ਕੋਟਕਪੂਰਾ :- ਨਗਰ ਕੋਂਸਲ ਚੋਣਾ-2026 ਕੋਟਕਪੂਰਾ ਵਿਖੇ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੀ ਵੱਲੋਂ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਵੋਟਰਾਂ ਵੱਲੋਂ ਜਿਆਦਾਤਰ ਵਾਰਡਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਗਿਆ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਸ਼ੋਸ਼ਲ ਮੀਡੀਆ ਦੇ ਹਲਕਾ ਕੋਆਰਡੀਨੇਟਰ ਜਸਵਿੰਦਰ ਸਿੰਘ ਬੱਬੂ ਨੇ ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਨੰਤਦੀਪ ਸਿੰਘ ਰੋਮਾ ਬਰਾੜ ਨੂੰ ਵਧਾਈ ਦੇਣ ਮੌਕੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਅਨੰਤਦੀਪ ਸਿੰਘ ਰੋਮਾ ਬਰਾੜ ਨੂੰ ਕੁੱਲ 640 ਵੋਟਾਂ ਮਿਲੀਆਂ, ਉਹਨਾ ਕਾਂਗਰਸੀ ਉਮੀਦਵਾਰ ਸੁਖਦੇਵ ਸਿੰਘ ਨੂੰ 125 ਵੋਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜ ਕੁਮਾਰ ਨੂੰ 159 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਜਸਵਿੰਦਰ ਸਿੰਘ ਬੱਬੂ ਨੇ ਆਖਿਆ ਕਿ ਅਨੰਤਦੀਪ ਸਿੰਘ ਰੋਮਾ ਬਰਾੜ ਦੀ ਇਸ ਸ਼ਾਨਦਾਰ ਜਿੱਤ ਦੀ ਖਬਰ ਸੁਣਦਿਆਂ ਹੀ ਖੁਸ਼ੀ ਦੀ ਲਹਿਰ ਦੋੜ ਗਈ ਅਤੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇਸ ਮੌਕੇ ਚੋਣ ਜਿੱਤਣ ਉਪਰੰਤ ਅਨੰਤਦੀਪ ਸਿੰਘ ਰੋਮਾ ਬਰਾੜ ਨੇ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਮੂਹ ਵੋਟਰਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਆਖਿਆ ਕਿ ਉਹ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਚੋਣ ਮੈਦਾਨ ਵਿੱਚ ਉਤਰੇ ਸਨ ਅਤੇ ਲੋਕਾਂ ਦੇ ਪਿਆਰ ਤੇ ਰਹਿਮਤ ਸਦਕਾ ਇਹ ਫਤਿਹ ਹਾਸਲ ਹੋਈ ਹੈ। ਉਹਨਾਂ ਕਿਹਾ ਕਿ ਵੋਟਰਾਂ ਵੰਲੋਂ ਦਿੱਤੇ ਗਏ ਮਾਣ’-ਸਨਮਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਅਨੰਤਦੀਪ ਸਿੰਘ ਰੋਮਾ ਬਰਾੜ ਨੇ ਕਿਹਾ ਕਿ ਇਲਾਕੇ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਉਹਨਾਂ ਦੀ ਪਹਿਲੀ ਤਰਜੀਹ ਹੋਵੇਗੀ। ਇਸ ਮੌਕੇ ਹੋਰਨਾ ਤੋਂ ਇਲਾਵਾ ਸੀਨੀਅਰ ‘ਆਪ’ ਆਗੂ ਮਨਜੀਤ ਸ਼ਰਮਾ, ਹਰਜਿੰਦਰ ਸਿੰਘ ਟੈਣੀ, ਜਰਨੈਲ ਸਿੰਘ ਜੇ.ਕੇ. ਲਿਫ਼ਟ ਪੰਪ ਮੋਗੇ ਵਾਲਾ, ਜਿੰਦਰ ਸਿੰਘ ਲਾਲੀ, ਜਸਵੰਤ ਸਿੰਘ ਕਾਲਾ ਆਦਿ ਨੇ ਵੀ ਅਨੰਤਦੀਪ ਸਿੰਘ ਰੋਮਾ ਬਰਾੜ ਨੂੰ ਵਧਾਈ ਦਿੱਤੀ।*