Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ: ਡਾ. ਬਲਬੀਰ ਸਿੰਘ

May 31, 2026 09:09 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਮੋਹਾਲੀ ਦੇ ਜਨਰਲ ਸਰਜਰੀ ਵਿਭਾਗ ਵੱਲੋਂ ਨਾਈਪਰ ਵਿਖੇ ਕਰਵਾਏ ਗਏ ਵੱਡੀ ਪੱਧਰ ਦੇ ਸੀ.ਐੱਮ.ਈ. ਪ੍ਰੋਗਰਾਮ ਅਤੇ ਸਰਜੀਕਲ ਅਕਾਦਮਿਕ ਕਾਨਫਰੰਸ ‘ਦ ਫਾਈਨਲ ਸਟਿਚ 2026’ ਵਿੱਚ ਸ਼ਿਰਕਤ ਕਰਦਿਆਂ ਉਨ੍ਹਾਂ ਨੇ ਮਰੀਜ਼ਾਂ ਪ੍ਰਤੀ ਹਮਦਰਦੀ ਭਰਪੂਰ ਸੇਵਾ, ਨੈਤਿਕ ਮੈਡੀਕਲ ਅਭਿਆਸ, ਹੁਨਰ-ਆਧਾਰਿਤ ਸਿਖਲਾਈ ਅਤੇ ਸਿਹਤ ਪੇਸ਼ੇਵਰਾਂ ਵਿੱਚ ਜੀਵਨ ਭਰ ਸਿੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਨੌਜਵਾਨ ਡਾਕਟਰਾਂ ਨੂੰ ਸਮਾਜ ਦੀ ਸੇਵਾ ਕਰਦਿਆਂ ਪਵਿੱਤਰ ਪੇਸ਼ੇ ਦੇ ਸਭ ਤੋਂ ਉੱਚੇ ਮਾਪਦੰਡ ਕਾਇਮ ਰੱਖਣ ਲਈ ਵੀ ਪ੍ਰੇਰਿਤ ਕੀਤਾ। ‘ਦ ਫਾਈਨਲ ਸਟਿਚ 2026’ ਦੌਰਾਨ ਨੌਜਵਾਨ ਡਾਕਟਰਾਂ ਨਾਲ ਗੱਲਬਾਤ ਕਰਦਿਆਂ ਅਤੇ ਉਨ੍ਹਾਂ ਦੇ ਉਤਸ਼ਾਹ, ਸਮਰਪਣ ਅਤੇ ਮਰੀਜ਼ਾਂ ਦੀ ਦੇਖਭਾਲ ਪ੍ਰਤੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਸਿਹਤ ਮੰਤਰੀ ਨੇ ਕਿਹਾ ਕਿ ਅੱਜ ਦੇ ਨੌਜਵਾਨ ਡਾਕਟਰ, ਪੰਜਾਬ ਦੀ ਸਿਹਤ ਪ੍ਰਣਾਲੀ ਦੇ ਭਵਿੱਖ ਦੇ ਆਗੂ ਹੋਣਗੇ। ਉਨ੍ਹਾਂ ਕਿਹਾ ਕਿ ਗੁਣਵੱਤਾ ਭਰਪੂਰ ਮੈਡੀਕਲ ਸਿੱਖਿਆ ਅਤੇ ਨਿਰੰਤਰ ਸਿੱਖਣ ਦੀ ਭਾਵਨਾ ਇੱਕ ਮਜ਼ਬੂਤ ਸਿਹਤ ਢਾਂਚਾ ਤਿਆਰ ਕਰਨ ਲਈ ਬਹੁਤ ਜ਼ਰੂਰੀ ਹਨ। ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਨੇ ਸੂਬੇ ਵਿੱਚ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਨੂੰ ਇੰਨੇ ਵੱਡੇ ਅਤੇ ਮਹੱਤਵਪੂਰਨ ਅਕਾਦਮਿਕ ਸਮਾਗਮ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਸਰਜੀਕਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਤਜਰਬੇਕਾਰ ਸਰਜਨਾਂ ਅਤੇ ਮੈਡੀਕਲ ਪੇਸ਼ੇ ਵਿੱਚ ਆਉਣ ਵਾਲੀ ਨਵੀਂ ਪੀੜ੍ਹੀ ਵਿਚਕਾਰ ਵਿਚਾਰ-ਵਟਾਂਦਰੇ ਦੇ ਮੌਕੇ ਪੈਦਾ ਕਰਨ ਲਈ ਸੰਸਥਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਦੇ ਐਮ.ਬੀ.ਬੀ.ਐਸ. ਅੰਤਿਮ ਸਾਲ ਦੇ ਯੂਨੀਵਰਸਿਟੀ ਟਾਪਰਾਂ ਨੂੰ ਸਨਮਾਨਿਤ ਕਰਦਿਆਂ ਸਿਹਤ ਮੰਤਰੀ ਨੇ ਮੈਡਲ ਅਤੇ ਪ੍ਰਸ਼ੰਸਾ ਪੱਤਰ ਭੇਟ ਕੀਤੇ। ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸਰਬਉਚ ਸਥਾਨ ਹਾਸਲ ਕਰਨ ਵਾਲੀ ਮੈਡੀਕਲ ਵਿਦਿਆਰਥਣ ਦਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਐਸੋਸੀਏਸ਼ਨ ਆਫ਼ ਸਰਜਨਜ਼ ਆਫ਼ ਇੰਡੀਆ (ਏ.ਐਸ.ਆਈ.), ਪੰਜਾਬ ਚੈਪਟਰ ਦੇ ਸਹਿਯੋਗ ਨਾਲ ਆਯੋਜਿਤ ‘ਦ ਫਾਈਨਲ ਸਟਿਚ 2026’ ਵਿੱਚ ਉੱਤਰੀ ਭਾਰਤ ਭਰ ਤੋਂ 350 ਤੋਂ ਵੱਧ ਡੈਲੀਗੇਟਾਂ ਅਤੇ 32 ਸੀਨੀਅਰ ਪ੍ਰੋਫੈਸਰਾਂ ਅਤੇ ਸਰਜਨਾਂ ਨੇ ਭਾਗ ਲਿਆ। ਤਿੰਨ ਦਿਨਾਂ ਤੱਕ ਚੱਲੇ ਇਸ ਸਮਾਗਮ ਦੌਰਾਨ ਅਕਾਦਮਿਕ ਚਰਚਾਵਾਂ, ਕਲੀਨਿਕਲ ਸਿੱਖਿਆ, ਸਰਜੀਕਲ ਹੁਨਰ ਵਿਕਾਸ ਅਤੇ ਨੌਜਵਾਨ ਮੈਡੀਕਲ ਪੇਸ਼ੇਵਰਾਂ ਨਾਲ ਸੰਵਾਦ ਕੀਤਾ ਗਿਆ। ਇਸ ਤੋਂ ਪਹਿਲਾਂ ਸਿਹਤ ਮੰਤਰੀ ਦਾ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਦੇ ਡਾਇਰੈਕਟਰ-ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਡਾ. ਨਵਦੀਪ ਸਿੰਘ ਸੈਣੀ, ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਡਾ. ਭਗਵੰਤ ਸਿੰਘ, ਫੈਕਲਟੀ ਮੈਂਬਰਾਂ, ਰੈਜ਼ੀਡੈਂਟ ਡਾਕਟਰਾਂ ਅਤੇ ਆਯੋਜਕ ਕਮੇਟੀ ਦੇ ਵਾਲੀਆ ਅਤੇ ਡਾ. ਨਿਤਿਨ ਨਾਗਪਾਲ ਸਮੇਤ ਕਈ ਹੋਰ ਨਾਮਵਰ ਮਾਹਿਰ ਵੀ ਮੌਜੂਦ ਸਨ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ