸਦਕਾ ਐਨਡੀਏ ਤੋਂ ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੰਸਥਾ ਵਿੱਚ ਇਨ੍ਹਾਂ ਨੇ ਆਪਣੀ ਜ਼ਿਆਦਾਤਰ ਸਿਖਲਾਈ ਕੋਵਿਡ-19 ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਪੂਰੀ ਕੀਤੀ ਸੀ, ਜੋ ਉਨ੍ਹਾਂ ਦੇ ਮਿਹਨਤੀ ਜਜ਼ਬੇ ਦਾ ਪ੍ਰਤੱਖ ਪ੍ਰਮਾਣ ਹੈ। ਇਹ ਕੈਡਿਟ ਹੁਣ ਆਪਣੀਆਂ ਸਬੰਧਤ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿਖੇ ਜੁਆਇਨ ਕਰਨਗੇ, ਜਿੱਥੋਂ ਅਗਲੇ ਸਾਲ ਦੌਰਾਨ ਉਹ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣ ਜਾਣਗੇ।

ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਾਸਤੇ ਸਾਡੇ ਨੌਜਵਾਨਾਂ ਨੂੰ ਤਿਆਰ ਕਰਨ ਦੀ ਪਹਿਲਕਦਮੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਨੇ ਕੈਡਿਟਾਂ ਨੂੰ ਫੌਜ ਵਿੱਚ ਪੱਕੀ ਵਚਨਬੱਧਤਾ ਨਾਲ ਸੇਵਾ ਕਰਦਿਆਂ ਦੇਸ਼ ਤੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ।

ਐਮਆਰਐਸਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਵੀਐਸਐਮ) ਨੇ ਕਿਹਾ ਕਿ ਇਹ ਸਫਲ ਗਤੀ ਭਵਿੱਖ ਵਿੱਚ ਵੀ ਜਾਰੀ ਰਹੇਗੀ ਕਿਉਂਕਿ 25 ਹੋਰ ਕੈਡਿਟ ਐਸਐਸਬੀ ਇੰਟਰਵਿਊ ਲਈ ਤਿਆਰ ਹਨ। ਇਨ੍ਹਾਂ ਨੌਜਵਾਨਾਂ ਦੀਆਂ ਇਹ ਪ੍ਰਾਪਤੀਆਂ ਸਾਡੀ ਸੰਸਥਾ ਅਤੇ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹਨ।

ਕੈਪਸ਼ਨ: ਸ਼ਨੀਵਾਰ ਨੂੰ ਪੁਣੇ ਦੇ ਖੜਕਵਾਸਲਾ ਵਿਖੇ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਤੋਂ ਬਾਅਦ, ਐਨਡੀਏ ਵਿੱਚ ਇੰਸਟ੍ਰਕਟਰ ਵਜੋਂ ਤਾਇਨਾਤ ਪੰਜ ਐਮਆਰਐਸਏਐਫਪੀਆਈ ਦੇ ਕੈਡਿਟ ਸਾਬਕਾ ਏਐਫਪੀਆਈਐਨਜ਼ ਦੇ ਨਾਲ ਦਿਖਾਈ ਦੇ ਰਹੇ ਹਨ।

Have something to say? Post your comment

More in Chandigarh

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ