Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਨਗਰ ਕੌਂਸਲ ਜੰਡਿਆਲਾ ਗੁਰੂ ਦੀ ਜਿੱਤ ਉਪਰੰਤ ਹਰਭਜਨ ਸਿੰਘ ਈਟੀਓ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

May 31, 2026 09:40 PM
Rozana Sehaj times

ਅੰਮ੍ਰਿਤਸਰ : ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 15 ਵਿੱਚੋਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਨ ਉਪਰੰਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜੰਡਿਆਲਾ ਗੁਰੂ ਦੇ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ 'ਤੇ ਆਪਣੀ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਜੰਡਿਆਲਾ ਗੁਰੂ ਦੇ ਆਮ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਵਿਕਾਸ, ਪਾਰਦਰਸ਼ਤਾ ਅਤੇ ਇਮਾਨਦਾਰ ਸ਼ਾਸਨ ਨੂੰ ਆਪਣਾ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਜੰਡਿਆਲਾ ਗੁਰੂ ਦੇ ਵਿਕਾਸ ਲਈ ਹੋਰ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ। ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਦੇ ਸਮੂਹ ਵੋਟਰਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਇਹ ਫਤਵਾ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਹੋਰ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਪ੍ਰੇਰਣਾ ਦੇਵੇਗਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਵੀ ਅਰਦਾਸ ਕੀਤੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼