Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਦਾ ਸੋਧਿਆ ਪ੍ਰੋਗਰਾਮ ਜਾਰੀ

May 31, 2026 08:41 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ  : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ 1 ਜਨਵਰੀ 2026 ਨੂੰ ਯੋਗਤਾ ਮਿਤੀ ਮੰਨਦਿਆਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਸਪੈਸ਼ਲ ਇੰਟੈਨਸਿਵ ਰਿਵਿਜ਼ਨ) ਦੇ ਪ੍ਰੋਗਰਾਮ ਵਿੱਚ ਸੋਧ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 29 ਮਈ 2026 ਨੂੰ ਜਾਰੀ ਹਦਾਇਤਾਂ ਅਨੁਸਾਰ ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੋਧਿਆ ਹੋਇਆ ਕਾਰਜਕ੍ਰਮ ਪ੍ਰਵਾਨ ਕੀਤਾ ਗਿਆ ਹੈ। ਸ੍ਰੀਮਤੀ ਮਿੱਤਲ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਦੀਆਂ ਵੋਟਰ ਸੂਚੀਆਂ ਦਾ ਡਰਾਫਟ ਪ੍ਰਕਾਸ਼ਨ ਹੁਣ 3 ਅਗਸਤ 2026 ਨੂੰ ਕੀਤਾ ਜਾਵੇਗਾ, ਜਦਕਿ ਪਹਿਲਾਂ ਇਹ 31 ਜੁਲਾਈ 2026 ਲਈ ਨਿਰਧਾਰਿਤ ਸੀ। ਇਸੇ ਤਰ੍ਹਾਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ 3 ਅਗਸਤ ਤੋਂ 2 ਸਤੰਬਰ 2026 ਤੱਕ ਰਹੇਗੀ। ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਨੋਟਿਸ ਜਾਰੀ ਕਰਨ ਅਤੇ ਉਨ੍ਹਾਂ ਦੇ ਨਿਪਟਾਰੇ ਦੀ ਕਾਰਵਾਈ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਸੰਖੇਪ ਸੁਧਾਈ ਨਾਲ ਸਬੰਧਤ ਬਾਕੀ ਸਾਰੀਆਂ ਗਤੀਵਿਧੀਆਂ ਪਹਿਲਾਂ ਤੋਂ ਜਾਰੀ ਕੀਤੇ ਗਏ ਕਾਰਜਕ੍ਰਮ ਅਨੁਸਾਰ ਹੀ ਕੀਤੀਆਂ ਜਾਣਗੀਆਂ, ਜਿਸ ਤਹਿਤ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀ ਐਲ ਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਡਿਪਟੀ ਕਮਿਸ਼ਨਰ ਨੇ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ, ਬੂਥ ਲੈਵਲ ਅਫ਼ਸਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੋਧੇ ਹੋਏ ਪ੍ਰੋਗਰਾਮ ਦਾ ਵਿਆਪਕ ਪ੍ਰਚਾਰ-ਪ੍ਰਸਾਰ ਯਕੀਨੀ ਬਣਾਇਆ ਜਾਵੇ ਤਾਂ ਜੋ ਹਰ ਯੋਗ ਵੋਟਰ ਇਸ ਪ੍ਰਕਿਰਿਆ ਬਾਰੇ ਜਾਣੂ ਹੋ ਸਕੇ ਅਤੇ ਸਮੇਂ ਸਿਰ ਆਪਣੇ ਦਾਅਵੇ ਜਾਂ ਇਤਰਾਜ਼ ਦਰਜ ਕਰਵਾ ਸਕੇ। ਸ੍ਰੀਮਤੀ ਕੋਮਲ ਮਿੱਤਲ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵੋਟਰ ਸੂਚੀਆਂ ਨੂੰ ਸ਼ੁੱਧ, ਪਾਰਦਰਸ਼ੀ ਅਤੇ ਅਪਡੇਟ ਬਣਾਈ ਰੱਖਣ ਲਈ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ।
 
 

Have something to say? Post your comment

More in Chandigarh

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ