Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਹੋਰ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਅੰਮ੍ਰਿਤਸਰ ਲਈ ਰਵਾਨਾ

May 31, 2026 08:54 PM
Rozana Sehaj times

ਭਾਂਖਰਪੁਰ (ਡੇਰਾਬੱਸੀ) : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਭਾਂਖਰਪੁਰ ਤੋਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਸ਼ਰਧਾਲੂਆਂ ਦੀਆਂ ਦੋ ਬੱਸਾਂ (49ਵੀਂ ਅਤੇ 50ਵੀਂ) ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ। ਉਨ੍ਹਾਂ ਦੇ ਚਿਹਰਿਆਂ 'ਤੇ ਖੁਸ਼ੀ ਅਤੇ ਮਨਾਂ ਵਿੱਚ ਸ਼ਰਧਾ ਦੀ ਭਾਵਨਾ ਸਪੱਸ਼ਟ ਝਲਕ ਰਹੀ ਸੀ। ਤਿੰਨ ਦਿਨਾਂ ਦੀ ਇਸ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਰ, ਸ਼੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਸਮੇਤ ਕਈ ਮਹੱਤਵਪੂਰਨ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨਗੇ। ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਲਈ ਸ਼ਰਧਾਲੂਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਰਹਿਣ-ਸਹਿਣ ਤੇ ਖਾਣ-ਪੀਣ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਯਾਤਰਾ ਲਈ ਯੋਗ ਹਨ ਅਤੇ ਸਰਕਾਰ ਵੱਲੋਂ ਇਸ ਲੋਕ-ਹਿੱਤ ਯੋਜਨਾ ਨੂੰ ਲਗਾਤਾਰ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ