Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਾਜਪਾਈਆਂ ਨੇ ਸੁਣੀ ਪੀਐਮ ਦੇ ਮਨ ਕੀ ਬਾਤ

May 31, 2026 04:44 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਭਾਜਪਾਈਆਂ ਨੇ ਐਤਵਾਰ ਨੂੰ ਸੁਨਾਮ ਵਿਖੇ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਅਸ਼ੋਕ ਗੋਇਲ ਦੇ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਸੁਣੀ। ਪ੍ਰਧਾਨ ਮੰਤਰੀ ਉਕਤ ਪ੍ਰੋਗਰਾਮ ਤਹਿਤ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹਨ।ਮਨ ਕੀ ਬਾਤ ਪ੍ਰੋਗਰਾਮ ਵਿੱਚ ਭਾਜਪਾ ਜ਼ਿਲ੍ਹਾ ਸੰਗਰੂਰ 2- ਦੀ ਪ੍ਰਧਾਨ ਦਾਮਨ ਥਿੰਦ ਬਾਜਵਾ, ਹਰਮਨਦੇਵ ਸਿੰਘ ਬਾਜਵਾ ਅਤੇ ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਆਖਿਆ ਕਿ ਪ੍ਰਧਾਨ ਨਰਿੰਦਰ  ਮੋਦੀ ਵੱਲੋਂ ਦੇਸ਼ ਦੇ ਲੋਕਾਂ ਨਾਲ ਕੀਤੀ ਜਾ ਰਹੀ ਮਨ ਕੀ ਬਾਤ ਨਾਲ ਨੌਜਵਾਨਾਂ ਅੰਦਰ ਨਵੀਂ ਸੋਚ ਅਤੇ ਪ੍ਰੇਰਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਬੂਥ ਪੱਧਰ ਤੇ ਮਨ ਕੀ ਬਾਤ ਪ੍ਰੋਗਰਾਮ ਆਯੋਜਿਤ ਕਰਨ ਨਾਲ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮੁਲਕ ਸ਼ਕਤੀਸ਼ਾਲੀ ਤਾਕਤ ਵਜੋਂ ਉੱਭਰ ਰਿਹਾ ਹੈ। ਭਾਜਪਾ ਮੰਡਲ ਪ੍ਰਧਾਨ ਰਾਜੀਵ ਮੱਖਣ ਨੇ ਕਿਹਾ ਕਿ ਸਾਨੂ ਸਭ ਨੂੰ ਮਨ ਕੀ ਬਾਤ ਪ੍ਰੋਗਰਾਮ ਵਿੱਚ ਜਰੂਰ ਸ਼ਾਮਲ ਹੋਣਾ ਚਾਹੀਦਾ ਹੈ।ਇਸ ਮੌਕੇ ਡਾਕਟਰ ਜਗਮਹਿੰਦਰ ਸੈਣੀ, ਭਗਵਾਨ ਸਿੰਘ ਢੋਟ,ਜਰਨੈਲ ਸਿੰਘ ਢੋਟ,ਧੀਰਜ ਗੋਇਲ,ਸੋਨੂੰ ਕੁਮਾਰ,ਮੋਹਨ ਲਾਲ ਆਦਿ ਆਗੂ ਹਾਜਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ