Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਮਾਪੇ-ਅਧਿਆਪਕ ਮਿਲਣੀ ‘ਮਹਾਜਸ਼ਨ’ ਨੂੰ ਮਿਲਿਆ ਭਰਵਾਂ ਹੁੰਗਾਰਾ

May 31, 2026 09:03 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਰਾਜ ਭਰ ਵਿੱਚ ‘ਮਹਾਜਸ਼ਨ’ ਥੀਮ ਤਹਿਤ ਕਰਵਾਈ ਗਈ ਮਾਪੇ-ਅਧਿਆਪਕ ਮਿਲਣੀ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਸਕੂਲ ਆਫ ਐਮੀਨੈਂਸ ਬਨੂੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਟੇਮਾਜਰਾ ਅਤੇ ਗੀਗੇਮਾਜਰਾ ਦਾ ਦੌਰਾ ਕਰਕੇ ਮਾਪਿਆਂ, ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨਾਲ ਗੱਲਬਾਤ ਕੀਤੀ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਾਰੇ 210 ਅੱਪਰ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਪਿਆਂ ਦੀ ਲਗਭਗ 75 ਫੀਸਦੀ ਸ਼ਮੂਲੀਅਤ ਦਰਜ ਕੀਤੀ ਗਈ। ਸਕੂਲਾਂ ਦੇ ਆਪਣੇ ਦੌਰਿਆਂ ਦੌਰਾਨ ਡਾ. ਦੁੱਗਲ ਨੇ ਬੱਚਿਆਂ ਦੀ ਸਿੱਖਿਆ ਵਿੱਚ ਮਾਪਿਆਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲਾਂ ਅਤੇ ਪਰਿਵਾਰਾਂ ਵਿਚਕਾਰ ਨਿਰੰਤਰ ਸਹਿਯੋਗ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਇਸ ਮੌਕੇ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼, ਜਿਨ੍ਹਾਂ ਵਿੱਚ ਮਿਡ-ਡੇ ਮੀਲ ਵਰਕਰ, ਕੈਂਪਸ ਮੈਨੇਜਰ, ਸਫ਼ਾਈ ਕਰਮਚਾਰੀ, ਮਾਲੀ, ਚਪੜਾਸੀ ਅਤੇ ਹੋਰ ਸਹਾਇਕ ਕਰਮਚਾਰੀ ਸ਼ਾਮਲ ਸਨ, ਨੂੰ ਸਰਕਾਰੀ ਸਕੂਲਾਂ ਵਿੱਚ ਸਕਾਰਾਤਮਕ ਅਤੇ ਅਨੁਕੂਲ ਸਿੱਖਣ ਵਾਲਾ ਮਾਹੌਲ ਸਿਰਜਣ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਸਫਲਤਾਪੂਰਵਕ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਆਪਣੇ-ਆਪਣੇ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਪ੍ਰਾਪਤ ਕਰਕੇ ਵੱਖ-ਵੱਖ ਖੇਤਰਾਂ ਵਿੱਚ ਉੱਚ ਮੁਕਾਮ ਹਾਸਲ ਕਰਨ ਵਾਲੇ ਸਕੂਲਾਂ ਦੇ ਪੜ੍ਹੇ ਵਿਦਿਆਰਥੀਆਂ (ਐਲੂਮਨੀ) ਨੂੰ ਵੀ ਮੌਜੂਦਾ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਵਜੋਂ ਸਨਮਾਨਿਤ ਕੀਤਾ ਗਿਆ। ਇੰਗਲਿਸ਼ ਐਜ ਪ੍ਰੋਗਰਾਮ ਦੇ ਵੱਖ-ਵੱਖ ਪੱਧਰ ਸਫਲਤਾਪੂਰਵਕ ਪੂਰੇ ਕਰਨ ਵਾਲੇ ਵਿਦਿਆਰਥੀਆਂ ਅਤੇ ਹੁਨਰ ਸਿੱਖਿਆ ਪ੍ਰੋਗਰਾਮ ਅਧੀਨ ਇੰਟਰਨਸ਼ਿਪ ਦੀ ਚੋਣ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਹੁਨਰ ਵਿਕਾਸ ਪ੍ਰਤੀ ਵਚਨਬੱਧਤਾ ਲਈ ਮਾਣ-ਸਨਮਾਨ ਦਿੱਤਾ ਗਿਆ। ਮਾਪਿਆਂ ਨਾਲ ਗੱਲਬਾਤ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਮੁੱਚੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਨਾਲ ਹੀ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਵਿੱਚ ਚੰਗੀਆਂ ਸਿੱਖਣ ਦੀਆਂ ਆਦਤਾਂ, ਜੀਵਨ ਕੌਸ਼ਲ, ਪੜ੍ਹਨ ਦੀ ਰੁਚੀ ਅਤੇ ਸ਼ਖਸੀਅਤ ਵਿਕਾਸ ਸੰਬੰਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਮਾਪਿਆਂ ਨੂੰ ਸਲਾਹਾਂ ਵੀ ਦਿੱਤੀਆਂ ਗਈਆਂ।
ਡਾ. ਗਿੰਨੀ ਦੁੱਗਲ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਸਕੂਲਾਂ ਅਤੇ ਮਾਪਿਆਂ ਵਿਚਕਾਰ ਭਾਈਵਾਲੀ ਨੂੰ ਮਜ਼ਬੂਤ ਕਰਨ ਦਾ ਇੱਕ ਮਹੱਤਵਪੂਰਨ ਮੰਚ ਹੈ, ਜਿਸ ਨਾਲ ਵਿਦਿਆਰਥੀਆਂ ਦੇ ਬਿਹਤਰ ਵਿਦਿਅਕ ਨਤੀਜੇ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸਕੂਲ ਮੁਖੀਆਂ, ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਮਾਪਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
 
 
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ